AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ਦੇ ਤਾਪਮਾਨ ‘ਚ 1.8 ਡਿਗਰੀ ਦਾ ਵਾਧਾ, ਆਸਮਾਨ ਰਹੇਗਾ ਸਾਫ਼ ਤੇ ਹੁਣ ਹੋਰ ਵਧੇਗਾ ਤਾਪਮਾਨ, ਜਾਣੋ ਮੌਸਮ ਦਾ ਹਾਲ

ਮੌਜੂਦਾ ਸਮੇਂ 'ਚ ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 1.9 ਡਿਗਰੀ ਘੱਟ ਬਣਿਆ ਹੋਇਆ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਰਾਹਤ ਅਸਥਾਈ ਹੈ ਤੇ ਜ਼ਲਦੀ ਹੀ ਤਾਪਮਾਨ ਆਮ ਤੋਂ ਵੱਧ ਹੋਣ ਦੀ ਸੰਭਾਵਨਾ ਹੈ। ਸੂਬੇ 'ਚ ਸਭ ਤੋਂ ਵੱਧ ਤਾਪਮਾਨ 40.4 ਡਿਗਰੀ ਸੈਲਸਿਅਸ, ਬਠਿੰਡਾ 'ਚ ਦਰਜ਼ ਕੀਤਾ ਗਿਆ, ਜੋ ਕਿ ਇਸ ਸੀਜ਼ਨ ਦਾ ਸਭ ਤੋਂ ਵੱਧ ਤਾਪਮਾਨ ਹੈ।

ਪੰਜਾਬ ਦੇ ਤਾਪਮਾਨ 'ਚ 1.8 ਡਿਗਰੀ ਦਾ ਵਾਧਾ, ਆਸਮਾਨ ਰਹੇਗਾ ਸਾਫ਼ ਤੇ ਹੁਣ ਹੋਰ ਵਧੇਗਾ ਤਾਪਮਾਨ, ਜਾਣੋ ਮੌਸਮ ਦਾ ਹਾਲ
ਸੰਕੇਤਕ ਤਸਵੀਰ
tv9-punjabi
| Updated On: 07 Jun 2025 07:02 AM IST

ਪੰਜਾਬ ‘ਚ ਤਾਪਮਾਨ ਇੱਕ ਵਾਰ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਸੂਬੇ ‘ਚ ਬੀਤੇ 24 ਘੰਟਿਆਂ ‘ਚ ਵੱਧ ਤੋਂ ਵੱਧ ਤਾਪਮਾਨ ‘ਚ 1.8 ਡਿਗਰੀ ਸੈਲਸਿਅਸ ਦਾ ਵਾਧਾ ਦਰਜ਼ ਕੀਤਾ ਗਿਆ ਹੈ, ਜੋ ਆਉਣ ਵਾਲੇ ਦਿਨਾਂ ‘ਚ ਹੋਰ ਵੀ ਗੰਭੀਰ ਸਥਿਤੀ ਵੱਲ ਇਸ਼ਾਰਾ ਕਰ ਰਿਹਾ ਹੈ। ਮੌਸਮ ਵਿਭਾਗ ਨੇ 9 ਜੂਨ ਤੋਂ ਸੂਬੇ ‘ਚ ਵੱਧ ਤੋਂ ਵੱਧ ਤਾਪਮਾਨ ‘ਚ ਵਾਧੇ ਦੇ ਨਾਲ ਹੀਟਵੇਵ ਦਾ ਅਲਰਟ ਜਾਰੀ ਕੀਤਾ ਹੈ।

ਮੌਜੂਦਾ ਸਮੇਂ ‘ਚ ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 1.9 ਡਿਗਰੀ ਘੱਟ ਬਣਿਆ ਹੋਇਆ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਰਾਹਤ ਅਸਥਾਈ ਹੈ ਤੇ ਜ਼ਲਦੀ ਹੀ ਤਾਪਮਾਨ ਆਮ ਤੋਂ ਵੱਧ ਹੋਣ ਦੀ ਸੰਭਾਵਨਾ ਹੈ। ਸੂਬੇ ‘ਚ ਸਭ ਤੋਂ ਵੱਧ ਤਾਪਮਾਨ 40.4 ਡਿਗਰੀ ਸੈਲਸਿਅਸ, ਬਠਿੰਡਾ ‘ਚ ਦਰਜ਼ ਕੀਤਾ ਗਿਆ, ਜੋ ਕਿ ਇਸ ਸੀਜ਼ਨ ਦਾ ਸਭ ਤੋਂ ਵੱਧ ਤਾਪਮਾਨ ਹੈ।

ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਦਰਜ਼ ਤਾਪਮਾਨ ਦੀ ਸਥਿਤੀ ਗੰਭੀਰ ਹੈ। ਫਿਰੋਜ਼ਪੁਰ ‘ਚ ਤਾਪਮਾਨ 38.4 ਡਿਗਰੀ ਸੈਲਸਿਅਸ ਦਰਜ਼ ਕੀਤਾ ਗਿਆ। ਮੌਸਮ ਵਿਗਿਆਨ ਦੇ ਅੰਕੜਿਆਂ ਅਨੁਸਾਰ, ਸੂਬੇ ਦੇ ਜ਼ਿਆਦਾਤਰ ਇਲਾਕਿਆਂ ‘ਚ ਤਾਪਮਾਨ 38 ਡਿਗਰੀ ਤੋਂ ਵੱਧ ਸੀ।

ਮੌਸਮ ਵਿਭਾਗ ਦੁਆਰਾ ਜਾਰੀ 5 ਦਿਨਾਂ ਦੇ ਅਨੁਮਾਨ ਅਨੁਸਾਰ, 7 ਤੇ 8 ਜੂਨ ਨੂੰ ਕੋਈ ਵਿਸ਼ੇਸ਼ ਚੇਤਾਵਨੀ ਨਹੀਂ ਹੈ। ਪਰ, 9 ਜੂਨ ਤੋਂ ਸਥਿਤੀ ਗੰਭੀਰ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦੇ ਦੱਖਣੀ ਤੇ ਮੱਧ ਇਲਾਕਿਆਂ ‘ਚ ਹੀਟਵੇਵ ਦੀ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ, ਜਿੱਥੇ ਤਾਪਮਾਨ 42 ਤੋਂ 44 ਡਿਗਰੀ ਸੈਲਸਿਅਸ ਤੱਕ ਪਹੁੰਚ ਸਕਦਾ ਹੈ।

ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਦਾ ਮੌਸਮ

ਅੰਮ੍ਰਿਤਸਰ- ਆਸਮਾਨ ਸਾਫ਼ ਰਹੇਗਾ, ਧੁੱਪ ਨਿਕਲੇਗੀ। ਤਾਪਮਾਨ ‘ਚ 2 ਡਿਗਰੀ ਦਾ ਵਾਧਾ ਦੇਖਿਆ ਜਾ ਸਕਦਾ ਹੈ। ਤਾਪਮਾਨ 27 ਤੋਂ 40 ਡਿਗਰੀ ਵਿਚਕਾਰ ਰਹਿਣ ਦਾ ਸੰਭਾਵਨਾ ਹੈ।

ਜਲੰਧਰ- ਆਸਮਾਨ ਸਾਫ਼ ਰਹੇਗਾ ਧੁੱਪ ਨਿਕਲੇਗੀ। ਤਾਪਮਾਨ ‘ਚ 2 ਡਿਗਰੀ ਵਾਧੇ ਦਾ ਅਨੁਮਾਨ ਹੈ। ਤਾਪਮਾਨ 25 ਤੋਂ 39 ਡਿਗਰੀ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਲੁਧਿਆਣਾ- ਆਸਮਾਨ ਸਾਫ਼ ਰਹੇਗਾ। ਤਾਪਮਾਨ ‘ਚ 2 ਡਿਗਰੀ ਵਾਧੇ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 39 ਡਿਗਰੀ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ- ਮੌਸਮ ਸਾਫ਼ ਰਹੇਗਾ, ਧੁੱਪ ਨਿਕਲੇਗੀ। ਤਾਪਮਾਨ ‘ਚ 2 ਡਿਗਰੀ ਵਾਧੇ ਦਾ ਅਨੁਮਾਨ। ਤਾਪਮਾਨ 24 ਤੋਂ 39 ਡਿਗਰੀ ਵਿਚਕਾਰ ਰਹਿਣ ਦੀ ਸੰਭਾਵਨਾ।

ਮੋਹਾਲੀ- ਧੁੱਪ ਨਿਕਲੇਗੀ, ਤਾਪਮਾਨ ‘ਚ 2 ਡਿਗਰੀ ਦਾ ਵਾਧਾ ਹੋ ਸਕਦਾ ਹੈ। ਤਾਪਮਾਨ 26 ਤੋਂ 38 ਡਿਗਰੀ ਵਿਚਕਾਰ ਰਹਿ ਸਕਦਾ ਹੈ।

Follow Us
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ...
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ...