Punjab Vidhan Sabha: ਅੱਜ ਤੋਂ ਹੋਵੇਗੀ ਇਜਲਾਸ ਦੀ ਸ਼ੁਰੂਆਤ, ਸਰਕਾਰ ਨੂੰ ਘੇਰਨ ਦੀ ਤਿਆਰੀ ਚ ਵਿਰੋਧੀਧਿਰਾਂ

Updated On: 

02 Sep 2024 07:34 AM

Punjab Vidhan Sabha: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੀ ਕਾਰਵਾਈ ਦੁਪਹਿਰ 2 ਵਜੇ ਸ਼ੁਰੂ ਹੋਵੇਗੀ। ਇਸ ਵਿੱਚ ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਉਸ ਤੋਂ ਬਾਅਦ ਹੋ ਸਕਦਾ ਹੈ ਕਿ ਸਰਕਾਰ ਵੱਲੋਂ ਕੋਈ ਹੋਰ ਪ੍ਰਸਤਾਵ ਸਦਨ ਦੇ ਪਟਲ ਤੇ ਰੱਖਿਆ ਜਾਵੇ ਹਾਲਾਂਕਿ ਇਸ ਦੀ ਪੁਸ਼ਟੀ BAC ਦੀ ਮੀਟਿੰਗ ਤੋਂ ਬਾਅਦ ਹੀ ਹੋਵੇਗੀ।

Punjab Vidhan Sabha: ਅੱਜ ਤੋਂ ਹੋਵੇਗੀ ਇਜਲਾਸ ਦੀ ਸ਼ੁਰੂਆਤ, ਸਰਕਾਰ ਨੂੰ ਘੇਰਨ ਦੀ ਤਿਆਰੀ ਚ ਵਿਰੋਧੀਧਿਰਾਂ

ਪੰਜਾਬ ਵਿਧਾਨ ਸਭਾ

Follow Us On

ਪੰਜਾਬ ਵਿਧਾਨ ਸਭਾ ਦਾ ਤਿੰਨ ਰੋਜ਼ਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਸੈਸ਼ਨ ਦੇ ਪੂਰੇ ਉਤਸ਼ਾਹ ਨਾਲ ਹੋਣ ਦੀ ਉਮੀਦ ਹੈ। ਸਮਾਗਮ ਤੋਂ ਪਹਿਲਾਂ ਮਰਹੂਮ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਨ੍ਹਾਂ ਵਿੱਚ ਪਦਮਸ਼੍ਰੀ ਕਵੀ ਸੁਰਜੀਤ ਪਾਤਰ ਸਮੇਤ ਕਈ ਸਖਸੀਅਤਾਂ ਦਾ ਨਾਮ ਸ਼ਾਮਿਲ ਹੈ।

ਸ਼ਰਧਾਂਜਲੀ ਸਮਾਰੋਹ ਤੋਂ ਬਾਅਦ ਅੱਜ ਵਿਧਾਨਕ ਕੰਮਕਾਜ ਹੋਣ ਦੀ ਸੰਭਾਵਨਾ ਹੈ। ਪਰ ਇਸ ਸਬੰਧੀ ਅਖੀਰਲਾ ਫੈਸਲਾ ਵਪਾਰ ਸਲਾਹਕਾਰ ਕਮੇਟੀ (BAC) ਵੱਲੋਂ ਲਿਆ ਜਾਵੇਗਾ। ਜੇਕਰ ਸੈਸ਼ਨ ਵਿੱਚ ਕੋਈ ਕੰਮ ਹੁੰਦਾ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਸਦਨ ਵਿੱਚ ਹਾਜ਼ਰ ਹੋ ਸਕਦੇ ਹਨ। ਇਹ ਇਜਲਾਸ 4 ਸਤੰਬਰ ਤੱਕ ਚੱਲੇਗਾ।

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੀ ਕਾਰਵਾਈ ਦੁਪਹਿਰ 2 ਵਜੇ ਸ਼ੁਰੂ ਹੋਵੇਗੀ। ਇਸ ਵਿੱਚ ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਉਸ ਤੋਂ ਬਾਅਦ ਹੋ ਸਕਦਾ ਹੈ ਕਿ ਸਰਕਾਰ ਵੱਲੋਂ ਕੋਈ ਹੋਰ ਪ੍ਰਸਤਾਵ ਸਦਨ ਦੇ ਪਟਲ ਤੇ ਰੱਖਿਆ ਜਾਵੇ ਹਾਲਾਂਕਿ ਇਸ ਦੀ ਪੁਸ਼ਟੀ BAC ਦੀ ਮੀਟਿੰਗ ਤੋਂ ਬਾਅਦ ਹੀ ਹੋਵੇਗੀ।

ਸਰਕਾਰ ਨੂੰ ਘੇਰਨਗੇ ਵਿਰੋਧੀ

ਵਿਧਾਨ ਸਭਾ ਵਿੱਚ ਸਭ ਤੋਂ ਵੱਡੀ ਵਿਰੋਧੀਧਿਰ ਕਾਂਗਰਸ ਵੱਲੋਂ ਸਰਕਾਰ ਨੂੰ ਕਰੜੇ ਹੱਥੀ ਲਏ ਜਾਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਕਾਨੂੰਨ ਵਿਵਸਥਾ ਅਤੇ ਨਸ਼ਾ ਤਸਕਰੀ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਨ ਦੀ ਪੂਰੀ ਕੋਸ਼ਿਸ਼ ਕਰੇਗੀ। ਕਾਂਗਰਸ ਆਗੂ ਅਰੁਣਾ ਚੌਧਰੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਦਾ ਮੁੱਦਾ ਉਠਾਏਗੀ।

ਉੱਧਰ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਪੰਜਾਬ ਸਰਕਾਰ ਤੇ ਸਵਾਲ ਚੁੱਕੇ ਹਨ। ਉਹਨਾਂ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਵਿਰੋਧੀਧਿਰ ਵਿੱਚ ਸੀ ਤਾਂ ਉਹ ਕਹਿੰਦੇ ਸਨ ਕਿ ਕਾਂਗਰਸ ਸਰਕਾਰ ਬਹੁਤ ਛੋਟਾ ਇਜਲਾਸ ਸੱਦਦੀ ਹੈ ਜਿਸ ਕਾਰਨ ਲੋਕਾਂ ਦੇ ਮਸਲਿਆਂ ਤੇ ਚਰਚਾ ਨਹੀਂ ਹੁੰਦੀ।

ਪਰ ਹੁਣ ਮੌਜੂਦਾ ਆਪ ਸਰਕਾਰ ਮਹਿਜ਼ 3 ਦਿਨ ਦਾ ਇਜਲਾਸ ਲੈਕੇ ਆਈ ਹੈ। ਉਹ ਕਿਹਾ ਕਿ ਵਿਧਾਨ ਸਭਾ ਸਪੀਕਰ ਨੂੰ ਉਹਨਾਂ ਨੇ ਪਿਛਲੇ ਸਾਲ ਪ੍ਰਾਈਵੇਟ ਮੈਂਬਰ ਬਿੱਲ ਦਿੱਤਾ ਸੀ। ਪਰ ਉਸ ਉੱਪਰ ਕੋਈ ਸੁਣਵਾਈ ਨਹੀਂ ਹੋਈ।

ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ AAP ਸਰਕਾਰ ਨੇ ਸੂਬੇ ਵਿੱਚ 18 ਕਾਲਜ ਸਥਾਪਤ ਕਰਨ ਦਾ ਵਾਅਦਾ ਕੀਤਾ ਸੀ। ਪਰ ਸਰਕਾਰ ਦੇ ਢਾਈ ਸਾਲ ਬੀਤ ਚੁੱਕੇ ਹਨ, ਪਰ ਉਹ ਇੱਕ ਵੀ ਕਾਲਜ ਸਥਾਪਤ ਕਰਨ ਵਿੱਚ ਅਸਫ਼ਲ ਰਹੀ ਹੈ।

ਇਹਨਾਂ ਬਿੱਲਾਂ ਤੇ ਰਹੇਗੀ ਨਜ਼ਰ

ਇਸ ਵਾਰ ਇਜਲਾਸ ਵਿੱਚ ਮੁੱਖ ਤੌਰ ‘ਤੇ ਪੰਜਾਬ ਪੰਚਾਇਤ ਚੋਣ ਨਿਯਮ 1994 ਦੀ ਧਾਰਾ 12 ਵਿੱਚ ਸੋਧ, ਪੰਜਾਬ ਫੈਮਲੀ ਰੂਲਜ਼ 2010 ਵਿੱਚ ਸੋਧ ਬਿੱਲ ਤੇ ਨਜ਼ਰ ਰਹੇਗੀ। ਇਜਲਾਸ ਵਿੱਚ ਕਿਸਾਨ ਨੀਤੀ ਦਾ ਮੁੱਦਾ ਵੀ ਉਠ ਸਕਦਾ ਹੈ।