ਪੰਜਾਬ ਦੇ ਕਈ ਜ਼ਿਲ੍ਹਿਆਂ ਚ ਅੱਜ ਬਾਰਿਸ਼ ਦੀ ਸੰਭਾਵਨਾ, ਜਾਣੋ ਆਉਣ ਵਾਲੇ 3 ਦਿਨਾਂ ਦਾ ਮੌਸਮ

Updated On: 

07 Sep 2026 06:48 AM IST

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 35.6 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ ਕਈ ਜ਼ਿਲ੍ਹਿਆਂ ਚ ਅੱਜ ਬਾਰਿਸ਼ ਦੀ ਸੰਭਾਵਨਾ, ਜਾਣੋ ਆਉਣ ਵਾਲੇ 3 ਦਿਨਾਂ ਦਾ ਮੌਸਮ

ਸੰਕੇਤਕ ਤਸਵੀਰ

ਅੱਜ ਪੰਜਾਬ ਦੇ 14 ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਬਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ਦੇ ਕੁਝ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਐਸਏਐਸ ਨਗਰ (ਮੁਹਾਲੀ), ਸੰਗਰੂਰ ਤੇ ਮਾਨਸਾ ਦੇ ਕੁਝ ਇੱਕ-ਦੁੱਕਾ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ‘ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

8 ਸਤੰਬਰ ਨੂੰ ਵੀ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ ‘ਚ ਕੁਝ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਐਸਏਐਸ ਨਗਰ (ਮੁਹਾਲੀ), ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਕੁਝ ਇੱਕ-ਦੁੱਕਾ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

9 ਸਤੰਬਰ ਨੂੰ 4 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਕੁਝ ਇੱਕਾ-ਦੁੱਕਾ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

10 ਸਤੰਬਰ ਨੂੰ 3 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਕੁਝ ਇੱਕ-ਦੁੱਕਾ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 35.6 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ ਸਿਟੀ 35.4
ਚੰਡੀਗੜ੍ਹ ਏਅਰਪੋਰਟ 34.4
ਅੰਮ੍ਰਿਤਸਰ 31
ਲੁਧਿਆਣਾ 33.5
ਪਟਿਆਲਾ 34.3
ਪਠਾਨਕੋਟ 32.2
ਬਠਿੰਡਾ 35.6
ਫਰੀਦਕੋਟ 34
ਗੁਰਦਾਸਪੁਰ 31
ਬਲੋਵਾਲ ਸੌਂਖੜੀ (ਐਸਬੀਐਸ ਨਗਰ) 33.5
ਬਠਿੰਡਾ (ਏਅਪੋਰਟ) 34.4
ਫਤਿਹਗੜ੍ਹ ਸਾਹਿਬ 32.4
ਫਿਰੋਜ਼ਪੁਰ 32.3
ਫਿਰੋਜ਼ਪੁਰ ਕੇਵੀਕੇ 31.8
ਹੁਸ਼ਿਆਰਪੁਰ 32.6
ਜਲੰਧਰ 32.4
ਮੁਹਾਲੀ 35.2
ਕੇਵੀਕੇ ਪਠਾਨਕੋਟ 31.8
ਰੌਣੀ (ਪਟਿਆਲਾ) 33
ਰੋਪੜ 35.1
ਭਾਖੜਾ ਡੈਮ (ਰੂਪਨਗਰ) 35.6
ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) 32.9
ਸੰਗਰੂਰ 32.9
Loading...
Unable to load recommendations.
Follow Us