ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ, ਮਾਨ ਸਰਕਾਰ ਦੇ ਕਾਰਜਕਾਲ ਦਾ ਹੋਵੇਗਾ ਆਖਿਰੀ ਇਜਲਾਸ
ਪਹਿਲੇ ਦਿਨ ਵਿਧਾਨ ਸਭਾ ਦੀ ਕਾਰਵਾਈ ਸਵੇਰੇ 11:00 ਵਜੇ ਸ਼ੁਰੂ ਹੋਵੇਗੀ। ਸੈਸ਼ਨ ਵਿਛੜੇ ਆਗੂਆਂ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਨਾਲ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਪ੍ਰਸ਼ਨ ਕਾਲ ਤੇ ਜ਼ੀਰੋ ਆਵਰ ਹੋਵੇਗਾ। ਇਹ ਮਾਨਸੂਨ ਸੈਸ਼ਨ ਕਾਫ਼ੀ ਹੰਗਾਮੇਦਾਰ ਹੋਣ ਦੀ ਉਮੀਦ ਹੈ। ਵਿਰੋਧੀ ਪਾਰਟੀਆਂ- ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਕਈ ਮਾਮਲਿਆਂ 'ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀਆਂ ਹਨ।
ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ, 3 ਅਗਸਤ ਤੋਂ ਸ਼ੁਰੂ ਹੋ ਰਿਹਾ ਹੈ। ਇਹ ਮੁੱਖ ਮੰਤਰੀ ਭਗਵੰਤ ਮਾਨ ਦੇ ਮੌਜੂਦਾ ਸਰਕਾਰ ਦੇ ਕਾਰਜਕਾਲ ਦਾ ਆਖਿਰੀ ਸੈਸ਼ਨ ਹੋਵੇਗਾ, ਜੋ ਕਿ 10 ਅਗਸਤ ਤੱਕ ਚਲੇਗਾ। ਇਹ ਇੱਕ ਨਿਯਮਤ ਸੈਸ਼ਨ ਹੈ, ਇਸ ਲਈ ਵਿਧਾਇਕਾਂ ਨੂੰ ਪ੍ਰਸ਼ਨ ਕਾਲ ਦੌਰਾਨ ਸਰਕਾਰ ਤੋਂ ਜਵਾਬ ਮੰਗਣ ਤੇ ਆਪਣੇ ਹਲਕਿਆਂ ਦੇ ਤੇ ਜਨਤਕ ਹਿੱਤਾਂ ਨਾਲ ਸਬੰਧਤ ਮੁੱਦੇ ਚੁੱਕਣ ਦਾ ਮੌਕਾ ਮਿਲੇਗਾ।
ਸ਼ਰਧਾਂਜਲੀਆਂ ਨਾਲ ਸ਼ੁਰੂ ਹੋਵੇਗੀ ਪਹਿਲੇ ਦਿਨ ਦੀ ਕਾਰਵਾਈ
ਪਹਿਲੇ ਦਿਨ ਵਿਧਾਨ ਸਭਾ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਸੈਸ਼ਨ ਵਿਛੜੇ ਆਗੂਆਂ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਨਾਲ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਪ੍ਰਸ਼ਨ ਕਾਲ ਤੇ ਜ਼ੀਰੋ ਆਵਰ ਹੋਵੇਗਾ। ਇਹ ਮਾਨਸੂਨ ਸੈਸ਼ਨ ਕਾਫ਼ੀ ਹੰਗਾਮੇਦਾਰ ਹੋਣ ਦੀ ਉਮੀਦ ਹੈ। ਵਿਰੋਧੀ ਪਾਰਟੀਆਂ- ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਕਈ ਮਾਮਲਿਆਂ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀਆਂ ਹਨ।
ਕਾਂਗਰਸ ਨੇ ਤਿਆਰ ਕੀਤੀ ਰਣਨੀਤੀ
ਮਾਨਸੂਨ ਸੈਸ਼ਨ ਤੋਂ ਪਹਿਲਾਂ ਕਾਂਗਰਸ ਦੇ ਵਿਧਾਇਕ ਚੰਡੀਗੜ੍ਹ ਪਹੁੰਚ ਗਏ ਹਨ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਵਿਧਾਨ ਸਭਾ ਦੀ ਕਾਰਵਾਈ ਲਈ ਰਣਨੀਤੀ ਨੂੰ ਅੰਤਿਮ ਰੂਪ ਦਿੱਤਾ ਗਿਆ। ਮੀਟਿੰਗ ‘ਚ ਇਹ ਨਿਰਧਾਰਤ ਕੀਤਾ ਗਿਆ ਕਿ ਸਰਕਾਰ ਨੂੰ ਨਿਸ਼ਾਨਾ ਬਣਾਉਣ ਲਈ ਕਿਹੜੇ ਮੁੱਦਿਆਂ ਦੀ ਵਰਤੋਂ ਕੀਤੀ ਜਾਵੇਗੀ।
ਬੇਅਦਬੀ ਕਾਨੂੰਨ ‘ਚ ਸੋਧ?
ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸੰਬੰਧੀ ਕਾਨੂੰਨ ‘ਚ ਸੋਧ ਕਰਨ ਦੀ ਵੀ ਤਿਆਰੀ ਕਰ ਰਹੀ ਹੈ। ਹਾਲਾਂਕਿ, ਸ੍ਰੀ ਅਕਾਲ ਤਖ਼ਤ ਨੇ ਇਸ ਮਾਮਲੇ ‘ਤੇ ਵਿਚਾਰ-ਵਟਾਂਦਰਾ ਕਰਨ ਤੇ ਅਗਲੇ ਦੋ ਮਹੀਨਿਆਂ ‘ਚ ਪੰਜਾਬ ਸਰਕਾਰ ਨਾਲ ਤਾਲਮੇਲ ਕਰਨ ਲਈ ਧਾਰਮਿਕ ਤੇ ਕਾਨੂੰਨੀ ਮਾਹਿਰਾਂ ਦੀ ਇੱਕ ਕਮੇਟੀ ਬਣਾਈ ਹੈ। ਮੌਜੂਦਾ ਸੈਸ਼ਨ ਦੌਰਾਨ ਇਸ ਕਾਨੂੰਨ ‘ਚ ਸੋਧ ਦੀ ਸੰਭਾਵਨਾ ਘੱਟ ਮੰਨੀ ਜਾ ਰਹੀ ਹੈ।
ਸਰਕਾਰ ਲਈ ਮਹੱਤਵਪੂਰਨ ਸੈਸ਼ਨ
ਇਹ ਮਾਨਸੂਨ ਸੈਸ਼ਨ ਭਗਵੰਤ ਮਾਨ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਆਖਰੀ ਮਾਨਸੂਨ ਸੈਸ਼ਨ ਹੈ। ਇਸ ਸੈਸ਼ਨ ਦੌਰਾਨ ਸਰਕਾਰ ਆਪਣੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਨ ਤੇ ਨਵੇਂ ਬਿੱਲ ਪਾਸ ਕਰਨ ਦਾ ਟੀਚਾ ਰੱਖ ਰਹੀ ਹੈ। ਉੱਥੇ ਹੀ, ਵਿਰੋਧੀ ਧਿਰ ਜਨਤਾ ਨਾਲ ਸਬੰਧਤ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਆਉਣ ਵਾਲੇ ਦਿਨਾਂ ‘ਚ ਵਿਧਾਨ ਸਭਾ ‘ਚ ਹੰਗਾਮੇਦਾਰ ਬਹਿਸ ਤੇ ਰਾਜਨੀਤਿਕ ਟਕਰਾਅ ਦੇਖਣ ਨੂੰ ਮਿਲਣ ਦੀ ਸੰਭਾਵਨਾ ਹੈ।
Loading...
Unable to load recommendations.
Follow Us
