Weather: ਪੰਜਾਬ ਦੇ 3 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਸੰਭਾਵਨਾ, ਜਾਣੋ ਆਉਣ ਵਾਲੇ 3 ਦਿਨਾਂ ਦਾ ਮੌਸਮ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਤੋਂ ਕਰੀਬ 1.6 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕਟੋ ਦਾ ਦਰਜ ਕੀਤਾ ਗਿਆ, ਜੋ ਕਿ 36 ਡਿਗਰੀ ਸੈਲਸੀਅਸ ਰਿਹਾ।
ਸੰਕੇਤਕ ਤਸਵੀਰ
ਭਾਰਤੀ ਮੌਸਮ ਵਿਭਾਗ (ਚੰਡੀਗੜ੍ਹ ਕੇਂਦਰ) ਵੱਲੋਂ ਪੰਜਾਬ ਦੇ 3 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ‘ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।
ਆਉਣ ਵਾਲੇ 3 ਦਿਨਾਂ ਦਾ ਮੌਸਮ
10 ਸਤੰਬਰ ਨੂੰ ਵੀ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਇੱਕ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ‘ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।
11 ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ‘ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।
12 ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ‘ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।
ਬੀਤੇ ਦਿਨ ਦਾ ਵੱਧੋ ਤੋਂ ਵੱਧ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਤੋਂ ਕਰੀਬ 1.6 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕਟੋ ਦਾ ਦਰਜ ਕੀਤਾ ਗਿਆ, ਜੋ ਕਿ 36 ਡਿਗਰੀ ਸੈਲਸੀਅਸ ਰਿਹਾ।
ਇਹ ਵੀ ਪੜ੍ਹੋ
| ਸਟੇਸ਼ਨ | ਵੱਧ ਤੋਂ ਵੱਧ ਤਾਪਮਾਨ °C |
| ਚੰਡੀਗੜ੍ਹ ਸਿਟੀ | 35.4 |
| ਅੰਮ੍ਰਿਤਸਰ | 34.2 |
| ਲੁਧਿਆਣਾ | 34 |
| ਪਟਿਆਲਾ | 35.9 |
| ਬਠਿੰਡਾ | 35.8 |
| ਫਰੀਦਕੋਟ | 36 |
| ਗੁਰਦਾਸਪੁਰ | 33.5 |
| ਬੱਲੋਵਾਲ ਸੌਂਖੜੀ (ਐਸਬੀਐਸ ਨਗਰ) | 33.6 |
| ਫਤਿਹਗੜ੍ਹ ਸਾਹਿਬ | 34 |
| ਫਿਰੋਜ਼ਪੁਰ | 35.9 |
| ਫਿਰੋਜ਼ਪੁਰ KVK | 35.6 |
| ਹੁਸ਼ਿਆਰਪੁਰ | 32.8 |
| ਜਲੰਧਰ | 32.9 |
| ਮੁਹਾਲੀ | 33.9 |
| ਪਠਾਨਕੋਟ KVK | 33 |
| ਰੋਪੜ KVK | 33.9 |
| ਰੋਪੜ | 35.4 |
| ਸ੍ਰੀ ਆਨੰਦਪੁਰ ਸਾਹਿਬ (ਰੂਪਨਗਰ) | 33.5 |
