ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ਕਾਂਗਰਸ ਬਿਨਾਂ CM ਚਿਹਰੇ ਦੇ ਲੜੇਗੀ ਚੋਣ, ਭੁਪੇਸ਼ ਬਘੇਲ ਦਾ ਵੱਡਾ ਐਲਾਨ

ਉਨ੍ਹਾਂ ਨੇ ਕਿਹਾ ਕਿ ਕਾਂਗਰਸ ਇੱਕ ਵਾਰ ਕੈਪਟਨ ਅਮਰਿੰਦਰ ਸਿੰਘ ਨੂੰ ਚਿਹਰਾ ਬਣਾ ਕੇ ਚੋਣ ਲੜੀ ਸੀ। ਉਸ ਤੋਂ ਪਹਿਲਾਂ ਸਮੂਹਿਕ ਅਗਵਾਈ 'ਚ ਚੋਣ ਲੜੀ ਜਾਂਦੀ ਸੀ। ਹੁਣ ਵੀ ਅਸੀਂ ਸਮੂਹਿਕ ਅਗਵਾਈ 'ਚ ਚੋਣ ਲੜਾਂਗੇ। ਕਾਂਗਰਸ ਦੇ ਜਿੰਨੇ ਵੀ ਆਗੂ ਹਨ, ਸਭ ਚਿਹਰਾ ਹਨ। ਸਭ ਤੋਂ ਵੱਡਾ ਚਿਹਰਾ ਰਾਹੁਲ ਗਾਂਧੀ ਹੈ।

ਪੰਜਾਬ ਕਾਂਗਰਸ ਬਿਨਾਂ CM ਚਿਹਰੇ ਦੇ ਲੜੇਗੀ ਚੋਣ, ਭੁਪੇਸ਼ ਬਘੇਲ ਦਾ ਵੱਡਾ ਐਲਾਨ
ਭੁਪੇਸ਼ ਬਘੇਲ (Pic: X/@bhupeshbaghel)
Follow Us
tv9-punjabi
| Updated On: 11 Jan 2026 19:43 PM IST

ਕਾਂਗਰਸ ਹਾਈਕਮਾਂਡ ਨੇ ਵੱਡਾ ਫੈਸਲਾ ਲਿਆ ਹੈ। ਕਾਂਗਰਸ ਪੰਜਾਬ 2027 ਵਿਧਾਨ ਸਭਾ ਚੋਣਾਂ ਬਿਨਾਂ ਕਿਸੇ ਮੁੱਖ ਮੰਤਰੀ ਚਿਹਰੇ ਦੇ ਲੜੇਗੀ। ਕਾਂਗਰਸ ਦੇ ਸੂਬਾ ਇੰਚਾਰਜ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਮੂਹਿਕ ਅਗਵਾਈ ਚ ਲੜੇਗੀ। ਬਘੇਲ ਨੇ ਬਠਿੰਡਾ ਚ ਇਹ ਗੱਲ ਕਹੀ ਹੈ।

ਉਨ੍ਹਾਂ ਨੇ ਕਿਹਾ ਕਿ ਕਾਂਗਰਸ ਇੱਕ ਵਾਰ ਕੈਪਟਨ ਅਮਰਿੰਦਰ ਸਿੰਘ ਨੂੰ ਚਿਹਰਾ ਬਣਾ ਕੇ ਚੋਣ ਲੜੀ ਸੀ। ਉਸ ਤੋਂ ਪਹਿਲਾਂ ਸਮੂਹਿਕ ਅਗਵਾਈ ਚ ਚੋਣ ਲੜੀ ਜਾਂਦੀ ਸੀ। ਹੁਣ ਵੀ ਅਸੀਂ ਸਮੂਹਿਕ ਅਗਵਾਈ ਚ ਚੋਣ ਲੜਾਂਗੇ। ਕਾਂਗਰਸ ਦੇ ਜਿੰਨੇ ਵੀ ਆਗੂ ਹਨ, ਸਭ ਚਿਹਰਾ ਹਨ। ਸਭ ਤੋਂ ਵੱਡਾ ਚਿਹਰਾ ਰਾਹੁਲ ਗਾਂਧੀ ਹੈ।

ਸੂਬਾ ਇੰਚਾਰਜ ਭੁਪੇਸ਼ ਬਘੇਲ ਵੱਲੋਂ ਸਿੱਧੇ ਤੌਰ ਤੇ ਕਾਂਗਰਸ ਦਾ ਸੀਐਮ ਚਿਹਰਾ ਘੋਸ਼ਿਤ ਨਾ ਕਰਨ ਦੀ ਗੱਲ ਕਹਿਣਾ, 2022 ਦੀ ਚੋਣਾਂ ਤੋਂ ਸਬਕ ਲੈਣਾ ਹੋ ਸਕਦਾ ਹੈ। ਉਦੋਂ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਦੀ ਲੜਾਈ ਨਾਲ ਕਾਂਗਰਸ 18 ਸੀਟਾਂ ਤੇ ਸਿਮਟ ਕੇ ਰਹਿ ਗਈ ਸੀ। ਇਸ ਵਾਰ ਕਾਂਗਰਸ ਹਾਈਕਮਾਂਡ ਪਹਿਲੇ ਵਰਗੀ ਗਲਤੀ ਨਹੀਂ ਦੁਹਰਾਉਣਾ ਚਾਹੁੰਦੀ ਹੈ।

ਉੱਥੇ ਹੀ, ਭੁਪੇਸ਼ ਬਘੇਲ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੇ ਵੱਡੇ ਆਗੂਆਂ ਨੂੰ ਝਟਕਾ ਲੱਗਾ ਹੈ। ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਕਹਿ ਚੁੱਕੇ ਸਨ ਕਿ ਜੇਕਰ ਪੰਜਾਬ ਕਾਂਗਰਸ ਨਵਜੋਤ ਸਿੰਘ ਸਿੱਧੂ ਨੂੰ ਸੀਐਮ ਚਿਹਰਾ ਬਣਾਉਂਦੇ ਹਨ ਤਾਂ ਉਹ ਰਾਜਨੀਤੀ ਚ ਐਕਟਿਵ ਹੋਣਗੇ।

ਇਸ ਦੌਰਾਨ ਚਰਨਜੀਤ ਸਿੰਘ ਚੰਨੀ ਕਾਫੀ ਐਕਟਿਵ ਨਜ਼ਰ ਆ ਰਹੇ ਹਨ। ਉਨ੍ਹਾਂ ਵੱਲੋਂ ਯੂਟਿਊਬ ਤੇ ਆਪਣੀ ਕਾਰਜਕਾਲ ਦੌਰਾਨ ਕੀਤੇ ਗਏ ਕੰਮ ਨੂੰ ਗਿਣਾਉਂਦੇ ਹੋਏ ਇੱਕ ਸੀਰੀਜ਼ ਚਲਾਈ ਜਾ ਰਹੀ ਸੀ। ਅਜਿਹੇ ਚ ਕਿਹਾ ਜਾ ਰਿਹਾ ਸੀ ਕਿ ਚੰਨੀ ਸਾਈਲੈਂਟ ਤਰੀਕੇ ਨਾਲ ਦਾਅਵੇਦਾਰੀ ਕਰ ਰਹੇ ਹਨ। ਹਾਲਾਂਕਿ, ਹੁਣ ਕਾਂਗਰਸ ਹਾਈਕਮਾਂਡ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਚ ਕਾਂਗਰਸ ਬਿਨਾਂ ਸੀਐਮ ਚਿਹਰੇ ਤੋਂ ਚੋਣ ਲੜੇਗੀ।

ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...