Panjab University: ਵਿਦਿਆਰਥੀਆਂ ਦੀ ਵੱਡੀ ਜਿੱਤ, ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ, ਲਗਾਤਾਰ ਧਰਨਾ ਦੇ ਰਹੇ ਹਨ ਸਟੂਡੈਂਟਸ
PU Senate Election Notification: ਪੰਜਾਬ ਯੂਨੀਵਰਸਿਟੀ ਵਿੱਚ ਧਰਨੇ ਤੇ ਬੈਠੇ ਵਿਦਿਆਰਥੀਆਂ ਅੱਗੇ ਅਖੀਰ ਯੂਨੀਵਰਸਿਟੀ ਪ੍ਰਸ਼ਾਸਨ ਝੁਕਦਾ ਹੋਇਆ ਨਜ਼ਰ ਆਇਆ ਹੈ, ਹੁਣ ਯੂਨੀਵਰਸਿਟੀ ਨੇ ਸੈਨੇਟ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ, ਜ਼ਿਕਰਯੋਗ ਹੈ ਕਿ ਵਿਦਿਆਰਥੀਆਂ ਨੇ ਪ੍ਰੀਖਿਆਵਾਂ ਦਾ ਬਾਈਕਾਟ ਕਰ ਦਿੱਤਾ ਸੀ ਜਿਸ ਕਾਰਨ ਯੂਨੀਵਰਸਿਟੀ ਤੇ ਲਗਾਤਾਰ ਦਬਾਅ ਵਧ ਰਿਹਾ ਸੀ।
ਹੁਣ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਨੂੰ ਲੈਕੇ ਰਾਸਤਾ ਕਲੀਅਰ ਹੋ ਗਿਆ ਹੈ। ਉੱਪ ਰਾਸ਼ਟਰਪਤੀ ਨੇ ਸੈਨੇਟ ਚੋਣਾਂ ਕਰਵਾਉਣ ਲਈ ਮਨਜ਼ੂਰੀ ਦੇ ਦਿੱਤੀ ਹੈ ਜਿਸ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਸ ਦੇ ਇੱਕ ਡਿਟੇਲ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨੋਟੀਫਿਕੇਸ਼ਨ ਦੇ ਅਨੁਸਾਰ ਅਗਲੇ ਸਾਲ ਸਤੰਬਰ ਅਕਤੂਬਰ ਵਿੱਚ ਸੈਨੇਟ ਮੈਂਬਰਾਂ ਦੀ ਚੋਣ ਹੋਵੇਗੀ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਯੂਨੀਵਰਸਿਟੀ ਵਿੱਚੋਂ ਸੈਨੇਟ ਨੂੰ ਖਤਮ ਕਰਨ ਦੇ ਨੋਟੀਫਿਕੇਸ਼ਨ ਤੋਂ ਬਾਅਦ ਵਿਦਿਆਰਥੀਆਂ ਨੇ ਧਰਨਾ ਪ੍ਰਦਰਸ਼ਨ ਕੀਤਾ ਸੀ। ਜਿਸ ਤੋਂ ਬਾਅਦ ਵਿਦਿਆਰਥੀਆਂ ਅਤੇ ਪ੍ਰਸ਼ਾਸਨ ਦੇ ਵਿਚਕਾਰ ਤਕਰਾਰ ਵੀ ਹੁੰਦੀ ਨਜ਼ਰ ਆਈ ਸੀ। ਜਿਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਇੱਕ ਸਾਂਝਾ ਮੋਰਚਾ ਬਣਾਇਆ ਗਿਆ। ਜਿਸ ਦਾ ਮਕਸਦ ਧਰਨੇ ਨੂੰ ਲਗਾਤਾਰ ਅਤੇ ਸ਼ਾਂਤ-ਮਈ ਤਰੀਕੇ ਨਾਲ ਚਲਾਉਣਾ ਸੀ।
ਇਸ ਧਰਨੇ ਪ੍ਰਦਰਸ਼ਨ ਵਿਚਾਲੇ ਯੂਨੀਵਰਸਿਟੀ ਨੇ ਸਮੈਸਟਰ ਦੀਆਂ ਪ੍ਰੀਖਿਆਵਾਂ ਕਰਵਾਉਣ ਦਾ ਐਲਾਨ ਕੀਤਾ। ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਪ੍ਰੀਖਿਆਵਾਂ ਵਿੱਚ ਸ਼ਾਮਿਲ ਨਾ ਹੋਣ ਦਾ ਫੈਸਲਾ ਕੀਤਾ। ਜਿਸ ਕਾਰਨ ਯੂਨੀਵਰਸਿਟੀ ਪ੍ਰਸ਼ਾਸਨ ਉੱਪਰ ਦਬਾਅ ਵਧਿਆ ਅਤੇ ਪ੍ਰਸ਼ਾਸਨ ਨੂੰ ਪ੍ਰਖਿਆਵਾਂ ਮੁਲਤਵੀ ਕਰਨੀਆਂ ਪਈਆਂ। ਹੁਣ ਇਹ ਫੈਸਲਾ ਹੋਣ ਤੋਂ ਬਾਅਦ ਵਿਦਿਆਰਥੀਆਂ ਦੀ ਪ੍ਰੀਖਿਆਵਾਂ ਹੋ ਸਕਣਗੀਆਂ।
ਕੱਲ੍ਹ ਖ਼ਤਮ ਹੋਵੇਗਾ ਧਰਨਾ
ਇਹ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਧਰਨਾ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ, ਵਿਦਿਆਰਥੀ ਦੀ ਜੱਥੇਬੰਦੀ ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਨੇ ਐਲਾਨ ਕੀਤਾ ਹੈ ਕਿ ਸਾਰੇ ਵਿਦਿਆਰਥੀਆਂ ਵੱਲੋਂ ਜੇਤੂ ਮਾਰਚ ਕੱਢਿਆ ਜਾਵੇਗਾ। ਜਿਸ ਤੋਂ ਬਾਅਦ ਸਾਂਝੇ ਰੂਪ ਵਿੱਚ ਧਰਨਾ ਖ਼ਤਮ ਕਰ ਦਿੱਤਾ ਜਾਵੇਗਾ। ਧਰਨਾ ਦੇ ਰਹੇ ਵਿਦਿਆਰਥੀਆਂ ਨੇ ਐਲਾਨ ਕੀਤਾ ਸੀ ਕਿ ਜੇਕਰ ਪ੍ਰਸ਼ਾਸਨ ਨੇ ਚੋਣਾਂ ਦਾ ਐਲਾਨ ਨਾ ਕੀਤਾ ਤਾਂ ਉਹਨਾਂ ਵੱਲੋਂ ਭਾਜਪਾ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਇਹ ਘਿਰਾਓ ਆਉਣ ਵਾਲੀ 3 ਦਸੰਬਰ ਨੂੰ ਹੋਣਾ ਸੀ ਹਾਲਾਂਕਿ ਹੁਣ ਉਸ ਤੋਂ ਪਹਿਲਾਂ ਹੀ ਇਹ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਉੱਪ ਰਾਸ਼ਟਰਪਤੀ ਦਫ਼ਤਰ ਵੱਲੋਂ ਦਿੱਤੀ ਗਈ ਮਨਜ਼ੂਰੀ ਦਾ ਪੱਤਰ

ਇਹ ਵੀ ਪੜ੍ਹੋ
ਇਹਨਾਂ ਤਰੀਕਾਂ ਨੂੰ ਹੋਵੇਗੀ ਚੋਣ

5 ਸਾਲ ਲਈ ਹੁੰਦੀ ਹੈ ਚੋਣ
ਪੰਜਾਬ ਯੂਨੀਵਰਸਿਟੀ ਸੈਨੇਟ ਦਾ ਕਾਰਜਕਾਲ ਪੰਜ ਸਾਲ ਹੈ ਅਤੇ ਪਿਛਲੀ ਸੈਨੇਟ 31 ਅਕਤੂਬਰ, 2024 ਨੂੰ ਖਤਮ ਹੋ ਗਈ ਸੀ। ਕੇਂਦਰ ਸਰਕਾਰ ਨੇ ਨਵੀਂ ਸੈਨੇਟ ਦੀ ਚੋਣ ਤੋਂ ਪਹਿਲਾਂ ਹੀ ਪੁਰਾਣੀ ਸੈਨੇਟ ਨੂੰ ਭੰਗ ਕਰ ਦਿੱਤਾ, ਜਿਸ ਤੋਂ ਬਾਅਦ ਚੋਣਾਂ ਨੂੰ ਰੋਕ ਦਿੱਤਾ ਗਿਆ।


