AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ, ਖਹਿਰਾ ਤੋਂ ਬਾਅਦ ਬਾਜਵਾ ਖਿਲਾਫ ਨਿੰਦਾ ਪ੍ਰਸਤਾਵ ਪਾਸ, ਜਾਣੋ

AAP ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਮਤਾ ਪੇਸ਼ ਕੀਤਾ। ਕਾਂਗਰਸੀ ਵਿਧਾਇਕਾਂ ਅਤੇ ਬਾਜਵਾ ਨੇ ਇਸ ਦਾ ਵਿਰੋਧ ਕੀਤਾ, ਡਿਪਟੀ ਸਪੀਕਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਵਾਕਆਊਟ ਕੀਤਾ। ਇਸ ਤੋਂ ਬਾਅਦ ਮਤਾ ਸਰਬਸੰਮਤੀ ਨਾਲ ਪਾਸ ਹੋ ਗਿਆ। ਜਿਸ ਤੋਂ ਬਾਅਦ ਸਦਨ ਨੂੰ ਮੁਲਤਵੀ ਕਰ ਦਿੱਤਾ ਗਿਆ।

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ, ਖਹਿਰਾ ਤੋਂ ਬਾਅਦ ਬਾਜਵਾ ਖਿਲਾਫ ਨਿੰਦਾ ਪ੍ਰਸਤਾਵ ਪਾਸ, ਜਾਣੋ
tv9-punjabi
| Updated On: 16 Mar 2026 19:17 PM IST

ਪੰਜਾਬ ਵਿਧਾਨਸਭਾ ਦੇ ਬਜਟ ਸੈਸ਼ਨ ਦਾ ਆਖਰੀ ਦਿਨ ਯਾਨੀ ਅੱਜ ਸੋਮਵਾਰ ਨੂੰ ਆਮ ਆਦਮੀ ਪਾਰਟੀ ਆਪਣੇ ਵਿਰੋਧੀਆਂ ‘ਤੇ ਕਾਫੀ ਹਮਲਾਵਰ ਰਹੀ। ਇਸ ਦੌਰਾਨ ਦੇਸ਼ ਵਿੱਚ ਬਣੀ ਗੈਸ ਦੀ ਪ੍ਰੇਸ਼ਾਨੀ ਦਾ ਮੁੱਦਾ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਨੇ ਵਿਧਾਨਸਭਾ ਦੇ ਬਾਹਰ ਅਤੇ ਅੰਦਰ ਕੇਂਦਰ ਦੀ ਬੀਜੇਪੀ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ।

ਇਸ ਤੋਂ ਬਾਅਦ ਦਲਿਤ ਆਗੂ ਕਾਂਸ਼ੀਰਾਮ ਨੂੰ ਭਾਰਤ ਰਤਨ ਦੇਣ ਦੇ ਲਈ ਪ੍ਰਸਤਾਵ ਪੇਸ਼ ਕੀਤਾ ਗਿਆ ਹੈ। ਅੰਤ ਵਿੱਚ, ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ “ਬੈਂਡ-ਬਾਜਾ” ਵਾਲੇ ਬਿਆਨ ਵਿਰੁੱਧ ਨਿੰਦਾ ਮਤਾ ਪੇਸ਼ ਕੀਤਾ ਗਿਆ।

AAP ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਮਤਾ ਪੇਸ਼ ਕੀਤਾ। ਕਾਂਗਰਸੀ ਵਿਧਾਇਕਾਂ ਅਤੇ ਬਾਜਵਾ ਨੇ ਇਸ ਦਾ ਵਿਰੋਧ ਕੀਤਾ, ਡਿਪਟੀ ਸਪੀਕਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਵਾਕਆਊਟ ਕੀਤਾ। ਇਸ ਤੋਂ ਬਾਅਦ ਮਤਾ ਸਰਬਸੰਮਤੀ ਨਾਲ ਪਾਸ ਹੋ ਗਿਆ। ਜਿਸ ਤੋਂ ਬਾਅਦ ਸਦਨ ਨੂੰ ਮੁਲਤਵੀ ਕਰ ਦਿੱਤਾ ਗਿਆ।

ਸਵੇਰੇ ਪੂਰੀ ਤਿਆਰ ਨਾਲ ਆਏ ਸਨ AAP ਵਿਧਾਇਕ ਤੇ ਮੰਤਰੀ

ਸੋਮਵਾਰ ਸਵੇਰੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਤੇ ਮੰਤਰੀ ਕੇਂਦਰ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਵਿਧਾਨ ਸਭਾ ਪਹੁੰਚੇ। ਉਨ੍ਹਾਂ ਨੇ ਪਹਿਰਾਵਾ ਪਾ ਕੇ ਇਜ਼ਰਾਈਲ ਅਤੇ ਈਰਾਨ ਵਿਚਕਾਰ ਜੰਗ ਕਾਰਨ ਹੋਈ ਸਿਲੰਡਰ ਦੀ ਘਾਟ ਦਾ ਵਿਰੋਧ ਕੀਤਾ। ਫਿਰ ਉਹ ਪਹਿਰਾਵਾ ਪਾ ਕੇ ਸਦਨ ਵਿੱਚ ਦਾਖਲ ਹੋਏ ਅਤੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਆਪਣਾ ਵਿਰੋਧ ਜਾਰੀ ਰੱਖਿਆ।

ਕਾਂਸ਼ੀਰਾਮ ਨੂੰ ਭਾਰਤ ਰਤਨ ਦੇਣ ਲਈ ਮਤਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਸ਼ੀਰਾਮ ਨੂੰ ਭਾਰਤ ਰਤਨ ਦੇਣ ਵਾਲਾ ਪ੍ਰਸਤਾਵ ਰੱਖਿਆ ਹੈ। ਕਾਂਗਰਸ ਨੇ ਇਸ ਦਾ ਸਮਰਥਨ ਵੀ ਕੀਤਾ ਹੈ। ਜਿਸ ਦਾ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਜਾਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਸਮਰਥਨ ਕੀਤਾ ਹੈ।

ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਰਾਹੁਲ ਗਾਂਧੀ ਤੋਂ ਪ੍ਰੇਰਿਤ ਹੋ ਕੇ ਇਹ ਫੈਸਲਾ ਲਿਆ ਗਿਆ ਹੈ। ਇਸ ਮੌਕੇ ਵਿੱਤ ਮੰਤਰੀ ਨੇ ਦੱਸਿਆ ਕਿ ਰੋਪੜ ਸਥਿਤ ਉਨ੍ਹਾਂ ਦੇ ਪਿੰਡ ਦੇ ਸਕੂਲ ਦਾ ਨਾਮ ਉਨ੍ਹਾਂ ਦੇ ਨਾਮ ‘ਤੇ ਰੱਖਿਆ ਜਾਵੇ। ਉੱਥੇ 2 ਕਰੋੜ ਦੀ ਲਾਗਤ ਨਾਲ ਸਕੂਲ ਨੂੰ ਅਪਗ੍ਰੇਡ ਕੀਤਾ ਜਾਵੇਗਾ।

ਤਰਨਤਾਰਨ ਦਾ ਮੁੱਦਾ ਵੀ ਉੱਠਿਆ

ਤਰਨਤਾਰਨ ਵਿੱਚ ਮੋਮੋਜ ਖਾਨ ਨਾਲ ਹੋਈ ਬੱਚਿਆ ਦੀ ਮੌਤ ਦਾ ਮਾਮਲਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਅਜਿਹੇ ਲੋਕਾਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇ।

ਰੋਪੜ ਵਿੱਚ ਪੰਜਾਬ ਦਾ ਪਹਿਲਾ ਵਾਟਰ ਮਿਊਜ਼ਿਮ ਬਣੇਗਾ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਹੈ ਕਿ ਪੰਜਾਬ ਦਾ ਪਹਿਲਾ ਵਾਟਰ ਸਿਊਜ਼ਿਮ ਰੋਪੜ ਹੈੱਟ ਵਰਕਸ ‘ਤੇ ਬਣਾਇਆ ਜਾ ਰਿਹਾ ਹੈ। ਇਹ ਹੈੱਡ ਵਰਕਸ ਸਭ ਤੋਂ ਪੁਰਾਣਾ ਹੈ। 1881 ਵਿੱਚ ਬਣਿਆ ਸੀ। ਸੋਟਰ ਸ਼ੈੱਡ ਦੀ ਇਮਾਰਤ ਨੂੰ ਰਿਪੇਅਰ ਕਰ ਬਣਾਇਆ ਜਾਵੇਗਾ। ਇਸ ਨਾਲ ਸਿੰਚਾਈ ਵਿਭਾਗ ਦੇ ਸਾਰੇ ਮਾਡਲ ਪ੍ਰਦਰਸ਼ਿਤ ਕੀਤੀ ਜਾਣਗੇ। ਯੋਜਨਾਵਾਂ ਦੇ ਫੋਟੋ, ਐਗਰੀਮੈਂਟ ਪ੍ਰਦਰਸ਼ਿਤ ਕੀਤੇ ਜਾਣਗੇ। ਵੀਡੀਓ ਰੂਮ ਬਣਾਇਆ ਜਾਵੇਗਾ। ਅਪ੍ਰੈਲ ਵਿੱਚ ਸ਼ੁਰੂ ਹੋਵੇਗਾ। 30 ਸਤੰਬਰ ਤੱਕ ਪੂਰਾ ਕਰ ਦਿੱਤਾ ਜਾਵੇਗਾ।

ਗੈਸ ਦੀ ਬੁਕਿੰਗ ਤੱਕ ਨਹੀਂ ਹੋਵੇਗੀ

ਇਸ ਤੋਂ ਪਹਿਲਾਂ ਪ੍ਰਦਰਸ਼ਨ ਦੌਰਾਨ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਬੋਲੇ- ਗੈਂਸ ਏਜੰਸੀਆਂ ਦੇ ਨੰਬਰ ‘ਤੇ ਮਿਲਨ ‘ਤੇ ਫੋਨ ਮਿਲਦਾ ਹੀ ਨਹੀਂ, ਸਿਲੰਡਰ ਦੀ ਬੁਕਿੰਗ ਤੱਕ ਨਹੀਂ ਹੋ ਰਹੀ। ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਲੋਕ ਗੈਸ ਦੀਆਂ ਲਾਈਨਾਂ ਵਿੱਚ ਲੱਗ ਰਹੇ ਹਨ। ਮੋਹਾਲੀ ਵਿੱਚ ਹੀ ਦੇਖ ਲਵੋ। ਇਹ ਹਕੀਕਤ ਹੈ। ਇਸ ਤੋਂ ਮੁੰਹ ਨਹੀਂ ਮੋੜਿਆ ਜਾ ਸਕਦਾ। ਅਸੀਂ ਪਹਿਲਾਂ ਵੀ ਨਿੰਦਾ ਪ੍ਰਸਤਾਵ ਪਾਸ ਕਰ ਚੁੱਕੇ ਹਾਂ।

ਚੰਡੀਗੜ੍ਹ ਵਿੱਚ ਵੀ ਗੈਸ ਦੀ ਪ੍ਰੇਸ਼ਾਨੀ

ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨ ਸ਼ੈਰੀ ਕਲਸੀ ਦਾ ਕਹਿਣਾ ਹੈ ਕਿ ਪੰਜਾਬ ਤੋਂ ਦੂਰ ਚੰਡੀਗੜ੍ਹ ਵਿੱਚ ਵੀ ਸਾਨੂੰ ਸਿਲੰਡਰ ਨਹੀਂ ਮਿਲ ਰਿਹਾ ਹੈ। ਸਿਲੰਡਰ ਦੇ ਲਈ ਸਿਫ਼ਾਰਿਸ਼ ਲਗਾਨੀ ਪੈ ਰਹੀ ਹੈ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਹੈ ਕਿ ਸਿਲੰਡਰ ਦੀ ਪ੍ਰੇਸ਼ਾਨੀ ਇੰਨੀ ਵਧ ਗਈ ਹੈ ਕਿ ਬੱਚੇ ਅਤੇ ਲੋਕ ਬਿਨਾਂ ਨਾਸ਼ਤੇ ਦੇ ਸਕੂਲ ਤੇ ਦਫ਼ਤਰਾਂ ਵਿੱਚ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੀਐਮ ਨਰੇਂਦਰ ਮੋਦੀ ਅਮਰੀਕਾ ਦੇ ਰਾਸ਼ਟਰਪਤੀ ਅੱਗੇ ਝੁੱਕ ਗਏ ਹਨ।

ਵਿਦੇਸ਼ੀ ਨੀਤੀ ਕਾਰਨ ਦਿੱਕਤ

ਸਿਲੰਡਰ ਦੀ ਪ੍ਰੇਸ਼ਾਨੀ ਦੇ ਲੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮ ਨੇ ਕੇਂਦਰ ਦੀ ਵਿਦੇਸ਼ ਨੀਤੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਸਾਹਿਬ ਘੁੰਮਣ ਦੇ ਸ਼ੌਕਿਨ ਹਨ। ਇਸ ਦੇ ਨਾਲ ਹੀ ਕਿਹਾ ਕਿ ਸੂਬੇ ਵਿੱਚ ਗੈਸ ਦੀ ਪ੍ਰੇਸ਼ਾਨੀ ਨੂੰ ਦੂਰ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਜੋ ਵੀ, ਸੂਬੇ ਵਿੱਚ ਕਾਲਾਬਜ਼ਾਰੀ ਕਰੇਗਾ, ਉਸ ‘ਤੇ ਕਾਰਵਾਈ ਹੋਵੇਗੀ ਅਤੇ ਬਲੈਕ ਲਿਸਟ ਕੀਤਾ ਜਾਵੇਗਾ।

ਅੱਜ ਸਦਨ ਵਿੱਚ 12 ਰਿਪੋਰਟਸ ਅਤੇ ਦਸਤਾਵੇਜ਼ ਪੇਸ਼ ਕੀਤੇ ਗਏ। ਇਨ੍ਹਾਂ ਵਿੱਚ ਪੰਜਾਬ ਰੈਗੁਲੈਸ਼ਨ ਆਫ ਕ੍ਰਸ਼ਰ ਯੂਨਿਟਸ ਐਂਡ ਸਟਾਕਿਸਟ ਅਤੇ ਪ੍ਰਚੂਨ ਵਿਕਰੇਤਾ (ਸਨਸੋਧਨ ) ਬਿਲ 2026 ਅਤੇ ਸ੍ਰੀ ਗੁਰੂ ਤੇਗ ਬਹਾਦਰ ਵਰਲਡ ਕਲਾਸ ਯੂਨੀਵਰਸਿਟੀ ਪੰਜਾਬ ਬਿਲ 2026 ਮੁੱਖ ਰਿਹਾ।

CAG ਅਤੇ ਵੱਖ-ਵੱਖ ਕਮੇਟੀਆਂ ਦੀਆਂ ਰਿਪੋਰਟਾਂ ਦੀ ਪੇਸ਼

2023-24 ਅਤੇ 2025 ਵਿੱਚ ਸਦਨ (ਰਾਜ ਵਿੱਤ, ਜਨਤਕ ਖੇਤਰ ਦੇ ਉੱਦਮ, ਵਿੱਤ, ਸਥਾਨਕ ਸੰਸਥਾਵਾਂ ਅਤੇ ਠੋਸ ਰਿਹਾਇਸ਼) ਪ੍ਰਬੰਧਨ ਲਈ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ (CAG) ਦੀਆਂ ਵੱਖ-ਵੱਖ ਰਿਪੋਰਟਾਂ ਪੇਸ਼ ਕੀਤੀਆਂ ਗਈਆਂ। ਸਾਲ 2024-25 ਲਈ ਪੰਜਾਬ ਸਰਕਾਰ ਦੇ ਵਿੱਤ ਲੇਖੇ ਅਤੇ ਬਜਟ ਲੇਖੇ ਵੀ ਪੇਸ਼ ਕੀਤੇ ਗਏ।

ਬੁੱਢਾ ਦਰਿਆ ਅਤੇ ਘੱਗਰ ਦਰਿਆ ਕਮੇਟੀਆਂ (2022-26) ਨੇ ਫਿਰ ਆਪਣੀਆਂ ਰਿਪੋਰਟਾਂ ਪੇਸ਼ ਕੀਤੀਆਂ। ਚੋਣਾਂ ਲਈ ਸਮਾਂ ਖਤਮ ਹੋਣ ਦੇ ਨਾਲ, ਸਦਨ ਨੇ ਵੱਖ-ਵੱਖ ਪਾਰਟੀਆਂ ਦੇ ਮੈਂਬਰਾਂ ਦੀ ਗਿਣਤੀ ਦੇ ਅਨੁਪਾਤ ਵਿੱਚ ਸਪੀਕਰ ਦੀ ਚੋਣ ਕੀਤੀ। ਲੋਕ ਲੇਖਾ ਕਮੇਟੀ ਅਤੇ ਅਨੁਮਾਨ ਕਮੇਟੀ ਵਰਗੀਆਂ ਪ੍ਰਮੁੱਖ ਕਮੇਟੀਆਂ ਲਈ ਮੈਂਬਰਾਂ ਨੂੰ ਨਾਮਜ਼ਦ ਕਰਨ ਲਈ। ਅਧਿਕਾਰ ਦਿੱਤੇ।

Follow Us
ਹਾਦਸਾ ਜਾਂ ਖੁਦਕੁਸ਼ੀ! ਫਗਵਾੜਾ ਵਿੱਚ ਆਪਣੀ ਹੀ ਰਿਵਾਲਵਰ ਤੋਂ ਚੱਲੀ ਗੋਲੀ, DSP ਦੀ ਮੌਤ
ਹਾਦਸਾ ਜਾਂ ਖੁਦਕੁਸ਼ੀ! ਫਗਵਾੜਾ ਵਿੱਚ ਆਪਣੀ ਹੀ ਰਿਵਾਲਵਰ ਤੋਂ ਚੱਲੀ ਗੋਲੀ, DSP ਦੀ ਮੌਤ...
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ...
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ...
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ...
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ...
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼...
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ...
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...