ਪੰਜਾਬ ਦੇ 8 ਜ਼ਿਲ੍ਹਿਆਂ ‘ਚ ਹਨੇਰੀ-ਤੂਫ਼ਾਨ ਦਾ ਅਲਰਟ, ਅੱਜ ਤੇ ਆਉਣ ਵਾਲੇ 3 ਦਿਨ ਬਾਰਿਸ਼ ਦੀ ਭਵਿੱਖਬਾਣੀ

Updated On: 

15 Jun 2026 07:15 AM IST

Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 5.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2.2 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ 'ਚ ਦਰਜ ਕੀਤਾ ਗਿਆ, ਜੋ ਕਿ 38.1 ਡਿਗਰੀ ਸੈਲਸੀਅਸ ਰਿਹਾ ਹੈ।

ਪੰਜਾਬ ਦੇ 8 ਜ਼ਿਲ੍ਹਿਆਂ ਚ ਹਨੇਰੀ-ਤੂਫ਼ਾਨ ਦਾ ਅਲਰਟ, ਅੱਜ ਤੇ ਆਉਣ ਵਾਲੇ 3 ਦਿਨ ਬਾਰਿਸ਼ ਦੀ ਭਵਿੱਖਬਾਣੀ

ਸੰਕੇਤਕ ਤਸਵੀਰ

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਹੈ। ਬਾਕੀ ਜ਼ਿਲ੍ਹਿਆਂ ਲਈ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਦੂਜੇ ਪਾਸੇ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਆਉਣ ਵਾਲੇ ਤਿੰਨ ਦਿਨਾਂ ਲਈ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਸ ਦੌਰਾਨ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

16 ਜੂਨ ਨੂੰ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

17 ਜੂਨ ਨੂੰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

18 ਜੂਨ ਨੂੰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 5.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2.2 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ ‘ਚ ਦਰਜ ਕੀਤਾ ਗਿਆ, ਜੋ ਕਿ 38.1 ਡਿਗਰੀ ਸੈਲਸੀਅਸ ਰਿਹਾ ਹੈ।

ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 36.8 ਡਿਗਰੀ, ਅੰਮ੍ਰਿਤਸਰ ਦਾ 36.1 ਡਿਗਰੀ, ਲੁਧਿਆਣਾ ਦਾ 36.2 ਡਿਗਰੀ, ਬਠਿੰਡਾ ਦਾ 37.6 ਡਿਗਰੀ, ਗੁਰਦਾਸਪੁਰ ਦਾ 35.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 37.0 ਡਿਗਰੀ ਦਰਜ ਕੀਤਾ ਗਿਆ।

(ਅਬੋਹਰ) ਫਾਜ਼ਿਲਕਾ ਦਾ ਵੱਧੋ-ਵੱਧ ਤਾਪਮਾਨ 36.7 ਡਿਗਰੀ, ਫਿਰੋਜ਼ਪੁਰ ਦਾ 37.1 ਡਿਗਰੀ, ਹੁਸ਼ਿਆਰਪੁਰ ਦਾ 33.9 ਡਿਗਰੀ, ਮੁਹਾਲੀ ਦਾ 35.4 ਡਿਗਰੀ, ਪਠਾਨਕੋਟ ਦਾ 35.7 ਡਿਗਰੀ, ਰੋਪੜ ਦਾ 34.2 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 36.5 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 35.5 ਡਿਗਰੀ ਦਰਜ ਕੀਤਾ ਗਿਆ।

Follow Us
Related Stories