ਪੰਜਾਬ ਭਰ ‘ਚ ਅੱਜ ਬਾਰਿਸ਼ ਦੀ ਸੰਭਾਵਨਾ, 3 ਜ਼ਿਲ੍ਹਿਆਂ ‘ਚ ਯੈਲੋ ਅਲਰਟ; ਜਾਣੋ ਮੌਸਮ ਦਾ ਹਾਲ

Updated On: 

09 Aug 2026 06:51 AM IST

Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 1.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 3.4 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 34 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਭਰ ਚ ਅੱਜ ਬਾਰਿਸ਼ ਦੀ ਸੰਭਾਵਨਾ, 3 ਜ਼ਿਲ੍ਹਿਆਂ ਚ ਯੈਲੋ ਅਲਰਟ; ਜਾਣੋ ਮੌਸਮ ਦਾ ਹਾਲ

ਸੰਕੇਤਕ ਤਸਵੀਰ (ਏਆਈ ਜਨਰੇਟਡ)

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਅੱਜ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਨ੍ਹਾਂ 3 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਾਕੀ ਕਿਸੇ ਵੀ ਜ਼ਿਲ੍ਹੇ ‘ਚ ਕੋਈ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਰਨ ਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ‘ਚ ਦੂਰ-ਦੁਰਾਡੀਆਂ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਆਉਣ ਵਾਲੇ ਤਿੰਨ ਦਿਨਾਂ ਦੀ ਗੱਲ ਕਰੀਏ, ਯਾਨੀ ਕਿ 10, 11 ਤੇ 12 ਅਗਸਤ ਨੂੰ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਨ੍ਹਾਂ ਦਿਨਾਂ ਦੌਰਾਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਬੀਤੇ ਦਿਨ ਕਿੱਥੇ ਪਈ ਬਾਰਿਸ਼?

ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕਈ ਇਲਾਕਿਆਂ ‘ਚ ਬਾਰਿਸ਼ ਦਰਜ ਕੀਤੀ ਗਈ। ਸਭ ਤੋਂ ਵੱਧ 6.0 ਮਿਲੀਮੀਟਰ ਬਾਰਿਸ਼ ਲੁਧਿਆਣਾ ‘ਚ ਦਰਜ ਕੀਤੀ ਗਈ, ਜਦਕਿ ਸੰਗਰੂਰ ‘ਚ 4.0 ਮਿਲੀਮੀਟਰ, ਪਟਿਆਲਾ ‘ਚ 3.0 ਮਿਲੀਮੀਟਰ ਤੇ ਫਰੀਦਕੋਟ ‘ਚ ਵੀ 3.0 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਇਸ ਤੋਂ ਇਲਾਵਾ ਅੰਮ੍ਰਿਤਸਰ ‘ਚ 0.8 ਮਿਲੀਮੀਟਰ, ਪਠਾਨਕੋਟ ‘ਚ 1.0 ਮਿਲੀਮੀਟਰ, ਫਤਿਹਗੜ੍ਹ ਸਾਹਿਬ ‘ਚ ਵੀ 1.0 ਮਿਲੀਮੀਟਰ, ਫਿਰੋਜ਼ਪੁਰ ‘ਚ ਵੀ 1.0 ਮਿਲੀਮੀਟਰ, ਕੇਵੀਕੇ ਪਠਾਨਕੋਟ ਤੇ ਥੀਨ ਡੈਮ ‘ਚ 0.5-0.5 ਮਿਲੀਮੀਟਰ, ਜਦਕਿ ਹੁਸ਼ਿਆਰਪੁਰ ‘ਚ ਵੀ 0.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

ਬੀਤੇ ਦਿਨ ਦਾ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 1.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 3.4 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 34 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ (ਜ਼ਿਲ੍ਹਾ) ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ 33.4
ਚੰਡੀਗੜ੍ਹ (ਏਅਰਪੋਰਟ/IAF) 33.4
ਅੰਮ੍ਰਿਤਸਰ 28.3
ਲੁਧਿਆਣਾ 29
ਪਟਿਆਲਾ 33.2
ਪਠਾਨਕੋਟ 31.5
ਬਠਿੰਡਾ 34
ਫਰੀਦਕੋਟ 29
ਗੁਰਦਾਸਪੁਰ 30
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 30.1
ਬਠਿੰਡਾ (ਏਅਪੋਰਟ) 30.6
ਫਰੀਦਕੋਟ 30.3
ਫਤਿਹਗੜ੍ਹ ਸਾਹਿਬ 31.2
ਫਿਰੋਜ਼ਪੁਰ 29
ਮੁਹਾਲੀ 33.9
ਕੇ.ਵੀ.ਕੇ. ਪਠਾਨਕੋਟ 32.3
ਥੀਨ ਡੈਮ (ਪਠਾਨਕੋਟ) 31.7
ਰੋਪੜ 31.3
ਹੁਸ਼ਿਆਰਪੁਰ 28.2
ਸੰਗਰੂਰ 28.2
Loading...
Unable to load recommendations.
Follow Us