AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਅੱਜ ਮੌਸਮ ਦਾ ਅਲਰਟ, ਗਰਜ-ਚਮਕ ਨਾਲ ਤੇਜ਼ ਹਵਾਵਾਂ ਦੀ ਸੰਭਾਵਨਾ; ਕਈ ਜ਼ਿਲ੍ਹਿਆਂ ‘ਚ ਪੈ ਸਕਦਾ ਮੀਂਹ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 1.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 1.8 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ 7 ਜ਼ਿਲ੍ਹਿਆਂ 'ਚ ਅੱਜ ਮੌਸਮ ਦਾ ਅਲਰਟ, ਗਰਜ-ਚਮਕ ਨਾਲ ਤੇਜ਼ ਹਵਾਵਾਂ ਦੀ ਸੰਭਾਵਨਾ; ਕਈ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ
ਸੰਕੇਤਕ ਤਸਵੀਰ (ਏਆਈ ਜਨਰੇਟਡ)
tv9-punjabi
| Updated On: 08 Oct 2026 07:33 AM IST
Share

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਅੱਜ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਕੇਂਦਰ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੋਹਾਲੀ) ‘ਚ ਕਿਤੇ-ਕਿਤੇ ਗਰਜ-ਚਮਕ ਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਅੱਜ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਸੰਭਾਵਨਾ ਵੀ ਹੈ। ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੋਹਾਲੀ) ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

9 ਅਕਤੂਬਰ ਨੂੰ 8 ਜ਼ਿਲ੍ਹਿਆਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੋਹਾਲੀ) ‘ਚ ਕਿਤੇ-ਕਿਤੇ ਗਰਜ-ਚਮਕ ਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਕੁਝ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੋਹਾਲੀ) ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

10 ਅਕਤੂਬਰ ਨੂੰ 7 ਜ਼ਿਲ੍ਹਿਆਂ ‘ਚ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੋਹਾਲੀ) ‘ਚ ਕਿਤੇ-ਕਿਤੇ ਗਰਜ-ਚਮਕ ਤੇ 4050 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ‘ਚ ਕੁਝ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੋਹਾਲੀ) ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

11 ਅਕਤੂਬਰ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਸ ਦਿਨ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੋਹਾਲੀ) ‘ਚ ਕੁਝ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ ਤੇ ਸੰਗਰੂਰ ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 1.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 1.8 ਡਿਗਰੀ ਸੈਲਸੀਅਸ ਰਿਹਾ।

Follow Us
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!...
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...