AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ‘ਚ ਅਗਲੇ 48 ਘੰਟ ਆਮ ਰਹੇਗਾ ਮੌਸਮ, ਜੁਲਾਈ ਮਹੀਨੇ 9 ਫ਼ੀਸਦੀ ਘੱਟ ਬਾਰਿਸ਼

Punjab Weather Update: ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਸੂਚਨਾ ਦੇ ਅਨੁਸਾਰ ਸੂਬੇ ਦੇ ਤਾਪਮਾਨ 'ਚ 0.6 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਜਿਸ ਤੋਂ ਬਾਅਦ ਸੂਬੇ ਦਾ ਤਾਪਮਾਨ ਆਮ ਨਾਲੋਂ 3.4 ਡਿਗਰੀ ਘੱਟ ਬਣਿਆ ਹੋਇਆ ਹੈ। ਗੁਰਦਾਸਪੁਰ 'ਚ ਸਭ ਤੋਂ ਵੱਧ ਤਾਪਮਾਨ 33.5 ਡਿਗਰੀ ਦਰਜ ਕੀਤਾ ਗਿਆ।

ਪੰਜਾਬ 'ਚ ਅਗਲੇ 48 ਘੰਟ ਆਮ ਰਹੇਗਾ ਮੌਸਮ, ਜੁਲਾਈ ਮਹੀਨੇ 9 ਫ਼ੀਸਦੀ ਘੱਟ ਬਾਰਿਸ਼
ਸੰਕੇਤਕ ਤਸਵੀਰ (Pic: Meta AI)
tv9-punjabi
| Updated On: 01 Aug 2025 07:49 AM IST
Share

ਪੰਜਾਬ ‘ਚ ਅਗਲੇ 48 ਘੰਟੇ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ। ਕੁੱਝ ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਦੇਖਣ ਨੂੰ ਮਿਲੇਗੀ। ਬੀਤੇ ਹਫ਼ਤੇ ਚੰਗੀ ਬਾਰਿਸ਼ ਤੋਂ ਬਾਅਦ ਸੂਬੇ ‘ਚ ਹਾਲਾਤ ਕੁੱਝ ਸੁਧਰੇ ਹਨ। ਹਾਲਾਂਕਿ , ਇਸ ਦੇ ਬਾਵਜੂਦ ਜੁਲਾਈ ਮਹੀਨੇ ‘ਚ ਆਮ ਨਾਲੋਂ 9 ਫ਼ੀਸਦੀ ਘੱਟ ਬਾਰਿਸ਼ ਦੇਖਣ ਨੂੰ ਮਿਲੀ ਹੈ। ਅਨੁਮਾਨ ਹੈ ਕਿ ਅਗਸਤ ਮਹੀਨੇ ਆਮ ਨਾਲੋਂ ਵੱਧ ਬਾਰਿਸ਼ ਦੇਖਣ ਨੂੰ ਮਿਲ ਸਕਦੀ ਹੈ।

ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਸੂਚਨਾ ਦੇ ਅਨੁਸਾਰ ਸੂਬੇ ਦੇ ਤਾਪਮਾਨ ‘ਚ 0.6 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਜਿਸ ਤੋਂ ਬਾਅਦ ਸੂਬੇ ਦਾ ਤਾਪਮਾਨ ਆਮ ਨਾਲੋਂ 3.4 ਡਿਗਰੀ ਘੱਟ ਬਣਿਆ ਹੋਇਆ ਹੈ। ਗੁਰਦਾਸਪੁਰ ‘ਚ ਸਭ ਤੋਂ ਵੱਧ ਤਾਪਮਾਨ 33.5 ਡਿਗਰੀ ਦਰਜ ਕੀਤਾ ਗਿਆ।

ਉੱਥੇ ਹੀ ਵੀਰਵਾਰ ਸ਼ਾਮ 5:30 ਤੱਕ ਮੋਗਾ ‘ਚ 5.5 ਮਿਮੀ, ਹੁਸ਼ਿਆਰਪੁਰ ‘ਚ 4 ਮਿਮੀ ਤੇ ਰੂਪਨਗਰ ‘ਚ 3 ਮਿਮੀ ਬਾਰਿਸ਼ ਦੇਖਣ ਨੂੰ ਮਿਲੀ। ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ ਤੇ ਬਠਿੰਡਾ ‘ਚ 1 ਤੋਂ 2 ਮਿਮੀ ਕਰੀਬ ਬਾਰਿਸ਼ ਦੇਖਣ ਨੂੰ ਮਿਲੀ।

ਜੁਲਾਈ ਮਹੀਨੇ 9 ਫ਼ੀਸਦੀ ਘੱਟ ਬਾਰਿਸ਼

ਸੂਬੇ ‘ਚ ਜੁਲਾਈ ਮਹੀਨੇ ‘ਚ ਆਮ ਨਾਲੋਂ 9 ਫ਼ੀਸਦੀ ਘੱਟ ਬਾਰਿਸ਼ ਦੇਖਣ ਨੂੰ ਮਿਲੀ। 1 ਜੁਲਾਈ ਤੋਂ 31 ਜੁਲਾਈ ਤੱਕ ਸੂਬੇ ‘ਚ 146.7 ਮਿਮੀ ਬਾਰਿਸ਼ ਦਰਜ ਕੀਤੀ ਗਈ, ਜਦਕਿ ਇਨ੍ਹਾਂ ਦਿਨਾਂ ‘ਚ 161.4 ਮਿਮੀ ਬਾਰਿਸ਼ ਦਰਜ ਕੀਤੀ ਜਾਂਦੀ ਹੈ। ਜੁਲਾਈ ਮਹੀਨੇ ਦੇ ਆਖਿਰੀ ਹਫ਼ਤੇ ‘ਚ ਚੰਗੀ ਬਾਰਿਸ਼ ਦੇਖਣ ਨੂੰ ਮਿਲੀ, ਜਿਸ ਦੇ ਚੱਲਦੇ ਹਾਲਾਤ ‘ਚ ਹਲਕਾ ਸੁਧਾਰ ਦੇਖਣ ਨੂੰ ਮਿਲਿਆ।

  • ਪੰਜਾਬ ਚ ਸਭ ਤੋਂ ਘੱਟ ਬਾਰਿਸ਼ ਕਪੂਰਥਲਾ ਚ ਦੇਖਣ ਨੂੰ ਮਿਲੀ। ਇੱਥ ਆਮ ਨਾਲੋਂ 76 ਫ਼ੀਸਦੀ ਘੱਟ ਬਾਰਿਸ਼ ਦੇਖਣ ਨੂੰ ਮਿਲੀ। ਇੱਥੇ ਸਿਰਫ਼ 39.3 ਮਿਮੀ ਬਾਰਿਸ਼ ਦੇਖਣ ਨੂੰ ਮਿਲੀ। ਆਮ ਤੌਰ ਤੇ ਇੱਥੇ 163.66 ਮਿਮੀ ਬਾਰਿਸ਼ ਦੇਖਣ ਨੂੰ ਮਿਲੀ ਹੈ।
  • ਜਲੰਧਰ ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੁਹਾਲੀ, ਐਸਬੀਐਸ ਨਗਰ, ਬਰਨਾਲਾ, ਸੰਗਰੂਰ, ਮੁਕਤਸਰ ਜ਼ਿਲ੍ਹਿਆਂ ਚ 20 ਫ਼ੀਸਦੀ ਤੋਂ ਵੱਧ, ਬਾਰਿਸ਼ ਚ ਕਮੀਂ ਦਰਜ ਕੀਤੀ ਗਈ।
  • ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਫਰੀਦਕੋਟ, ਬਠਿੰਡਾ ਤੇ ਮਾਨਸਾ ਚ 20 ਫ਼ੀਸਦੀ ਤੱਕ ਵੱਧ ਤੇ 20 ਫ਼ੀਸਦੀ ਤੱਕ ਘੱਟ ਬਾਰਿਸ਼ ਦੇਖਣ ਨੂੰ ਮਿਲੀ ਹੈ।
  • ਤਰਤਾਰਨ ਚ ਆਮ ਨਾਲੋਂ 122 ਫ਼ੀਸਦੀ ਵੱਧ ਬਾਰਿਸ਼ ਦੇਖਣ ਨੂੰ ਮਿਲੀ। ਇੱਥੇ 245.7 ਮਿਮੀ ਬਾਰਿਸ਼ ਦੇਖਣ ਨੂੰ ਮਿਲੀ। ਇੱਥੇ ਆਮ ਤੌਰ ਤੇ 110.7 ਮਿਮੀ ਬਾਰਿਸ਼ ਦਰਜ ਕੀਤੀ ਜਾਂਦੀ ਹੈ। ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ ਤੇ ਮੋਗਾ ਚ ਵੀ ਆਮ ਨਾਲੋਂ ਵੱਧ ਬਾਰਿਸ਼ ਦਰਜ ਕੀਤੀ ਗਈ।

Follow Us
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...