AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Punjab Weather: ਅੱਜ ਵੀ ਸੂਬੇ ‘ਚ ਤੇਜ਼ ਹਵਾਵਾਂ ਦੇ ਨਾਲ ਗੜ੍ਹੇਮਾਰੀ ਦਾ ਅਲਰਟ, ਬਾਰਿਸ਼ ਦੀ ਵੀ ਭਵਿੱਖਬਾਣੀ; ਆਉਣ ਵਾਲੇ ਤਿੰਨ ਦਿਨ ਮੌਸਮ ਰਹੇਗਾ ਸਾਫ਼

Punjab Weather Update: ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 5.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਨਾਲੋਂ 8.7 ਡਿਗਰੀ ਘੱਟ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ ਦਰਜ ਕੀਤਾ ਗਿਆ, ਜੋ ਕਿ 28.5 ਡਿਗਰੀ ਦਰਜ ਕੀਤਾ ਗਿਆ।

Punjab Weather: ਅੱਜ ਵੀ ਸੂਬੇ 'ਚ ਤੇਜ਼ ਹਵਾਵਾਂ ਦੇ ਨਾਲ ਗੜ੍ਹੇਮਾਰੀ ਦਾ ਅਲਰਟ, ਬਾਰਿਸ਼ ਦੀ ਵੀ ਭਵਿੱਖਬਾਣੀ; ਆਉਣ ਵਾਲੇ ਤਿੰਨ ਦਿਨ ਮੌਸਮ ਰਹੇਗਾ ਸਾਫ਼
ਸੰਕੇਤਕ ਤਸਵੀਰ (AI Generated)
tv9-punjabi
| Published: 08 Apr 2026 07:21 AM IST

ਅੱਜ ਪੰਜਾਬ ਦੇ 17 ਜ਼ਿਲ੍ਹਿਆਂ ‘ਚ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ‘ਚੋਂ ਕੁੱਝ ਜ਼ਿਲ੍ਹਿਆਂ ‘ਚ ਗੜ੍ਹੇਮਾਰੀ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਅੱਜ ਤੋਂ ਬਾਅਦ ਅਗਲੇ ਤਿੰਨ ਦਿਨਾਂ ਲਈ ਮੌਸਮ ਸਾਫ਼ ਰਹੇਗਾ। 9 ਤੋਂ 11 ਅਪ੍ਰੈਲ ਤੱਕ, ਕਿਸੇ ਵੀ ਤਰ੍ਹਾਂ ਅਲਰਟ ਜਾਂ ਭਵਿੱਖਬਾਣੀ ਨਹੀਂ ਕੀਤੀ ਗਈ ਹੈ।

ਅੱਜ ਆਰੇਂਜ ਤੇ ਯੈਲੋ ਅਲਰਟ ਜਾਰੀ

ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਲਈ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ‘ਚ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ), ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੜ੍ਹੇਮਾਰੀ ਦਾ ਵੀ ਅਲਰਟ ਹੈ।

ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਗਾ, ਬਠਿੰਡਾ ਤੇ ਬਰਨਾਲਾ ਲਈ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਬਾਰਿਸ਼ ਦੀ ਭਵਿੱਖਬਾਣੀ

ਪਠਾਨਕੋਟ, ਹੁਸ਼ਿਆਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਕੁੱਝ ਇਲਾਕਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 5.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਨਾਲੋਂ 8.7 ਡਿਗਰੀ ਘੱਟ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 28.5 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਤੇ ਏਅਰਪੋਰਟ ਦੋਵਾਂ ਦਾ ਵੱਧੋ-ਵੱਧ ਤਾਪਮਾਨ 27.6 ਡਿਗਰੀ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 21.7 ਡਿਗਰੀ, ਲੁਧਿਆਣਾ ਦਾ 24.2 ਡਿਗਰੀ, ਪਟਿਆਲਾ ਦਾ 26.1 ਡਿਗਰੀ, ਪਠਾਨਕੋਟ ਦਾ 23.5 ਡਿਗਰੀ, ਬਠਿੰਡਾ ਦਾ 27.5 ਡਿਗਰੀ, ਫਰੀਦਕੋਟ ਦਾ 23.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 26.0 ਡਿਗਰੀ, ਫਾਜ਼ਿਲਕਾ ਦਾ 26.2 ਡਿਗਰੀ, ਫਿਰੋਜ਼ਪਰੁ ਦਾ 23.7 ਡਿਗਰੀ, ਹੁਸ਼ਿਆਰਪੁਰ ਦਾ 23.9 ਡਿਗਰੀ, ਮੁਹਾਲੀ ਦਾ 27.7 ਡਿਗਰੀ, ਪਠਾਨਕੋਟ ਦਾ 24.2 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 23.6 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 26.5 ਡਿਗਰੀ ਦਰਜ ਕੀਤਾ ਗਿਆ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...