AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਵਿਧਾਨ ਸਭਾ ‘ਚ ਛਾਇਆ E-20 ਦਾ ਮੁੱਦਾ, CM ਮਾਨ ਨੇ ਕੇਂਦਰ ‘ਤੇ ਸਾਧਿਆ ਨਿਸ਼ਾਨਾ

ਮੁੱਖ ਮੰਤਰੀ ਭਗਵੰਤ ਮਾਨ ਨੇ ਈ-20 ਪੈਟਰੋਲ ਦੇ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਬਿਨਾਂ ਕਿਸੇ ਵੱਡੀ ਸਟੱਡੀ ਤੇ ਮਾਹਿਰਾਂ ਦੀ ਸਲਾਹ ਤੋਂ ਬਿਨਾਂ ਇਸ ਨੂੰ ਤੇਜ਼ੀ ਨਾਲ ਲਾਗੂ ਕੀਤਾ ਗਿਆ। ਉਨ੍ਹਾਂ ਦਾਅਵਾ ਕਿਹਾ ਕਿ ਲੋਕਾਂ 'ਚ ਇਸ ਮੁੱਦੇ ਨੂੰ ਲੈ ਕੇ ਚਿੰਤਾ ਹੈ।

ਪੰਜਾਬ ਵਿਧਾਨ ਸਭਾ 'ਚ ਛਾਇਆ E-20 ਦਾ ਮੁੱਦਾ, CM ਮਾਨ ਨੇ ਕੇਂਦਰ 'ਤੇ ਸਾਧਿਆ ਨਿਸ਼ਾਨਾ
tv9-punjabi
| Updated On: 04 Aug 2026 15:15 PM IST
Share

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਈ-20 ਪੈਟਰੋਲ ਦੀ ਵਰਤੋਂ ਦਾ ਮੁੱਦਾ ਚੁੱਕਿਆ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਦਨ ‘ਚ ਈ-20 ਪੈਟਰੋਲ ਦੇ ਵਿਰੋਧ ‘ਚ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਈਥਾਨੌਲ ਮਿਲੇ ਪੈਟਰੋਲ ਕਾਰਨ ਦੇਸ਼ ਦੇ ਕਰੋੜਾਂ ਵਾਹਨਾਂ ‘ਤੇ ਅਸਰ ਪੈ ਰਿਹਾ ਹੈ। ਚੀਮਾ ਨੇ ਮੰਗ ਕੀਤੀ ਕਿ ਲੋਕਾਂ ਨੂੰ ਈਥਾਨੌਲ ਵਾਲੇ ਪੈਟਰੋਲ ਤੇ ਆਮ ਪੈਟਰੋਲ ‘ਚੋਂ ਚੋਣ ਦਾ ਅਧਿਕਾਰ ਦਿੱਤਾ ਜਾਵੇ। ਇਸ ਦੇ ਨਾਲ ਹੀ ਮਾਹਿਰਾਂ ਤੇ ਸੂਬਿਆਂ ਦੇ ਨੁਮਾਇੰਦਿਆਂ ਦੀ ਕਮੇਟੀ ਬਣਾਉਣ ਦੀ ਮੰਗ ਕੀਤੀ ਗਈ, ਜੋ ਈ-20 ਪੈਟਰੋਲ ਦੇ ਵਾਹਨਾਂ ‘ਤੇ ਪੈਣ ਵਾਲੇ ਪ੍ਰਭਾਵਾਂ ਦੀ ਜਾਂਚ ਕਰੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਾਹਨ ਨੂੰ ਨੁਕਸਾਨ ਹੁੰਦਾ ਹੈ ਤਾਂ ਮਾਲਕਾਂ ਲਈ ਮੁਆਵਜ਼ੇ ਦੀ ਵਿਵਸਥਾ ਹੋਣੀ ਚਾਹੀਦੀ ਹੈ।

CM ਭਗਵੰਤ ਮਾਨ ਨੇ ਕੇਂਦਰ ‘ਤੇ ਚੁੱਕੇ ਸਵਾਲ

ਮੁੱਖ ਮੰਤਰੀ ਭਗਵੰਤ ਮਾਨ ਨੇ ਈ-20 ਪੈਟਰੋਲ ਦੇ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਬਿਨਾਂ ਕਿਸੇ ਵੱਡੀ ਸਟੱਡੀ ਤੇ ਮਾਹਿਰਾਂ ਦੀ ਸਲਾਹ ਤੋਂ ਬਿਨਾਂ ਇਸ ਨੂੰ ਤੇਜ਼ੀ ਨਾਲ ਲਾਗੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ‘ਚ ਇਸ ਮੁੱਦੇ ਨੂੰ ਲੈ ਕੇ ਚਿੰਤਾ ਹੈ।

ਸੀਐਮ ਮਾਨ ਨੇ ਕਿਹਾ ਕਿ 45,000 ਵਾਹਨਾਂ ‘ਤੇ ਕੀਤੇ ਇੱਕ ‘ਲੋਕਲ ਸਰਕਲਸ’ ਦੇ ਸਰਵੇ ਮੁਤਾਬਕ 67 ਫ਼ੀਸਦੀ ਵਾਹਨਾਂ ਦੀ ਮਾਈਲੇਜ਼ ਘਟਣ ਦੀ ਸ਼ਿਕਾਇਤ ਆਈ ਤੇ 67 ਫ਼ੀਸਦੀ ‘ਚੋਂ 45 ਫ਼ੀਸਦੀ ਵਾਹਨਾਂ ‘ਚ ਇੰਜਨ ਖ਼ਰਾਬ ਦੀ ਸ਼ਿਕਾਇਤ ਆਈ ਹੈ। ਉਨ੍ਹਾਂ ਕਿਹਾ ਕਿ ਆਮ ਲੋਕ ਆਪਣੀ ਮਿਹਨਤ ਦੀ ਕਮਾਈ ਨਾਲ ਵਾਹਨ ਖਰੀਦਦੇ ਹਨ ਤੇ ਜੇਕਰ ਇੰਜਣ ‘ਤੇ ਅਸਰ ਪੈ ਰਿਹਾ ਹੈ ਤਾਂ ਇਹ ਗੰਭੀਰ ਮਾਮਲਾ ਹੈ।

ਕੇਜਰੀਵਾਲ ਵੱਲੋਂ ਵੀ ਚੁੱਕਿਆ ਗਿਆ ਮੁੱਦਾ: ਸੀਐਮ

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਈ-20 ਪੈਟਰੋਲ ਦਾ ਮੁੱਦਾ ਚੁੱਕਿਆ ਹੈ ਤੇ ਇਸ ਸਬੰਧੀ 2 ਲੱਖ ਤੋਂ ਵੱਧ ਦਸਤਖ਼ਤਾਂ ਵਾਲੀ ਪਟੀਸ਼ਨ ਪ੍ਰਧਾਨ ਮੰਤਰੀ ਨੂੰ ਦੇ ਰਹੇ ਹਨ।

ਸੀਐਮ ਮਾਨ ਨੇ ਦਾਅਵਾ ਕੀਤਾ ਕਿ ਹੁਣ ਸਰਕਾਰ ਵੀ ਹੌਲੀ-ਹੌਲੀ ਮੰਨ ਰਹੀ ਹੈ। ਸਰਕਾਰ ਕਹਿ ਰਹੀ ਸੀ ਕਿ ਤੁਸੀਂ ਆਪ ਮਾਈਲੇਜ਼ ਨਹੀਂ ਚੈੱਕ ਕਰ ਸਕਦੇ ਤੇ ਕੰਪਨੀ ਕੋਲ ਮਾਈਲੇਜ਼ ਚੈੱਕ ਕਰਵਾਓ। ਸੀਐਮ ਨੇ ਕਿਹਾ ਜੇਕਰ ਅਸੀਂ ਗੱਡੀ ਚਲਾ ਰਹੇ ਤਾਂ ਸਾਨੂੰ ਨਹੀਂ ਪਤਾ ਚਲੇਗਾ ਕਿ ਕਿੰਨੀ ਐਵਰੇਜ ਹੈ? ਉਨ੍ਹਾਂ ਕਿਹਾ ਕਿ ਇਹ ਮੰਨ ਰਹੇ ਹਨ ਕਿ ਈ-20 ਪੈਟਰੋਲ ਨਾਲ ਵਾਹਨ ਦੀ ਮਾਈਲੇਜ਼ 6 ਫ਼ੀਸਦੀ ਤੱਕ ਘਟ ਸਕਦੀ ਹੈ। ਨਿਤਿਨ ਗਡਕਰੀ ਨੇ ਇਹ ਸਟੇਟਮੈਂਟ ਪਾਰਲੀਮੈਂਟ ‘ਚ ਦਿੱਤੀ ਹੈ।

ਚੀਨੀ ਦੀ ਭੈਣ ਈਥਾਨੌਲ: ਸੀਐਮ

ਸੀਐਮ ਨੇ ਕਿਹਾ ਕਿ ਪਹਿਲਾਂ ਹੁੰਦਾ ਸੀ ਕਿ ਜੇਕਰ ਤੁਸੀਂ ਵਾਹਨ ਨਹੀਂ ਲੈ ਸਕਦੇ ਤਾਂ ਸ਼ਰੀਕ ਦੂਜੇ ਦੇ ਵਾਹਨ ਦੇ ਤੇਲ ‘ਚ ਚੀਨੀ ਪਾ ਦਿੰਦੇ ਸਨ ਤੇ ਇੰਜਨ ਸੀਜ਼ ਹੋ ਜਾਂਦਾ ਸੀ। ਈਥਾਨੌਲ ਵੀ ਚੀਨੀ ਦੀ ਭੈਣ ਹੈ। ਤੁਸੀਂ ਸਾਰਿਆਂ ਦੇ ਵਾਹਨਾਂ ਦੇ ਇੰਜਨਾਂ ‘ਚ ਚੀਨੀ ਪਾ ਰਹੇ ਹੋ ਤੇ ਇਹ ਕਿਸ ਤਰ੍ਹਾਂ ਦੁਸ਼ਮਣੀ ਕੱਢ ਰਹੇ ਹੋ।

ਟ੍ਰੇਡ ਡੀਲ ‘ਤੇ ਸਾਧਿਆ ਨਿਸ਼ਾਨਾ, ਬੋਲੇ- ਅਮਰੀਕਾ ਸਭ ਤੋਂ ਵੱਡਾ ਈਥਾਨੌਲ ਦਾ ਉਤਪਾਦਕ

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਨਿਤਿਨ ਗਡਕਰੀ ਦੇ ਮੁੰਡੇ ਨੂੰ ਫਾਇਦਾ ਪਹੁੰਚਾਉਣ ਲਈ ਈ-20 ਲਿਆਂਦਾ ਗਿਆ ਹੈ, ਕਿਉਂਕਿ ਨਿਤਿਨ ਗਡਕਰੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਪਸੀ ਸਬੰਧਾਂ ਬਾਰੇ ਸਾਰੇ ਦੇਸ਼ ਨੂੰ ਪਤਾ ਹੈ।

ਉਨ੍ਹਾਂ ਅਮਰੀਕਾ ਨਾਲ ਟ੍ਰੇਡ ਡੀਲ ਦਾ ਜ਼ਿਕਰ ਕਰਦਿਆਂ ਕਿਹਾ ਕਿ 100 ਬਿਲੀਅਨ ਡਾਲਰ ਦੀ ਡੀਲ ਤਹਿਤ ਵੱਡੀ ਮਾਤਰਾ ‘ਚ ਸਮਾਨ ਖਰੀਦਿਆ ਜਾਣਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਮਰੀਕਾ ਦੁਨੀਆ ਦਾ ਸਭ ਤੋਂ ਵੱਡਾ ਈਥਾਨੌਲ ਉਤਪਾਦਕ ਹੈ ਤੇ ਪਿਛਲੇ ਸਮੇਂ ਦੇ ਮੁਕਾਬਲੇ ਈਥਾਨੌਲ ਦੀ ਖਰੀਦ 1 ਬਿਲੀਅਨ ਲੀਟਰ ਤੋਂ ਵਧ ਕੇ 5 ਬਿਲੀਅਨ ਲੀਟਰ ਤੱਕ ਪਹੁੰਚ ਗਈ ਹੈ। ਲਗਭਗ 15 ਤੋਂ 20 ਬਿਲੀਅਨ ਡਾਲਰ ਦਾ ਸਮਾਨ ਇਕੱਲਾ ਈਥਾਨੌਲ ਹੋ ਗਿਆ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਬਿਲਕੁਲ ਸਹੀ ਪ੍ਰਦਰਸ਼ਨ ਕਰ ਰਹੀਆਂ ਹਨ ਕਿ ਅਮਰੀਕਾ ਦਾ ਸਾਰਾ ਕੂੜਾ-ਕਚਰਾ ਭਾਰਤ ‘ਚ ਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਡੋਨਾਲਡ ਟਰੰਪ ਕੋਲ ਪਤਾ ਨਹੀਂ ਕਿਹੜੀ ਸੀਡੀ ਪਈ ਹੈ, ਕਿ ਕੋਈ ਵੀ ਗੱਲ ਹੋਵੇ ਪੀਐਮ ਮੋਦੀ ਇੱਕ ਮਿੰਟ ‘ਚ ਗੱਲ ਮੰਨ ਜਾਂਦੇ ਹਨ। ਪਤਾ ਨਹੀਂ ਉਹ ਕਿਹੜੀ ਫਾਈਲ ਹੈ, ਕੋਈ ਕਹਿੰਦਾ ਅਡਾਨੀ ਨੂੰ ਬਚਾਉਣਾ ਹੈ ਤੇ ਕੋਈ ਕਹਿੰਦਾ ਹੈ ਕਿ ਆਪਣੇ-ਆਪ ਨੂੰ ਬਚਾਉਣਾ ਹੈ। ਇਹ ਪਹਿਲੀ ਵਾਰ ਦੇਖਿਆ ਹੈ ਕਿ ਇੰਨੀ ਦੇਸ਼ ਦੀ ਬਾਂਹ ਮਰੋੜ ਕੇ ਕਿਵੇਂ ਕੰਮ ਕਰਵਾਉਣਾ ਹੈ।

Follow Us
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...