AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਅੱਜ ਬਾਰਿਸ਼ ਦਾ ਆਰੇਂਜ ਤੇ ਯੈਲੋ ਅਲਰਟ, ਜਾਣੋ ਆਉਣ ਵਾਲੇ 3 ਦਿਨਾਂ ਦਾ ਮੌਸਮ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਪੋਰਟ ਦਾ ਦਰਜ ਕੀਤਾ ਗਿਆ, ਜੋ ਕਿ 40.8 ਡਿਗਰੀ ਸੈਲਸੀਅਸ ਰਿਹਾ।

ਪੰਜਾਬ 'ਚ ਅੱਜ ਬਾਰਿਸ਼ ਦਾ ਆਰੇਂਜ ਤੇ ਯੈਲੋ ਅਲਰਟ, ਜਾਣੋ ਆਉਣ ਵਾਲੇ 3 ਦਿਨਾਂ ਦਾ ਮੌਸਮ
ਪੰਜਾਬ-ਚੰਡੀਗੜ੍ਹ ‘ਚ 27 ਤੋਂ 29 ਜੁਲਾਈ ਤੱਕ ਭਾਰੀ ਮੀਂਹ ਦਾ ਔਰੇਂਜ ਅਲਰਟ
ramandeep
| Updated On: 20 Jul 2026 07:38 AM IST
Share

ਪੰਜਾਬ ਦੇ 6 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਅੱਜ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 7 ਜ਼ਿਲ੍ਹਿਆਂ- ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

  • ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
  • ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
  • ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਤੇ ਬਰਨਾਲਾ ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਮੱਧ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਆਉਣ ਵਾਲੇ ਤਿੰਨ ਦਿਨਾਂ ਦਾ ਮੌਸਮ

21 ਜੁਲਾਈ

  • ਆਰੇਂਜ ਅਲਰਟ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ ਤੇ ਰੂਪਨਗਰ ਤੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
  • ਯੈਲੋ ਅਲਰਟ: ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
  • ਇਸ ਦੇ ਨਾਲ ਹੀ ਸੂਬੇ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

22 ਜੁਲਾਈ

  • ਆਰੇਂਜ ਅਲਰਟ: ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
  • ਯੈਲੋ ਅਲਰਟ: ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
  • ਇਸ ਦਿਨ ਸੂਬੇ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

23 ਜੁਲਾਈ

  • ਯੈਲੋ ਅਲਰਟ: ਇਸ ਦਿਨ ਸੂਬੇ ਦੇ 4 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ।
  • ਇਸ ਦੇ ਨਾਲ ਹੀ ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਵੱਧੋ-ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਪੋਰਟ ਦਾ ਦਰਜ ਕੀਤਾ ਗਿਆ, ਜੋ ਕਿ 40.8 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ (ਜ਼ਿਲ੍ਹਾ) ਵੱਧੋ-ਵੱਧ ਤਾਪਮਾਨ (°C)
ਚੰਡੀਗੜ੍ਹ (ਸਿਟੀ) 36
ਚੰਡੀਗੜ੍ਹ (IAF ਏਅਰਪੋਰਟ) 34.2
ਅੰਮ੍ਰਿਤਸਰ 34.7
ਲੁਧਿਆਣਾ 34.8
ਪਟਿਆਲਾ 36
ਪਠਾਨਕੋਟ 32.1
ਬਠਿੰਡਾ (ਏਅਰਪੋਰਟ) 40.8
ਫਿਰੋਜ਼ਪੁਰ 37.2
ਫਿਰੋਜ਼ਪੁਰ (ਕੇਵੀਕੇ) 37.3
ਹੁਸ਼ਿਆਰਪੁਰ 34.3
ਕਪੂਰਥਲਾ 34.8
ਮੁਹਾਲੀ 36.4
ਰੋਪੜ 36.3
ਭਾਖੜਾ ਡੈਮ (ਰੂਪਨਗਰ) 34.1
ਸ੍ਰੀ ਅਨੰਦਪੁਰ ਸਾਹਿਬ 35.8
ਸੰਗਰੂਰ 35.3

Follow Us
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?...
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ...
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...