AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

PU ‘ਚ ਗੋਲੀਬਾਰੀ ਕਰਨ ਵਾਲਾ ਸ਼ੂਟਰ ਕਾਬੂ, SOPU ਲੀਡਰ ਜਸ਼ਨਪ੍ਰੀਤ ਜਵੰਦਾ ‘ਤੇ ਕੀਤੀ ਸੀ ਫਾਈਰਿੰਗ

Police Arrest Accuse in PU Firing Case: ਮੁਲਜਮਾਂ ਨੇ ਜਦੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ, ਉਸ ਵੇਲ੍ਹੇ SOPU ਆਗੂ ਜਸ਼ਨਦੀਪ ਸਿੰਘ ਜੰਧਵਾ ਯੂਨੀਵਰਸਿਟੀ ਦੀ ਪਾਰਕਿੰਗ ਵਿੱਚ ਖੜ੍ਹੇ ਸਨ। ਇਸੇ ਦੌਰਾਨ ਇੱਕ ਸਕੂਟੀ 'ਤੇ ਸਵਾਰ ਹੋ ਕੇ ਦੋ ਨੌਜਵਾਨ ਉੱਥੇ ਪਹੁੰਚੇ। ਹਮਲਾਵਰਾਂ ਨੇ ਆਉਂਦੇ ਹੀ ਜਸ਼ਨਦੀਪ ਸਿੰਘ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਸ਼ਨਦੀਪ ਨੇ ਆਪਣੀ ਜਾਨ ਬਚਾਉਣ ਲਈ ਤੁਰੰਤ ਉੱਥੋਂ ਦੌੜ ਕੇ ਸੁਰੱਖਿਅਤ ਥਾਂ ਤੇ ਪਹੁੰਚ ਗਏ ਸਨ। ਹਮਲਾਵਰਾਂ ਨੇ ਦੋ ਰਾਊਂਡ ਫਾਇਰ ਕੀਤੇ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ ਸਨ।

PU 'ਚ ਗੋਲੀਬਾਰੀ ਕਰਨ ਵਾਲਾ ਸ਼ੂਟਰ ਕਾਬੂ, SOPU ਲੀਡਰ ਜਸ਼ਨਪ੍ਰੀਤ ਜਵੰਦਾ 'ਤੇ ਕੀਤੀ ਸੀ ਫਾਈਰਿੰਗ
PU ‘ਚ ਗੋਲੀਬਾਰੀ ਕਰਨ ਵਾਲਾ ਸ਼ੂਟਰ ਕਾਬੂ
jagmeet-singh-fatehgarh-sahib
| Updated On: 26 Mar 2026 18:48 PM IST
Share

ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਚੰਡੀਗੜ੍ਹ ਪੁਲਿਸ ਨੇ ਇੱਕ ਸਾਂਝੇ ਆਪਰੇਸ਼ਨ ਵਿੱਚ PU ‘ਚ ਗੋਲੀਬਾਰੀ ਕਰਨ ਵਾਲੇ ਇੱਕ ਸ਼ੂਟਰ ਨੂੰ ਕਾਬੂ ਕਰ ਲਿਆ ਹੈ। ਇਸ ਦੀ ਗ੍ਰਿਫਤਾਰੀ ਅਮਲੋਹ-ਪਾਤੜਾ ਰੋਡ ਤੋਂ ਹੋਈ ਹੈ।ਫੜਿਆ ਗਿਆ ਮੁਲਜ਼ਮ ਜਸਪ੍ਰੀਤ ਸਿੰਘ ਫਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਹੈ। ਇਸਨੇ ਗੈਂਗਸਟਰ ਡੋਨੀ ਬਲ ਅਤੇ ਬੰਬੀਹਾ ਗੈਂਗ ਦੇ ਕਹਿਣ ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਇਸ ਨੇ ਯੂਨੀਵਰਸਿਟੀ ਵਿੱਚ ਫਾਈਰਿੰਗ ਕਰਕੇ SOPU ਲੀਡਰ ਜਸ਼ਨਪ੍ਰੀਤ ਜਵੰਦਾ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਸੀ।

ਇਹ ਕਾਰਵਾਈ ਮੋਹਾਲੀ ਜ਼ਿਲ੍ਹੇ ਦੇ ਅਮਲੋਹ ਇਲਾਕੇ ਵਿੱਚ ਹੋਈ, ਜਿੱਥੇ ਪੁਲਿਸ ਅਤੇ ਮੁਲਜ਼ਮ ਵਿਚਾਲੇ ਮੁਕਾਬਲਾ ਹੋਇਆ। ਪੁਲਿਸ ਅਨੁਸਾਰ, ਜਸਪ੍ਰੀਤ ਸਿੰਘ ਉਰਫ਼ ਜੈਸੀ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਹਾਲ ਹੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਸੀ। ਇਸ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਉਸਦੀ ਭਾਲ ਕਰ ਰਹੀਆਂ ਸਨ। ਜਾਣਕਾਰੀ ਮਿਲਣ ਤੋਂ ਬਾਅਦ ਏਜੀਟੀਐਫ ਟੀਮ ਨੇ ਅਮਲੋਹ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਇਸ ਦੌਰਾਨ ਮੁਲਜ਼ਮ ਨੇ ਪੁਲਿਸ ‘ਤੇ ਫਾਈਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ, ਜਿਸ ਵਿੱਚ ਜੈਸੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਜ਼ਖਮੀ ਮੁਲਜ਼ਮ ਦਾ ਹਸਪਤਾਲ ਵਿੱਚ ਇਲਾਜ ਜਾਰੀ

ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮੁਲਜ਼ਮ ਤੋਂ ਹਥਿਆਰ ਵੀ ਬਰਾਮਦ ਕੀਤੇ ਹਨ। ਸੂਤਰਾਂ ਅਨੁਸਾਰ ਜੈਸੀ ਲੰਬੇ ਸਮੇਂ ਤੋਂ ਇੱਕ ਡੋਨੀ ਬਲ ਗੈਂਗ ਲਈ ਕੰਮ ਕਰ ਰਿਹਾ ਸੀ ਅਤੇ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ।

ਪੰਜਾਬ ਯੂਨੀਵਰਸਿਟੀ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਉਸਦੀ ਭਾਲ ਤੇਜ਼ ਕਰ ਦਿੱਤੀ ਗਈ ਸੀ। ਪੁਲਿਸ ਇਸ ਸਮੇਂ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਗਿਰੋਹ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ। ਇਸ ਮੁਕਾਬਲੇ ਨੂੰ ਪੰਜਾਬ ਪੁਲਿਸ ਲਈ ਇੱਕ ਵੱਡੀ ਸਫਲਤਾ ਵਜੋਂ ਦੇਖਿਆ ਜਾ ਰਿਹਾ ਹੈ।

ਪੁਲਿਸ ਨੇ ਬਰਾਮਦ ਕੀਤੇ ਸਨ ਗੋਲੀਆਂ ਦੇ ਖੋਲ

ਘਟਨਾ ਦੀ ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਸਨ। ਪੁਲਿਸ ਨੇ ਜਾਂਚ ਦੌਰਾਨ ਮੌਕੇ ਤੋਂ ਗੋਲੀਆਂ ਦੇ ਦੋ ਖਾਲੀ ਖੋਲ ਬਰਾਮਦ ਕੀਤੇ ਸਨ। ਡੀਐਸਪੀ ਦਲਬੀਰ ਸਿੰਘ ਨੇ ਭਰੋਸਾ ਦੁਆਇਆ ਸੀ ਕਿ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...