AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਦੂਜਾ ਦਿਨ, ਇਹ ਮੁੱਦੇ ਗੂੰਜੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਦਨ 'ਚ ਈ-20 ਪੈਟਰੋਲ ਦੀ ਲਾਜ਼ਮੀ ਵਰਤੋਂ ਦੇ ਵਿਰੋਧ 'ਚ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਈਥਾਨੌਲ ਮਿਲੇ ਪੈਟਰੋਲ ਕਾਰਨ ਦੇਸ਼ ਦੇ ਲਗਭਗ 34 ਕਰੋੜ ਵਾਹਨ ਪ੍ਰਭਾਵਿਤ ਹੋ ਰਹੇ ਹਨ।

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਦੂਜਾ ਦਿਨ, ਇਹ ਮੁੱਦੇ ਗੂੰਜੇ
ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਦੂਜਾ ਦਿਨ, ਇਹ ਮੁੱਦੇ ਗੂੰਜੇ
tv9-punjabi
| Updated On: 04 Aug 2026 13:09 PM IST
Share

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਸਦਨ ‘ਚ ਮੁਲਾਜ਼ਮਾਂ ਦੇ ਡੀਏ, ਈ-20 ਪੈਟਰੋਲ, ਈਕੋ-ਟੂਰਿਜ਼ਮ ਪ੍ਰਾਜੈਕਟ ਤੇ ਹੋਰ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਡੀਏ ਦੇ ਮਾਮਲੇ ‘ਤੇ ਸਰਕਾਰ ਨੂੰ ਪੁੱਛਿਆ ਕਿ ਕੀ ਪੰਜਾਬ ਸਰਕਾਰ ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਮੁਲਾਜ਼ਮਾਂ ਨੂੰ ਡੀਏ ਜਾਰੀ ਕਰੇਗੀ ਜਾਂ ਸੁਪਰੀਮ ਕੋਰਟ ਦਾ ਰੁਖ਼ ਕਰੇਗੀ।

ਬਾਜਵਾ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮੁਲਾਜ਼ਮਾਂ ਦੇ ਹੱਕ ਵਿੱਚ ਫ਼ੈਸਲਾ ਸੁਣਾਇਆ ਹੈ। ਅਜਿਹੇ ‘ਚ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ 15 ਦਿਨਾਂ ਅੰਦਰ ਡੀਏ ਜਾਰੀ ਕਰੇਗੀ ਜਾਂ ਫ਼ੈਸਲੇ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦੇਵੇਗੀ।

ਸਦਨ ‘ਚ ਈ-20 ਪੈਟਰੋਲ ਖ਼ਿਲਾਫ਼ ਮਤਾ ਪੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਦਨ ‘ਚ ਈ-20 ਪੈਟਰੋਲ ਦੀ ਲਾਜ਼ਮੀ ਵਰਤੋਂ ਦੇ ਵਿਰੋਧ ‘ਚ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਈਥਾਨੌਲ ਮਿਲੇ ਪੈਟਰੋਲ ਕਾਰਨ ਦੇਸ਼ ਦੇ ਲਗਭਗ 34 ਕਰੋੜ ਵਾਹਨ ਪ੍ਰਭਾਵਿਤ ਹੋ ਰਹੇ ਹਨ।

ਉਨ੍ਹਾਂ ਮੰਗ ਕੀਤੀ ਕਿ ਖਪਤਕਾਰਾਂ ਨੂੰ ਈਥਾਨੌਲ ਵਾਲੇ ਤੇ ਆਮ ਪੈਟਰੋਲ ‘ਚੋਂ ਚੋਣ ਦਾ ਅਧਿਕਾਰ ਦਿੱਤਾ ਜਾਵੇ। ਨਾਲ ਹੀ ਮਾਹਿਰਾਂ ਤੇ ਸੂਬਿਆਂ ਦੇ ਪ੍ਰਤੀਨਿਧੀਆਂ ਦੀ ਇੱਕ ਕਮੇਟੀ ਬਣਾਈ ਜਾਵੇ, ਜੋ ਈ-20 ਪੈਟਰੋਲ ਦੇ ਵਾਹਨਾਂ ‘ਤੇ ਪੈਣ ਵਾਲੇ ਪ੍ਰਭਾਵਾਂ ਦੀ ਸਮੀਖਿਆ ਕਰੇ। ਚੀਮਾ ਨੇ ਇਹ ਵੀ ਮੰਗ ਕੀਤੀ ਕਿ ਜਿਨ੍ਹਾਂ ਵਾਹਨਾਂ ਨੂੰ ਨੁਕਸਾਨ ਹੋਵੇ, ਉਨ੍ਹਾਂ ਦੇ ਮਾਲਕਾਂ ਲਈ ਮੁਆਵਜ਼ੇ ਦਾ ਪ੍ਰਬੰਧ ਕੀਤਾ ਜਾਵੇ ਤੇ ਇਸ ਸਬੰਧੀ ਮਤਾ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ।

ਈਕੋ-ਟੂਰਿਜ਼ਮ ਪ੍ਰਾਜੈਕਟ ‘ਚ ਦੇਰੀ ‘ਤੇ ਉੱਠੇ ਸਵਾਲ

ਆਮ ਆਦਮੀ ਪਾਰਟੀ ਦੇ ਵਿਧਾਇਕ ਕਰਮਬੀਰ ਸਿੰਘ ਨੇ ਈਕੋ-ਟੂਰਿਜ਼ਮ ਪ੍ਰਾਜੈਕਟ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਇੱਕ ਸਾਲ ਪਹਿਲਾਂ ਨੀਂਹ ਪੱਥਰ ਰੱਖਣ ਦੇ ਬਾਵਜੂਦ ਕੰਮ ਸ਼ੁਰੂ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਜਨ ਪ੍ਰਤੀਨਿਧੀਆਂ ਨੂੰ ਜਾਣਕਾਰੀ ਨਹੀਂ ਦਿੱਤੀ ਤੇ 80 ਲੱਖ ਰੁਪਏ ਦੀ ਰਕਮ ਵੀ ਲੋੜੀਂਦੀਆਂ ਮਨਜ਼ੂਰੀਆਂ ਤੋਂ ਬਿਨਾਂ ਜਾਰੀ ਕਰ ਦਿੱਤੀ ਗਈ।

ਇਸ ਦੇ ਜਵਾਬ ਵਿੱਚ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪ੍ਰਾਜੈਕਟ ਲਈ 80 ਲੱਖ ਰੁਪਏ ਮਨਜ਼ੂਰ ਕੀਤੇ ਗਏ ਸਨ, ਪਰ ਤਕਨੀਕੀ ਕਮੀਆਂ ਕਾਰਨ ਕੰਮ ਸ਼ੁਰੂ ਨਹੀਂ ਹੋ ਸਕਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੇਂਦਰ ਸਰਕਾਰ ਨੂੰ ਪੱਤਰ ਭੇਜਿਆ ਜਾ ਚੁੱਕਾ ਹੈ ਤੇ ਜਵਾਬ ਦੀ ਉਡੀਕ ਕੀਤੀ ਜਾ ਰਹੀ ਹੈ।

ਹੋਰ ਵੀ ਕਈ ਮੁੱਦਿਆਂ ‘ਤੇ ਚਰਚਾ

  • ਸਦਨ ‘ਚ ਜੰਗਲੀ ਸੂਰਾਂ ਤੇ ਨੀਲ ਗਾਇਆਂ ਵੱਲੋਂ ਫ਼ਸਲਾਂ ਨੂੰ ਹੋ ਰਹੇ ਨੁਕਸਾਨ ਦਾ ਮੁੱਦਾ ਵੀ ਚੁੱਕਿਆ ਗਿਆ।
  • ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਭਾਈ ਅੰਮ੍ਰਿਤਪਾਲ ਸਿੰਘ ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਨੂੰ ਤੁਰੰਤ ਰਿਹਾ ਕੀਤਾ ਜਾਵੇ।
  • ‘ਆਪ’ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਹੁਸ਼ਿਆਰਪੁਰ ਦਾ ਨਾਂ ਬਦਲ ਕੇ ‘ਸ੍ਰੀ ਗੁਰੂ ਰਵਿਦਾਸ ਨਗਰ’ ਰੱਖਣ ਦੀ ਮੰਗ ਕੀਤੀ।
  • ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਬਾਬਾ ਫ਼ਰੀਦ ਯੂਨੀਵਰਸਿਟੀ ‘ਚ ਕਥਿਤ ਘਪਲਿਆਂ ਦੀ ਉੱਚ ਪੱਧਰੀ ਜਾਂਚ ਅਤੇ ਬਰਨਾਲਾ-ਪਟਿਆਲਾ ਲਾਠੀਚਾਰਜ ਮਾਮਲਿਆਂ ‘ਤੇ ਨਿੰਦਾ ਮਤਾ ਲਿਆਉਣ ਦੀ ਮੰਗ ਕੀਤੀ।
  • ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਬਣਾਵਾਲੀ ਨੇ ਜ਼ਮੀਨ ਦੀ ਵੰਡ ਤੋਂ ਬਾਅਦ ਕਿਸਾਨਾਂ ਨੂੰ ਸਾਂਝੇ ਟਿਊਬਵੈੱਲ ਕੁਨੈਕਸ਼ਨਾਂ ਦੀ ਵੰਡ ‘ਚ ਆ ਰਹੀਆਂ ਮੁਸ਼ਕਲਾਂ ਦਾ ਮੁੱਦਾ ਚੁੱਕਦਿਆਂ ਸਰਕਾਰ ਤੋਂ ਇਸ ਸਬੰਧੀ ਵਿਵਸਥਾ ਕਰਨ ਦੀ ਮੰਗ ਕੀਤੀ।

ਇਸ ਤੋਂ ਇਲਾਵਾ ਹੋਰ ਵੀ ਮੁੱਦਿਆਂ ‘ਤੇ ਵਿਧਾਇਕਾਂ ਨੇ ਚਰਚਾ ਕੀਤੀ ਗਈ। ਵਿਧਾਨ ਸਭਾ ਦੀ ਕਾਰਵਾਈ ਜਾਰੀ ਹੈ ਤੇ ਵਿਧਾਇਕ ਆਪਣੇ-ਆਪਣੇ ਹਲਕਿਆਂ , ਸੂਬੇ ਤੇ ਦੇਸ਼ ਦੇ ਮੁੱਦੇ ਵਿਧਾਨ ਸਭਾ ‘ਚ ਰੱਖ ਰਹੇ ਹਨ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ ਸ਼ੁਰੂ ਹੋਇਆ ਸੀ ਤੇ 10 ਅਗਸਤ ਤੱਕ ਚਲੇਗਾ।

Follow Us
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ...
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ...
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼...
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ...
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...