ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੌਸਮ ਵਿਭਾਗ ਦਾ ਅਲਰਟ, ਗਰਜ-ਚਮਕ, ਤੇਜ਼ ਹਵਾਵਾਂ ਨਾਲ ਮੀਂਹ ਤੇ ਗੜੇ ਪੈਣ ਦੀ ਸੰਭਾਵਨਾ
ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ 'ਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 12.8 ਡਿਗਰੀ ਸੈਲਸੀਅਸ ਰਿਹਾ।
ਸੰਕੇਤਕ ਤਸਵੀਰ (ਏਆਈ ਜਨਰੇਟਡ)
ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਕੇਂਦਰ ਵੱਲੋਂ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। 4 ਜ਼ਿਲ੍ਹਿਆਂ ‘ਚ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਪਟਿਆਲਾ ਜ਼ਿਲ੍ਹਿਆਂ ‘ਚ ਕਿਤੇ-ਕਿਤੇ ਗਰਜ-ਚਮਕ ਨਾਲ ਤੂਫ਼ਾਨ, ਬਿਜਲੀ ਡਿੱਗਣ, ਗੜੇ ਪੈਣ ਤੇ 4050 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ 8 ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਮੁਤਾਬਕ ਗੁਰਦਾਸਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਐਸਏਐਸ ਨਗਰ (ਮੋਹਾਲੀ) ‘ਚ ਵੀ ਕਿਤੇ-ਕਿਤੇ ਗਰਜ-ਚਮਕ ਨਾਲ 4050 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।
ਆਉਣ ਵਾਲੇ 3 ਦਿਨਾਂ ਦਾ ਮੌਸਮ
30 ਅਕਤੂਬਰ ਨੂੰ ਹੁਸ਼ਿਆਰਪੁਰ ਤੇ ਰੂਪਨਗਰ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੋਹਾਲੀ) ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਹੀ ਜ਼ਿਲ੍ਹਿਆਂ ‘ਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ‘ਚ ਕੋਈ ਅਲਰਟ ਨਹੀਂ ਹੈ ਤੇ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।
31 ਅਕਤੂਬਰ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਕਿਤੇ-ਕਿਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਬਾਕੀ ਸਾਰੇ ਜ਼ਿਲ੍ਹਿਆਂ ‘ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।
1 ਨਵੰਬਰ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਸਾਰੇ ਹੀ ਜ਼ਿਲ੍ਹਿਆਂ ‘ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ
ਬੀਤੇ ਦਿਨ ਦਾ ਘੱਟੋ-ਘੱਟ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 12.8 ਡਿਗਰੀ ਸੈਲਸੀਅਸ ਰਿਹਾ
