ਪੰਜਾਬ ਵਿਧਾਨਸਭਾ ਜ਼ਿਮਨੀ ਚੋਣ ਦਾ ਐਲਾਨ ਅੱਜ!, 4 ਸੀਟਾਂ ‘ਤੇ ਹੋਵੇਗਾ ਮੁਕਾਬਲਾ
Punjab Vidhan Sabha by-election: ਪੰਜਾਬ 'ਚ ਇਹ ਚੋਣਾਂ ਗੁਰਦਾਸਪੁਰ ਦੀਆਂ ਡੇਰਾ ਬਾਬਾ ਨਾਨਕ, ਬਰਨਾਲਾ, ਚੱਬੇਵਾਲ ਅਤੇ ਗਿੱਦੜਬਾਹਾ ਸੀਟਾਂ 'ਤੇ ਹੋਣੀਆਂ ਹਨ। ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਚੱਬੇਵਾਲ ਸੀਟਾਂ ਕਾਂਗਰਸ ਕੋਲ ਸਨ। ਪਰ ਇਹ ਸੀਟਾਂ ਸਾਬਕਾ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋ ਗਈਆਂ ਸਨ।
Punjab Vidhan Sabha by-election: ਪੰਜਾਬ ‘ਚ ਅੱਜ ਯਾਨੀ ਸ਼ੁੱਕਰਵਾਰ ਨੂੰ ਵਿਧਾਨ ਸਭਾ ਉਪ ਚੋਣਾਂ ਦਾ ਐਲਾਨ ਹੋ ਸਕਦਾ ਹੈ। ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣੀਆਂ ਹਨ। ਵਿਧਾਨ ਸਭਾ ਜ਼ਿਮਨੀ ਚੋਣਾਂ ਦਾ ਐਲਾਨ ਕਰਨ ਲਈ ਚੋਣ ਕਮਿਸ਼ਨ ਨੇ ਦਿੱਲੀ ‘ਚ ਦੁਪਹਿਰ 3 ਵਜੇ ਪ੍ਰੈੱਸ ਕਾਨਫਰੰਸ ਬੁਲਾਈ ਹੈ। ਸੂਤਰਾਂ ਮੁਤਾਬਕ ਚੋਣ ਕਮਿਸ਼ਨ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਾਲ ਪੰਜਾਬ ਉਪ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਵੀ ਕਰ ਸਕਦਾ ਹੈ।
ਪੰਜਾਬ ‘ਚ ਇਹ ਚੋਣਾਂ ਗੁਰਦਾਸਪੁਰ ਦੀਆਂ ਡੇਰਾ ਬਾਬਾ ਨਾਨਕ, ਬਰਨਾਲਾ, ਚੱਬੇਵਾਲ ਅਤੇ ਗਿੱਦੜਬਾਹਾ ਸੀਟਾਂ ‘ਤੇ ਹੋਣੀਆਂ ਹਨ। ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਚੱਬੇਵਾਲ ਸੀਟਾਂ ਕਾਂਗਰਸ ਕੋਲ ਸਨ। ਪਰ ਇਹ ਸੀਟਾਂ ਸਾਬਕਾ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋ ਗਈਆਂ ਸਨ।
ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ, ਜੰਮੂ-ਕਸ਼ਮੀਰ ਲਈ ਵੀ ਹੋਵੇਗੀ ਘੋਸ਼ਣਾ
ਚੱਬੇਵਾਲ ਸੀਟ ਤੋਂ ਸਾਬਕਾ ਸੰਸਦ ਮੈਂਬਰ ਡਾ. ਰਾਜ ਕੁਮਾਰ ‘ਆਪ’ ‘ਚ ਸ਼ਾਮਲ ਹੋ ਕੇ ਸੰਸਦ ਮੈਂਬਰ ਚੋਣ ਜਿੱਤ ਗਏ ਹਨ। ਜਦੋਂਕਿ ਬਰਨਾਲਾ ਸੀਟ ਆਮ ਆਦਮੀ ਪਾਰਟੀ ਦੇ ਸਾਬਕਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਕੋਲ ਸੀ। ਉਨ੍ਹਾਂ ਨੇ ਸੰਸਦ ਦੀ ਚੋਣ ਜਿੱਤਣ ਤੋਂ ਬਾਅਦ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ।
ਪੰਜਾਬ ਦੀ ਸਿਆਸਤ ਵਿੱਚ ਹਲਚਲ ਸ਼ੁਰੂ
ਚੋਣਾਂ ਦੇ ਐਲਾਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਹਲਚਲ ਸ਼ੁਰੂ ਹੋ ਗਈ ਹੈ। ਕਾਂਗਰਸ ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਚੱਬੇਵਾਲ ਸੀਟਾਂ ਨਹੀਂ ਗੁਆਉਣਾ ਚਾਹੁੰਦੀ। ਪਰ ਡਾ. ਰਾਜ ਕੁਮਾਰ ਦੇ ਐਮਪੀ ਬਣਨ ਤੋਂ ਬਾਅਦ ‘ਆਪ’ ਅਤੇ ਕਾਂਗਰਸ ਵਿਚਕਾਰ ਸਖ਼ਤ ਮੁਕਾਬਲਾ ਹੋਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਬਰਨਾਲਾ ਨੂੰ ਜਾਣ ਨਹੀਂ ਦੇਣਾ ਚਾਹੁੰਦੇ।
ਇਹ ਵੀ ਪੜ੍ਹੋ
ਲੋਕ ਸਭਾ 2022 ਦੀਆਂ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਇਹ ਦੂਜੀ ਉਪ ਚੋਣ ਹੈ। ਇਸ ਤੋਂ ਪਹਿਲਾਂ ਲੋਕ ਸਭਾ 2024 ਦੀਆਂ ਚੋਣਾਂ ਦੇ ਨਾਲ-ਨਾਲ ਜਲੰਧਰ ਪੱਛਮੀ ‘ਚ ਜ਼ਿਮਨੀ ਚੋਣਾਂ ਹੋ ਚੁੱਕੀਆਂ ਹਨ। ਦਰਅਸਲ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਸੀਟ ਤੋਂ ਅਸਤੀਫਾ ਦੇ ਦਿੱਤਾ।
‘ਆਪ’ ਨੇ ਇਸ ਸੀਟ ‘ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਇਕਪਾਸੜ ਜਿੱਤ ਪ੍ਰਾਪਤ ਕੀਤੀ। ਉਮੀਦਵਾਰ ਮਹਿੰਦਰ ਭਗਤ ਨੇ ਇਹ ਉਪ ਚੋਣਾਂ 37,325 ਵੋਟਾਂ ਨਾਲ ਜਿੱਤੇ ਸਨ।