PU ਸਟੂਡੈਂਟਸ ਕੌਂਸਲ ਦੀਆਂ ਚੋਣਾਂ ਦਾ ਐਲਾਨ, 5 ਸਤੰਬਰ ਨੂੰ ਪੈਣਗੀਆਂ ਵੋਟਾਂ | Punjab University Student Elections dates announced know full in punjabi Punjabi news - TV9 Punjabi

PU Elections dates : PU ਸਟੂਡੈਂਟਸ ਕੌਂਸਲ ਦੀਆਂ ਚੋਣਾਂ ਦਾ ਐਲਾਨ, 5 ਸਤੰਬਰ ਨੂੰ ਪੈਣਗੀਆਂ ਵੋਟਾਂ

Updated On: 

23 Aug 2024 18:10 PM

PU Elections: ਪੀਯੂ ਸਟੂਡੈਂਟਸ ਯੂਨੀਅਨ ਨੇ ਦੇਸ਼ ਨੂੰ ਕਈ ਵੱਡੇ ਆਗੂ ਦਿੱਤੇ ਹਨ। ਜਿਨ੍ਹਾਂ ਵਿੱਚ ਸਾਬਕਾ ਕੇਂਦਰੀ ਰੇਲ ਮੰਤਰੀ ਪਵਨ ਬਾਂਸਲ ਦਾ ਨਾਂ ਪ੍ਰਮੁੱਖ ਹੈ। ਉਹ 1970-71 ਵਿੱਚ ਪੀਯੂ ਵਿਦਿਆਰਥੀ ਕੌਂਸਲ ਦੇ ਸਕੱਤਰ ਚੁਣੇ ਗਏ ਸਨ। ਇਸੇ ਤਰ੍ਹਾਂ ਮਰਹੂਮ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਵੀ ਪੀਯੂ ਵਿੱਚ ਸਰਗਰਮ ਸਨ।

PU Elections dates : PU ਸਟੂਡੈਂਟਸ ਕੌਂਸਲ ਦੀਆਂ ਚੋਣਾਂ ਦਾ ਐਲਾਨ, 5 ਸਤੰਬਰ ਨੂੰ ਪੈਣਗੀਆਂ ਵੋਟਾਂ

PU ਸਟੂਡੈਂਟਸ ਕੌਂਸਲ ਦੀਆਂ ਚੋਣਾਂ ਦਾ ਐਲਾਨ, 5 ਸਤੰਬਰ ਨੂੰ ਪੈਣਗੀਆਂ ਵੋਟਾਂ

Follow Us On

PU Elections dates :ਪੰਜਾਬ ਯੂਨੀਵਰਸਿਟੀ ਸਟੂਡੈਂਟਸ ਕੌਂਸਲ ਦੀਆਂ ਚੋਣਾਂ ਦਾ ਐਲਾਨ ਹੋ ਗਿਆ ਹੈ। 5 ਸਤੰਬਰ ਨੂੰ ਯੂਨੀਵਰਸਿਟੀ ਅਤੇ ਸ਼ਹਿਰ ਦੇ 11 ਕਾਲਜਾਂ ਵਿੱਚ ਚੋਣਾਂ ਹੋਣਗੀਆਂ। ਨਤੀਜੇ ਉਸੇ ਦਿਨ ਸ਼ਾਮ ਨੂੰ ਘੋਸ਼ਿਤ ਕੀਤੇ ਜਾਣਗੇ। ਇਸ ਦੇ ਨਾਲ ਹੀ ਪੁਲਿਸ ਵੀ ਅੱਜ ਤੋਂ ਸਰਗਰਮ ਹੋ ਗਈ ਹੈ। ਨਾਲ ਹੀ ਲੋਕਾਂ ਨੂੰ ਨਿਰਧਾਰਿਤ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ।

ਯੂਨੀਵਰਸਿਟੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ 29 ਅਗਸਤ ਨੂੰ ਸਵੇਰੇ 9:30 ਤੋਂ 10:30 ਤੱਕ ਹੋਵੇਗੀ। ਜਦੋਂਕਿ ਨਾਮਜ਼ਦਗੀਆਂ ਦੀ ਪੜਤਾਲ ਦੀ ਪ੍ਰਕਿਰਿਆ ਉਸੇ ਦਿਨ ਸਵੇਰੇ 10 ਵਜਕੇ 35 ਮਿੰਟ ਤੋਂ ਸ਼ੁਰੂ ਹੋਵੇਗੀ।

ਜਦਕਿ 30 ਅਗਸਤ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਨਾਮਜ਼ਦਗੀਆਂ ਵਾਪਸ ਲੈਣ ਦੀ ਪ੍ਰਕਿਰਿਆ ਚੱਲੇਗੀ। ਇਸੇ ਦਿਨ ਬਾਅਦ ਦੁਪਹਿਰ 2 ਵਜਕੇ 30 ਮਿੰਟ ਤੇ ਚੋਣ ਲੜ ਰਹੇ ਉਮੀਦਵਾਰਾਂ ਦੇ ਨਾਂ ਪ੍ਰਦਰਸ਼ਿਤ ਕੀਤੇ ਜਾਣਗੇ। ਜਦੋਂ ਕਿ ਵੋਟਿੰਗ ਦੀ ਪ੍ਰਕਿਰਿਆ 5 ਸਤੰਬਰ ਨੂੰ ਸਵੇਰੇ 9.30 ਵਜੇ ਸ਼ੁਰੂ ਹੋਵੇਗੀ ਅਤੇ ਨਤੀਜਾ ਵੀ ਉਸੇ ਦਿਨ ਸਾਹਮਣੇ ਆ ਜਾਵੇਗਾ।

50 ਹਜ਼ਾਰ ਤੋਂ ਵੱਧ ਵਿਦਿਆਰਥੀ ਲੈਣਗੇ ਹਿੱਸਾ

ਪੀਯੂ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ ਵਿੱਚ ਕਰੀਬ 51 ਹਜ਼ਾਰ ਵਿਦਿਆਰਥੀ ਹਿੱਸਾ ਲੈਣਗੇ। ਪੀਯੂ ਦੇ ਅੱਸੀ ਵਿਭਾਗਾਂ ਦੇ ਕਰੀਬ 16 ਹਜ਼ਾਰ ਵਿਦਿਆਰਥੀ ਇਸ ਦੌਰਾਨ ਵੋਟ ਪਾਉਣਗੇ। ਜਦੋਂਕਿ ਸ਼ਹਿਰ ਦੇ ਕਾਲਜਾਂ ਦੇ ਕਰੀਬ 35 ਹਜ਼ਾਰ ਵਿਦਿਆਰਥੀ ਚੋਣਾਂ ਵਿੱਚ ਹਿੱਸਾ ਲੈਣਗੇ। ਪੁਲਿਸ ਵੀ ਸਖ਼ਤ ਰਹੇਗੀ। ਇਸ ਦੇ ਨਾਲ ਹੀ ਚੋਣ ਲਿੰਗਦੋਹ ਕਮੇਟੀ ਦੀਆਂ ਸਿਫਾਰਿਸ਼ਾਂ ਨੂੰ ਲਾਗੂ ਕੀਤਾ ਜਾਵੇਗਾ। ਜਿਸ ਵਿੱਚ ਚੋਣ ਲੜਨ ਵਾਲੇ ਵਿਦਿਆਰਥੀਆਂ ਦੇ ਖਰਚੇ ਅਤੇ ਹੋਰ ਕਈ ਸਿਫਾਰਿਸ਼ਾਂ ਸ਼ਾਮਲ ਹਨ।

PU ਨੇ ਦਿੱਤੇ ਹਨ ਵੱਡੇ ਲੀਡਰ

ਪੀਯੂ ਸਟੂਡੈਂਟਸ ਯੂਨੀਅਨ ਨੇ ਦੇਸ਼ ਨੂੰ ਕਈ ਵੱਡੇ ਆਗੂ ਦਿੱਤੇ ਹਨ। ਜਿਨ੍ਹਾਂ ਵਿੱਚ ਸਾਬਕਾ ਕੇਂਦਰੀ ਰੇਲ ਮੰਤਰੀ ਪਵਨ ਬਾਂਸਲ ਦਾ ਨਾਂ ਪ੍ਰਮੁੱਖ ਹੈ। ਉਹ 1970-71 ਵਿੱਚ ਪੀਯੂ ਵਿਦਿਆਰਥੀ ਕੌਂਸਲ ਦੇ ਸਕੱਤਰ ਚੁਣੇ ਗਏ ਸਨ। ਇਸੇ ਤਰ੍ਹਾਂ ਮਰਹੂਮ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਵੀ ਪੀਯੂ ਵਿੱਚ ਸਰਗਰਮ ਸਨ। ਸਾਬਕਾ ਕੇਂਦਰੀ ਮੰਤਰੀ ਰਾਜੀਵ ਪ੍ਰਤਾਪ ਰੁਧੀ, ਸਾਬਕਾ ਮੰਤਰੀ ਜਗਮੋਹਨ ਕੰਗ, ਸਾਬਕਾ ਵਿਧਾਇਕ ਅਸ਼ਵਨੀ ਸੇਖੜੀ, ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਆਪ ਆਗੂ ਤੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਤੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਸ਼ਾਮਲ ਹਨ।

Exit mobile version