ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਦੇ ਜ਼ਿਲ੍ਹਾ ਟਾਪਰ DC-SSP ਨਾਲ ਇੱਕ ਦਿਨ, ਭਾਰਤੀ ਸੇਵਾਵਾਂ ਵੱਲੋਂ ਪ੍ਰੇਰਿਤ ਕਰਨ ਦੀ ਮੁਹਿੰਮ

ਪੰਜਾਬ ਸਰਕਾਰ ਨੇ 10ਵੀਂ ਅਤੇ 12ਵੀਂ ਜਮਾਤ ਦੇ ਟਾਪਰਾਂ ਲਈ ਇੱਕ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਹੈ। "ਇੱਕ ਦਿਨ ਡੀਸੀ/ਐਸਐਸਪੀ ਨਾਲ" ਨਾਂ ਦੀ ਇਸ ਮੁਹਿੰਮ ਤਹਿਤ 10ਵੀਂ ਅਤੇ 12ਵੀਂ ਜਮਾਤ ਦੇ ਟਾਪਰ ਵਿਦਿਆਰਥੀ ਆਪਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨਾਲ ਇੱਕ ਦਿਨ ਬਿਤਾਉਣਗੇ। ਇਸ ਰਾਹੀਂ ਉਨ੍ਹਾਂ ਨੂੰ ਪ੍ਰਸ਼ਾਸਨਿਕ ਕੰਮਕਾਜ ਅਤੇ ਲੀਡਰਸ਼ਿਪ ਬਾਰੇ ਜਾਣਕਾਰੀ ਮਿਲੇਗੀ, ਜੋ ਉਨ੍ਹਾਂ ਦੇ ਭਵਿੱਖ ਲਈ ਪ੍ਰੇਰਨਾਦਾਇਕ ਹੋਵੇਗਾ।

ਪੰਜਾਬ ਦੇ ਜ਼ਿਲ੍ਹਾ ਟਾਪਰ DC-SSP ਨਾਲ ਇੱਕ ਦਿਨ, ਭਾਰਤੀ ਸੇਵਾਵਾਂ ਵੱਲੋਂ ਪ੍ਰੇਰਿਤ ਕਰਨ ਦੀ ਮੁਹਿੰਮ
(Photo Credit: @dc_amritsar)
Follow Us
tv9-punjabi
| Published: 22 May 2025 17:13 PM

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਹੁਸ਼ਿਆਰ ਵਿਦਿਆਰਥੀਆਂ ਨੂੰ ਪ੍ਰਬੰਧਕੀ ਤਜਰਬਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਪ੍ਰੇਰਨਾਦਾਇਕ ਪਹਿਲਕਦਮੀ ਦਾ ਐਲਾਨ ਕੀਤਾ ਹੈ। ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਪੱਤਰ ਦੇ ਅਨੁਸਾਰ, ਹਾਲ ਹੀ ਵਿੱਚ ਐਲਾਨੇ ਗਏ ਮੈਟ੍ਰਿਕ ਅਤੇ ਸੀਨੀਅਰ ਸੈਕੰਡਰੀ ਪ੍ਰੀਖਿਆ ਦੇ ਨਤੀਜਿਆਂ ਵਿੱਚ ਟਾਪ ਕਰਨ ਵਾਲੇ ਵਿਦਿਆਰਥੀਆਂ ਨੂੰ ਆਪਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ (ਡੀਸੀ) ਜਾਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਨਾਲ ਇੱਕ ਦਿਨ ਬਿਤਾਉਣ ਦਾ ਮੌਕਾ ਦਿੱਤਾ ਜਾਵੇਗਾ।

ਇੱਕ ਦਿਨ ਡੀਸੀ/ਐਸਐਸਪੀ ਦੇ ਨਾਲ ਮੁਹਿੰਮ

ਇਸ ਸਕੀਮ ਦਾ ਨਾਮ ਹੈ – ਇੱਕ ਦਿਨ ਡੀਸੀ/ਐਸਐਸਪੀ ਨਾਲ। ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਲੀਡਰਸ਼ਿਪ, ਜਨਤਕ ਸੇਵਾ ਅਤੇ ਅਨੁਸ਼ਾਸਨ ਦੇ ਖੇਤਰ ਵਿੱਚ ਅਸਲ ਅਨੁਭਵ ਪ੍ਰਦਾਨ ਕਰਨਾ ਹੈ। ਸਕੂਲ ਸਿੱਖਿਆ ਵਿਭਾਗ ਦੀ ਪ੍ਰਸ਼ਾਸਕੀ ਸਕੱਤਰ ਅਨਿੰਦਿਤਾ ਮਿੱਤਰਾ ਨੇ ਪੱਤਰ ਵਿੱਚ ਕਿਹਾ ਹੈ ਕਿ ਇਸ ਇੱਕ ਰੋਜ਼ਾ ਭਾਗੀਦਾਰੀ ਰਾਹੀਂ ਵਿਦਿਆਰਥੀਆਂ ਨੂੰ ਪ੍ਰਸ਼ਾਸਕੀ ਕੰਮਕਾਜ, ਜ਼ਿੰਮੇਵਾਰੀਆਂ ਅਤੇ ਲੀਡਰਸ਼ਿਪ ਦੇ ਮੁੱਢਲੇ ਤੱਤਾਂ ਬਾਰੇ ਜਾਣਕਾਰੀ ਮਿਲੇਗੀ। ਜੋ ਉਨ੍ਹਾਂ ਨੂੰ ਉਨ੍ਹਾਂ ਦੇ ਭਵਿੱਖ ਲਈ ਪ੍ਰੇਰਿਤ ਕਰੇਗਾ। ਹਰੇਕ ਜ਼ਿਲ੍ਹੇ ਦੇ 10ਵੀਂ ਅਤੇ 12ਵੀਂ ਜਮਾਤ ਦੇ 3-3 (ਕੁੱਲ 6) ਟਾਪਰ ਆਪਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਕੋਲ ਇੱਕ ਦਿਨ ਰਹਿਣਗੇ।

ਇੱਕ ਪੂਰਾ ਦਿਨ ਬਿਤਾਉਣਗੇ ਵਿਦਿਆਰਥੀ

ਅਨਿੰਦਿਤਾ ਮਿੱਤਰਾ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਬੇਨਤੀ ਕੀਤੀ ਹੈ ਕਿ ਉਹ ਆਪਣੇ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨਾਲ ਇੱਕ ਦਿਨ ਬਿਤਾਉਣ ਤਾਂ ਜੋ ਉਨ੍ਹਾਂ ਨੂੰ ਸਿੱਖਣ ਦਾ ਇਹ ਅਨਮੋਲ ਮੌਕਾ ਦਿੱਤਾ ਜਾ ਸਕੇ। ਉਨ੍ਹਾਂ ਨੇ ਇਸ ਨੂੰ ਵਿਦਿਆਰਥੀਆਂ ਦੇ ਜੀਵਨ ਦਾ ਇੱਕ ਯਾਦਗਾਰੀ ਅਨੁਭਵ ਦੱਸਿਆ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਵਿਦਿਆਰਥੀਆਂ ਦੇ ਦ੍ਰਿਸ਼ਟੀਕੋਣ ਨੂੰ ਵਿਸ਼ਾਲ ਕਰੇਗਾ।

ਪ੍ਰਸ਼ਾਸਕੀ ਪ੍ਰਣਾਲੀ ਤੋਂ ਜਾਣੂ ਹੋ ਸਕਣਗੇ ਵਿਦਿਆਰਥੀ

ਇਸ ਪੱਤਰ ਦੇ ਨਾਲ ਇਸ ਭਾਗੀਦਾਰੀ ਦੀ ਯੋਜਨਾ ਦੀ ਰੂਪ-ਰੇਖਾ ਵਿਸਤ੍ਰਿਤ ਰੂਪ-ਰੇਖਾ ਦਿੱਤੀ ਗਈ ਹੈ। ਇਹ ਪਹਿਲ ਨਾ ਸਿਰਫ਼ ਵਿਦਿਆਰਥੀਆਂ ਲਈ ਮਾਣ ਵਾਲੀ ਗੱਲ ਹੈ, ਸਗੋਂ ਉਨ੍ਹਾਂ ਨੂੰ ਸੂਬਾ ਪ੍ਰਸ਼ਾਸਨ ਅਤੇ ਪੁਲਿਸ ਮਸ਼ੀਨਰੀ ਦੇ ਅਸਲ ਸੁਭਾਅ ਤੋਂ ਜਾਣੂ ਕਰਵਾਉਣ ਦਾ ਇੱਕ ਵਿਲੱਖਣ ਯਤਨ ਵੀ ਹੈ।

ਪੰਜਾਬ ਸਰਕਾਰ ਦਾ ਇਹ ਉਪਰਾਲਾ ਨਾ ਸਿਰਫ਼ ਅਕਾਦਮਿਕ ਉੱਤਮਤਾ ਦਾ ਸਨਮਾਨ ਕਰਦਾ ਹੈ ਬਲਕਿ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਜ਼ਿੰਮੇਵਾਰ ਨਾਗਰਿਕ ਅਤੇ ਸੰਭਾਵੀ ਨੇਤਾ ਬਣਨ ਲਈ ਪ੍ਰੇਰਿਤ ਕਰਦਾ ਹੈ।

ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?...
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...