Punjab Weather: ਪੰਜਾਬ ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ, ਆਉਣ ਵਾਲੇ ਤਿੰਨ ਦਿਨ ਮੌਸਮ ਰਹੇਗਾ ਸਾਫ਼

Updated On: 

09 Apr 2026 07:01 AM IST

ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ 'ਚ ਬੀਤੇ 24 ਘੰਟਿਆਂ ਦੇ ਮੁਕਾਬਲੇ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 7.2 ਡਿਗਰੀ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ ਦਰਜ ਕੀਤਾ ਗਿਆ, ਜੋ ਕਿ 31.5 ਡਿਗਰੀ ਰਿਹਾ।

Punjab Weather: ਪੰਜਾਬ ਚ ਅੱਜ ਬਾਰਿਸ਼ ਦੀ ਭਵਿੱਖਬਾਣੀ, ਆਉਣ ਵਾਲੇ ਤਿੰਨ ਦਿਨ ਮੌਸਮ ਰਹੇਗਾ ਸਾਫ਼

ਸੰਕੇਤਕ ਤਸਵੀਰ (AI Generated Pic)

ਪੰਜਾਬ ਦੇ ਲੋਕਾਂ ਨੂੰ ਅੱਜ ਮੌਸਮ ਤੋਂ ਥੋੜ੍ਹੀ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਪੰਜਾਬ ‘ਚ ਅੱਜ ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਸੂਬੇ ਦੇ ਕੁੱਝ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਕੁੱਝ ਇਲਾਕਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜੰਲਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਆਉਣ ਵਾਲੇ ਤਿੰਨ ਦਿਨ ਯਾਨੀ ਕਿ 10 ਤੋਂ ਲੈ ਕੇ 13 ਅਪ੍ਰੈਲ ਤੱਕ ਸੂਬੇ ‘ਚ ਮੌਸਮ ਸਾਫ਼ ਰਹੇਗਾ। ਇਨ੍ਹਾਂ ਤਿੰਨ ਦਿਨਾਂ ਲਈ ਨਾ ਤਾਂ ਕੋਈ ਅਲਰਟ ਹੈ ਤੇ ਨਾ ਹੀ ਕਿਸੇ ਤਰ੍ਹਾਂ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ ਬੀਤੇ 24 ਘੰਟਿਆਂ ਦੇ ਮੁਕਾਬਲੇ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 7.2 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 31.5 ਡਿਗਰੀ ਸੈਲਸੀਅਸ ਰਿਹਾ। ਬੀਤੇ ਦਿਨ ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 24.2 ਤੇ ਚੰਡੀਗੜ੍ਹ ਏਅਰਪੋਰਟ ਦਾ 24.0 ਡਿਗਰੀ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 24.9 ਡਿਗਰੀ, ਲੁਧਿਆਣਾ ਦਾ 26.7 ਡਿਗਰੀ, ਪਟਿਆਲਾ ਦਾ 25.0 ਡਿਗਰੀ, ਪਠਾਨਕੋਟ ਦਾ 23.5 ਡਿਗਰੀ, ਫਰੀਦਕੋਟ ਦਾ 26.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 23.3 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 26.9 ਡਿਗਰੀ, ਫਿਰੋਜ਼ਪੁਰ ਦਾ 27.1 ਡਿਗਰੀ, ਹੁਸ਼ਿਆਰਪੁਰ 23.6 ਡਿਗਰੀ, ਸਾਲੇਰਨ (ਹੁਸ਼ਿਆਰਪੁਰ) 22.2 ਡਿਗਰੀ, ਮੁਹਾਲੀ 24.3 ਡਿਗਰੀ, ਪਠਾਨਕੋਟ 23.5 ਡਿਗਰੀ, ਰੋਪੜ ਦਾ 25.4 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 23.5 ਡਿਗਰੀ ਦਰਜ ਕੀਤਾ ਗਿਆ ਹੈ।

Follow Us