AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ‘ਚ ਗੋਲੀਬਾਰੀ, ਸਕੂਟਰ ‘ਤੇ ਆਏ ਸੀ ਦੋ ਹਮਲਾਵਰ; 2 ਰਾਉਂਡ ਕੀਤੇ ਫਾਇਰ

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਸ਼ਾਮ 5 ਵਜੇ ਦੇ ਕਰੀਬ ਗੋਲੀਆਂ ਚਲਾਈਆਂ ਗਈਆਂ। ਦੋ ਨੌਜਵਾਨ ਸਕੂਟਰ 'ਤੇ ਆਏ ਅਤੇ ਬੋਟਨੀ ਵਿਭਾਗ ਦੀ ਪਾਰਕਿੰਗ ਦੇ ਸਾਹਮਣੇ ਜਸਨਦੀਪ ਸਿੰਘ (ਇੱਕ SOPU ਕਾਰਕੁਨ) 'ਤੇ ਦੋ ਗੋਲੀਆਂ ਚਲਾਈਆਂ। ਸਰਤਾਜ ਸਤਿੰਦਰ ਦਾ ਵੀ ਬੁੱਧਵਾਰ ਨੂੰ ਉੱਥੇ ਪ੍ਰੋਗਰਾਮ ਹੈ।

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ 'ਚ ਗੋਲੀਬਾਰੀ, ਸਕੂਟਰ 'ਤੇ ਆਏ ਸੀ ਦੋ ਹਮਲਾਵਰ; 2 ਰਾਉਂਡ ਕੀਤੇ ਫਾਇਰ
amanpreet-kaur
| Updated On: 17 Mar 2026 20:05 PM IST

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ (PU) ਕੈਂਪਸ ਵਿੱਚ ਦੇਰ ਸ਼ਾਮ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਯੂਨੀਵਰਸਿਟੀ ਦੇ ਅੰਦਰ ਸ਼ਰੇਆਮ ਗੋਲੀਬਾਰੀ ਹੋਈ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਸ਼ਾਮ ਕਰੀਬ 5 ਵਜੇ ਵਾਪਰੀ, ਜਿਸ ਵਿੱਚ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ ਪੰਜਾਬ ਯੂਨੀਵਰਸਿਟੀ (SOPU) ਦੇ ਆਗੂ ਜਸ਼ਨਦੀਪ ਸਿੰਘ ਨੂੰ ਨਿਸ਼ਾਨਾ ਬਣਾਇਆ ਗਿਆ।

ਸਕੂਟੀ ‘ਤੇ ਆਏ ਹਮਲਾਵਰਾਂ ਨੇ ਕੀਤੀ ਫਾਇਰਿੰਗ

ਦੱਸਿਆ ਜਾ ਰਿਹਾ ਹੈ ਕਿ ਸੋਪੂ ਆਗੂ ਜਸ਼ਨਦੀਪ ਸਿੰਘ ਯੂਨੀਵਰਸਿਟੀ ਦੀ ਪਾਰਕਿੰਗ ਵਿੱਚ ਖੜ੍ਹੇ ਸਨ। ਇਸੇ ਦੌਰਾਨ ਇੱਕ ਸਕੂਟੀ ‘ਤੇ ਸਵਾਰ ਹੋ ਕੇ ਦੋ ਨੌਜਵਾਨ ਉੱਥੇ ਪਹੁੰਚੇ। ਹਮਲਾਵਰਾਂ ਨੇ ਆਉਂਦੇ ਹੀ ਜਸ਼ਨਦੀਪ ਸਿੰਘ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਸ਼ਨਦੀਪ ਨੇ ਆਪਣੀ ਜਾਨ ਬਚਾਉਣ ਲਈ ਤੁਰੰਤ ਉੱਥੋਂ ਦੌੜ ਕੇ ਸ਼ਰਨ ਲਈ। ਹਮਲਾਵਰਾਂ ਨੇ ਦੋ ਰਾਊਂਡ ਫਾਇਰ ਕੀਤੇ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ।

ਪੁਲਿਸ ਨੇ ਬਰਾਮਦ ਕੀਤੇ ਗੋਲੀਆਂ ਦੇ ਖੋਲ

ਘਟਨਾ ਦੀ ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਪੁਲਿਸ ਨੇ ਇਲਾਕੇ ਨੂੰ ਘੇਰੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ਤੋਂ ਪੁਲਿਸ ਨੂੰ ਗੋਲੀਆਂ ਦੇ ਦੋ ਖਾਲੀ ਖੋਲ ਬਰਾਮਦ ਹੋਏ ਹਨ। ਡੀਐਸਪੀ ਦਲਬੀਰ ਸਿੰਘ ਨੇ ਮੌਕੇ ਦਾ ਜਾਇਜ਼ਾ ਲਿਆ ਅਤੇ ਦੱਸਿਆ ਕਿ ਪੁਲਿਸ ਸੀਸੀਟੀਵੀ ਫੁਟੇਜ ਖੰਗਾਲ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਵਿੱਚ ਸੋਮਵਾਰ ਤੋਂ ‘ਨਾਈਟ ਸਟਾਰ’ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਬੁੱਧਵਾਰ ਨੂੰ ਮਸ਼ਹੂਰ ਪੰਜਾਬੀ ਗਾਇਕ ਸਤਿੰਦਰ ਸਰਤਾਜ ਦਾ ਲਾਈਵ ਸ਼ੋਅ ਹੋਣਾ ਤੈਅ ਹੈ।

Follow Us
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ...
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ...
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ...
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ...
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ...
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?...
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...