AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ‘ਚ ਅੱਜ ਲੂ ਦਾ ਆਰੇਂਜ ਤੇ ਯੈਲੋ ਅਲਰਟ, ਤਾਪਮਾਨ ਆਮ ਨਾਲੋਂ 4.6 ਡਿਗਰੀ ਵੱਧ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਇਹ ਆਮ ਨਾਲੋਂ 4.6 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 47.3 ਡਿਗਰੀ ਸੈਲਸੀਅਸ ਰਿਹਾ।

ਪੰਜਾਬ 'ਚ ਅੱਜ ਲੂ ਦਾ ਆਰੇਂਜ ਤੇ ਯੈਲੋ ਅਲਰਟ, ਤਾਪਮਾਨ ਆਮ ਨਾਲੋਂ 4.6 ਡਿਗਰੀ ਵੱਧ
ਸੰਕੇਤਕ ਤਸਵੀਰ
tv9-punjabi
| Updated On: 20 May 2026 07:05 AM IST
Share

ਪੰਜਾਬ ਭਰ ‘ਚ ਅੱਜ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ 9 ਜ਼ਿਲ੍ਹਿਆਂ ‘ਚ ਲੂ ਦਾ ਆਰੇਂਜ ਅਲਰਟ, ਜਦਕਿ ਬਾਕੀ ਜ਼ਿਲ੍ਹਿਆਂ ‘ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਮੋਗਾ, ਬਰਨਾਲਾ, ਸੰਗਰੂਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਤੇ ਮਾਨਸਾ ‘ਚ ਅੱਜ ਲੂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਅੱਜ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ‘ਚ ਅੱਜ ਮੌਸਮ ਖੁਸ਼ਕ ਰਹੇਗਾ। ਚੰਡੀਗੜ੍ਹ ‘ਚ ਵੀ ਅੱਜ ਲੂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਕੱਲ੍ਹ ਦੇ ਦਿਨ ਯਾਨੀ ਕਿ 21 ਮਈ ਨੂੰ ਵੀ ਸੂਬੇ ਦੇ ਇਨ੍ਹਾਂ ਹੀ 9 ਜ਼ਿਲ੍ਹਿਆਂ ‘ਚ ਲੂ ਦਾ ਆਰੇਂਜ ਤੇ ਬਾਕੀ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ। 22 ਮਈ ਨੂੰ ਪਠਾਨਕੋਟ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ‘ਚ ਲੂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਪਠਾਨਕੋਟ ‘ਚ ਲੂ ਦਾ ਯੈਲੋ ਅਲਰਟ ਹੈ। 23 ਮਈ ਨੂੰ ਵੀ ਪਠਾਨਕੋਟ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ‘ਚ ਲੂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਔਸਤ ਵੱਧੋ-ਵੱਧ ਤਾਪਮਾਨ ‘ਚ ਵਾਧਾ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਇਹ ਆਮ ਨਾਲੋਂ 4.6 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 47.3 ਡਿਗਰੀ ਸੈਲਸੀਅਸ ਰਿਹਾ।

ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 43.2 ਡਿਗਰੀ, ਚੰਡੀਗੜ੍ਹ ਏਅਰਪੋਰਟ ਦਾ 42.6 ਡਿਗਰੀ, ਅੰਮ੍ਰਿਤਸਰ ਦਾ 43.2 ਡਿਗਰੀ, ਲੁਧਿਆਣਾ ਦਾ 44.2 ਡਿਗਰੀ, ਪਟਿਆਲਾ ਦਾ 45.3 ਡਿਗਰੀ, ਪਠਾਨਕੋਟ ਦਾ 42.6 ਡਿਗਰੀ, ਗੁਰਦਾਸਪੁਰ ਦਾ 43.0 ਡਿਗਰੀ, ਤੇ ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ ਵੀ 43.0 ਡਿਗਰੀ, ਬਠਿੰਡਾ (ਏਅਰਪੋਰਟ) ਦਾ 45.9 ਡਿਗਰੀ ਦਰਜ ਕੀਤਾ ਗਿਆ।

ਅਬੋਹਰ (ਫਾਜ਼ਿਲਕਾ) ਦਾ ਵੱਧੋ-ਵੱਧ ਤਾਪਮਾਨ 42.4 ਡਿਗਰੀ, ਫਿਰੋਜ਼ਪੁਰ ਦਾ 42.9 ਡਿਗਰੀ, ਹੁਸ਼ਿਆਰਪੁਰ ਦਾ 41.1 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 41.4 ਡਿਗਰੀ, ਮੁਹਾਲੀ ਦਾ 41.6 ਡਿਗਰੀ, ਪਠਾਨਕੋਟ ਦਾ 42.4 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 40.8 ਡਿਗਰੀ, ਭਾਖੜੈ ਡੈਮ (ਰੂਪਨਗਰ) ਦਾ 42.5 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 40.3 ਡਿਗਰੀ ਦਰਜ ਕੀਤਾ ਗਿਆ।

Follow Us
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...