AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ‘ਚ ਅੱਜ ਮੌਸਮ ਰਹੇਗਾ ਸਾਫ਼, ਆਉਣ ਵਾਲੇ ਦਿਨਾਂ ‘ਚ ਝੱਖੜ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ

ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ ਬੀਤੇ ਦਿਨ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ 'ਚ ਦਰਜ ਕੀਤਾ ਗਿਆ, ਜੋ ਕਿ 37.2 ਡਿਗਰੀ ਰਿਹਾ।

ਪੰਜਾਬ 'ਚ ਅੱਜ ਮੌਸਮ ਰਹੇਗਾ ਸਾਫ਼, ਆਉਣ ਵਾਲੇ ਦਿਨਾਂ 'ਚ ਝੱਖੜ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ
(ਸੰਕੇਤਕ ਤਸਵੀਰ) AI Generated Photo
tv9-punjabi
| Published: 15 Apr 2026 07:00 AM IST

ਪੰਜਾਬ ‘ਚ ਅੱਜ ਮੌਸਮ ਸਾਫ਼ ਰਹੇਗਾ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਅੱਜ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਹੈ। ਹਾਲਾਂਕਿ, ਕੱਲ੍ਹ ਦੇ ਦਿਨ ਯਾਨੀ ਕਿ 16 ਅਪ੍ਰੈਲ ਨੂੰ ਸੂਬੇ ਦੇ 3 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਵੀਰਵਾਰ ਤੇ ਸ਼ੁੱਕਰਵਾਰ, ਯਾਨੀ ਕਿ 17 ਤੇ 18 ਅਪ੍ਰੈਲ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

17 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਤੇ ਮੁਕਤਸਰ ‘ਚ ਮੌਸਮ ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਸ ਤੋਂ ਬਾਅਦ 18 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਤੇ ਰੂਪਨਗਰ ‘ਚ ਮੌਸਮ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ ਬੀਤੇ ਦਿਨ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ ‘ਚ ਦਰਜ ਕੀਤਾ ਗਿਆ, ਜੋ ਕਿ 37.2 ਡਿਗਰੀ ਰਿਹਾ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 35.3 ਡਿਗਰੀ ਦਰਜ ਕੀਤਾ ਗਿ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 34.8 ਡਿਗਰੀ, ਲੁਧਿਆਣਾ ਦਾ 35.6 ਡਿਗਰੀ, ਫਰੀਦਕੋਟ ਦਾ 36.2 ਡਿਗਰੀ, ਗੁਰਦਾਸਪੁਰ ਦਾ 33.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 33.1 ਡਿਗਰੀ, ਫਿਰੋਜ਼ਪੁਰ ਦਾ 35.3 ਡਿਗਰੀ, ਹੁਸ਼ਿਆਰਪੁਰ ਦਾ 34.0 ਡਿਗਰੀ, ਮੁਹਾਲੀ ਦਾ 34.5 ਡਿਗਰੀ, ਪਠਾਨਕੋਟ ਦਾ 33.4 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 33.3 ਡਿਗਰੀ, ਰੋਪੜ ਦਾ 34.4 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 36.2 ਡਿਗਰੀ ਦਰਜ ਕੀਤਾ ਗਿਆ।

Follow Us
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ...
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...