AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਯੂਰੀਆ ਘੁਟਾਲੇ ‘ਚ ਵੱਡੀ ਕਾਰਵਾਈ, ਖੰਨਾ SSP ਵੱਲੋਂ 5 ਮੈਂਬਰੀ SIT ਗਠਿਤ; ਮੁਲਜ਼ਮਾਂ ਦੀ ਭਾਲ ਤੇਜ਼

ਪੰਜਾਬ ਦੇ ਬਹੁ-ਚਰਚਿਤ ਅਤੇ ਹਾਈ-ਪ੍ਰੋਫਾਈਲ ਯੂਰੀਆ ਘੁਟਾਲੇ ਦੀ ਜਾਂਚ ਪ੍ਰਸ਼ਾਸਨ ਵੱਲੋਂ ਬੇਹੱਦ ਤੇਜ਼ ਕਰ ਦਿੱਤੀ ਗਈ ਹੈ। ਇਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰਨ ਲਈ ਖੰਨਾ ਦੀ ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਵੱਲੋਂ ਇੱਕ 5 ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ।

ਪੰਜਾਬ ਯੂਰੀਆ ਘੁਟਾਲੇ 'ਚ ਵੱਡੀ ਕਾਰਵਾਈ, ਖੰਨਾ SSP ਵੱਲੋਂ 5 ਮੈਂਬਰੀ SIT ਗਠਿਤ; ਮੁਲਜ਼ਮਾਂ ਦੀ ਭਾਲ ਤੇਜ਼
tv9-punjabi
| Published: 02 Jul 2026 17:14 PM IST
Share

ਪੰਜਾਬ ਦੇ ਬਹੁ-ਚਰਚਿਤ ਅਤੇ ਹਾਈ-ਪ੍ਰੋਫਾਈਲ ਯੂਰੀਆ ਘੁਟਾਲੇ ਦੀ ਜਾਂਚ ਪ੍ਰਸ਼ਾਸਨ ਵੱਲੋਂ ਬੇਹੱਦ ਤੇਜ਼ ਕਰ ਦਿੱਤੀ ਗਈ ਹੈ। ਇਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰਨ ਲਈ ਖੰਨਾ ਦੀ ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਵੱਲੋਂ ਇੱਕ 5 ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ। ਇਸ ਉੱਚ ਪੱਧਰੀ ਐਸ਼ ਆਈ ਟੀ ਵਿੱਚ ਇੱਕ ਐੱਸ.ਪੀ., ਤਿੰਨ ਡੀ.ਐੱਸ.ਪੀ. ਅਤੇ ਇੱਕ ਐੱਸ.ਐੱਚ.ਓ. ਨੂੰ ਸ਼ਾਮਲ ਕੀਤਾ ਗਿਆ ਹੈ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਇਸ ਘੁਟਾਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਲਗਾਤਾਰ ਸੰਭਾਵਿਤ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀਆਂ ਹਨ।

ਇਹ ਸਖ਼ਤ ਕਾਰਵਾਈ ਖੇਤੀਬਾੜੀ ਵਿਕਾਸ ਅਫ਼ਸਰ ਦੀ ਸ਼ਿਕਾਇਤ ‘ਤੇ ਦਰਜ ਕੀਤੀ ਗਈ ਐੱਫ.ਆਈ.ਆਰ. ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਇਹ ਪੂਰਾ ਮਾਮਲਾ ਪੰਜਾਬ ਸਟੇਟ ਕੋਆਪ੍ਰੇਟਿਵ ਮਿਲਕ ਪ੍ਰੋਡਿਊਸਰਜ਼ ਫੈਡਰੇਸ਼ਨ ਦੇ ਭੱਟੀਆਂ ਵਿਖੇ ਸਥਿਤ ‘ਕੈਟਲ ਫੀਡ ਪਲਾਂਟ’ ਵਿੱਚ ਇਸਤੇਮਾਲ ਕੀਤੇ ਗਏ ਯੂਰੀਆ ਨਾਲ ਜੁੜਿਆ ਹੋਇਆ ਹੈ।

ਖੇਤੀਬਾੜੀ ਵਿਭਾਗ ਨੇ 17 ਜੂਨ ਨੂੰ ਮਾਰਿਆ ਸੀ ਛਾਪਾ

ਬੀਤੀ 17 ਜੂਨ ਨੂੰ ਖੇਤੀਬਾੜੀ ਵਿਭਾਗ ਦੀ ਇੱਕ ਵਿਸ਼ੇਸ਼ ਟੀਮ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਵੇਰਕਾ ਦੇ ਇਸ ਕੈਟਲ ਫੀਡ ਪਲਾਂਟ ਵਿੱਚ ਅਚਨਚੇਤ ਛਾਪੇਮਾਰੀ ਕੀਤੀ ਸੀ। ਜਾਂਚ ਦੌਰਾਨ ਪਲਾਂਟ ਦੇ ਅੰਦਰੋਂ ਯੂਰੀਆ ਦੇ 1,340 ਬੈਗ (ਬੋਰੀਆਂ) ਬਰਾਮਦ ਕੀਤੇ ਗਏ ਸਨ। ਪਲਾਂਟ ਪ੍ਰਬੰਧਕਾਂ ਵੱਲੋਂ ਇਸ ਨੂੰ ‘ਟੈਕਨੀਕਲ ਗ੍ਰੇਡ ਯੂਰੀਆ’ ਦੱਸਿਆ ਗਿਆ ਸੀ। ਹਾਲਾਂਕਿ, ਵਿਭਾਗ ਦੇ ਅਧਿਕਾਰੀਆਂ ਨੂੰ ਇਸ ‘ਤੇ ਸ਼ੱਕ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਨੇ ਯੂਰੀਆ ਦੇ ਤਿੰਨ ਵੱਖ-ਵੱਖ ਸੈਂਪਲ ਲਏ ਅਤੇ ਜਾਂਚ ਲਈ ਖਾਦ ਟੈਸਟਿੰਗ ਲੈਬਾਰਟਰੀ ਭੇਜ ਦਿੱਤੇ।

ਲੈਬ ਰਿਪੋਰਟ ‘ਚ ਹੋਇਆ ਵੱਡਾ ਖੁਲਾਸਾ

ਸਰਕਾਰੀ ਲੈਬਾਰਟਰੀ ਤੋਂ ਆਈ ਜਾਂਚ ਰਿਪੋਰਟ ਨੇ ਸਭ ਦੇ ਹੋਸ਼ ਉਡਾ ਦਿੱਤੇ। ਰਿਪੋਰਟ ਵਿੱਚ ਸਾਫ਼ ਹੋਇਆ ਕਿ ਲਏ ਗਏ ਤਿੰਨੋਂ ਨਮੂਨਿਆਂ ਵਿੱਚ ‘ਨੀਮ ਆਇਲ’ ਦੀ ਮੌਜੂਦਗੀ ਪਾਈ ਗਈ ਹੈ। ਇਸ ਤੋਂ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਕਿ ਇਹ ਕੋਈ ਟੈਕਨੀਕਲ ਗ੍ਰੇਡ ਯੂਰੀਆ ਨਹੀਂ ਸੀ, ਬਲਕਿ ਇਹ ਉਹ ‘ਨੀਮ ਕੋਟੇਡ’ ਖੇਤੀਬਾੜੀ ਗ੍ਰੇਡ ਯੂਰੀਆ ਸੀ, ਜੋ ਸਰਕਾਰ ਵੱਲੋਂ ਸਿਰਫ਼ ਕਿਸਾਨਾਂ ਨੂੰ ਖੇਤੀ ਲਈ ਸਬਸਿਡੀ ‘ਤੇ ਮੁਹੱਈਆ ਕਰਵਾਇਆ ਜਾਂਦਾ ਹੈ। ਨਿਯਮਾਂ ਦੇ ਮੁਤਾਬਕ, ਫੈਕਟਰੀਆਂ ਵਿੱਚ ਵਰਤੇ ਜਾਣ ਵਾਲੇ ਟੈਕਨੀਕਲ ਗ੍ਰੇਡ ਯੂਰੀਆ ਵਿੱਚ ਨਿੰਮ ਦਾ ਤੇਲ ਬਿਲਕੁਲ ਨਹੀਂ ਹੁੰਦਾ।

ਦਰਜ ਐੱਫ.ਆਈ.ਆਰ. ਦੇ ਅਨੁਸਾਰ, ਕਿਸਾਨਾਂ ਦੇ ਹਿੱਸੇ ਦੇ ਸਬਸਿਡੀ ਵਾਲੇ ਖੇਤੀ ਯੂਰੀਆ ਨੂੰ ਕਥਿਤ ਤੌਰ ‘ਤੇ ਟੈਕਨੀਕਲ ਗ੍ਰੇਡ ਯੂਰੀਆ ਦੇ ਥੈਲਿਆਂ ਵਿੱਚ ਭਰ ਕੇ ਇਸ ਕੈਟਲ ਫੀਡ ਪਲਾਂਟ ਨੂੰ ਸਪਲਾਈ ਕੀਤਾ ਗਿਆ ਸੀ। ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ ਇਸ ਤਰੀਕੇ ਨਾਲ ਸਰਕਾਰੀ ਸਬਸਿਡੀ ਦੀ ਵੱਡੀ ਦੁਰਵਰਤੋਂ ਕਰਕੇ ਨਿੱਜੀ ਆਰਥਿਕ ਲਾਭ ਕਮਾਇਆ ਗਿਆ ਅਤੇ ਸਰਕਾਰੀ ਖ਼ਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਇਆ ਗਿਆ।

ਪਲਾਂਟ ਦੇ ਜਨਰਲ ਮੈਨੇਜਰ ਸਮੇਤ ਕੰਪਨੀਆਂ ‘ਤੇ ਮਿਲੀਭੁਗਤ ਦੇ ਆਰੋਪ

ਪੁਲਿਸ ਵੱਲੋਂ ਦਰਜ ਮਾਮਲੇ ਵਿੱਚ ਕੈਟਲ ਫੀਡ ਪਲਾਂਟ ਦੇ ਜਨਰਲ ਮੈਨੇਜਰ ਸੁਰਜੀਤ ਸਿੰਘ ਭਦੌੜ, ਪਲਾਂਟ ਦੇ ਹੋਰ ਜ਼ਿੰਮੇਵਾਰ ਅਧਿਕਾਰੀਆਂ ਅਤੇ ਯੂਰੀਆ ਸਪਲਾਈ ਕਰਨ ਵਾਲੀਆਂ ਨਿੱਜੀ ਕੰਪਨੀਆਂ ਜਿਵੇਂ ਮੈਸਰਜ਼ ਇੰਡੋ ਆਰਗੈਨਿਕਸ ਅਤੇ ਮੈਸਰਜ਼ ਮਨੀਸ਼ਾ ਟਰੇਡਿੰਗ ਕੰਪਨੀ ਦੇ ਮਾਲਕਾਂ ‘ਤੇ ਆਪਸੀ ਮਿਲੀਭੁਗਤ ਨਾਲ ਇਸ ਵੱਡੀ ਸਾਜ਼ਿਸ਼ ਨੂੰ ਅੰਜ਼ਾਮ ਦੇਣ ਦੇ ਗੰਭੀਰ ਦੋਸ਼ ਲਗਾਏ ਗਏ ਹਨ।

ਖ਼ਰੀਦ, ਟੈਂਡਰ ਪ੍ਰਕਿਰਿਆ ਅਤੇ ਸਪਲਾਈ ਚੇਨ ਦੀ ਹੋਵੇਗੀ ਬਾਰੀਕੀ ਨਾਲ ਜਾਂਚ

ਖੰਨਾ ਪੁਲਿਸ ਨੇ ਇਸ ਮਾਮਲੇ ਵਿੱਚ ਫ਼ਰਟੀਲਾਈਜ਼ਰ ਕੰਟਰੋਲ ਆਰਡਰ-1985, ਜ਼ਰੂਰੀ ਵਸਤਾਂ ਐਕਟ-1955 ਅਤੇ ਭਾਰਤੀ ਨਿਆ ਸੰਹਿਤਾ (BNS)-2023 ਦੀਆਂ ਧਾਰਾਵਾਂ 318(4) ਅਤੇ 61(2) ਸਹਿਤ ਹੋਰ ਕਈ ਸੰਬੰਧਿਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਅਧਿਕਾਰੀਆਂ ਮੁਤਾਬਕ, ਗਠਿਤ ਕੀਤੀ ਗਈ ਐੱਸ.ਆਈ.ਟੀ. ਇਸ ਪੂਰੇ ਘੁਟਾਲੇ ਦੇ ਹਰ ਪਹਿਲੂ ਨੂੰ ਖੰਘਾਲੇਗੀ। ਜਾਂਚ ਵਿੱਚ ਯੂਰੀਆ ਦੀ ਖ਼ਰੀਦ, ਟੈਂਡਰ ਪ੍ਰਕਿਰਿਆ, ਸਪਲਾਈ ਚੇਨ, ਬੈਂਕ ਖਾਤਿਆਂ ਦੀ ਡਿਟੇਲ, ਵਿੱਤੀ ਲੈਣ-ਦੇਣ ਅਤੇ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾਵੇਗੀ ਤਾਂ ਜੋ ਇਸ ਘੁਟਾਲੇ ਦੀ ਜੜ੍ਹ ਤੱਕ ਪਹੁੰਚਿਆ ਜਾ ਸਕੇ।

Follow Us
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ...
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ...
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ...
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?...
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ......