Good News: ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਰਿਸਰਚ ਬਿੱਲ ਪੇਸ਼, ਸਿਹਤ ਵਿਭਾਗ ਵਿੱਚ 1946 ਅਸਾਮੀਆਂ ਨੂੰ ਮਨਜ਼ੂਰੀ
Punjab Vidhan Sabha: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚ ਹੋਈ ਇੰਟਰਵਿਊ ਨੂੰ ਲੈ ਕੇ ਵਿਧਾਨ ਸਭਾ ਵਿੱਚ ਵਿਧਾਨ ਸਭਾ ਕਮੇਟੀ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਅਧਿਕਾਰੀਆਂ ਵਿਰੁੱਧ ਵੀ ਕਾਰਵਾਈ ਦੀ ਮੰਗ ਕੀਤੀ ਜੋ ਲਾਰੈਂਸ ਦੀ ਇੰਟਰਵਿਊ ਕਰਵਾਉਣ ਵਿੱਚ ਸ਼ਾਮਲ ਸਨ।
Punjab Vidhan Sabha: ਪੰਜਾਬ ਵਿਧਾਨ ਸਭਾ ਦੇ ਤਿੰਨ ਰੋਜ਼ਾ ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024 ਨੂੰ ਸਦਨ ਵਿੱਚ ਪੇਸ਼ ਕੀਤਾ। ਇਸ ਤੋਂ ਇਲਾਵਾ ਈਸਟ ਐਵਾਰਡ ਵਾਰ ਸੋਧ ਬਿੱਲ ਵੀ ਪੇਸ਼ ਕੀਤਾ ਗਿਆ।
ਇਸ ਤੋਂ ਪਹਿਲਾਂ ਸਦਨ ਸਿਹਤ ਵਿਭਾਗ ਵਿੱਚ 1946 ਅਸਾਮੀਆਂ ਨੂੰ ਮਨਜ਼ੂਰੀ ਦੇ ਚੁੱਕਾ ਹੈ। ਅਕਤੂਬਰ ਵਿੱਚ 446 ਅਸਾਮੀਆਂ ਲਈ ਭਰਤੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦਾ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕੀਤਾ ਜਾਵੇਗਾ।
ਵਿਧਾਇਕ ਮਨਵਿੰਦਰ ਸਿੰਘ ਨੇ ਸਿਫ਼ਰ ਕਾਲ ਦੌਰਾਨ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਵਿੱਚ 700 ਕੱਚੇ ਬਿਜਲੀ ਮੁਲਾਜ਼ਮਾਂ ਦੀ ਡਿਊਟੀ ਦੌਰਾਨ ਮੌਤ ਹੋ ਚੁੱਕੀ ਹੈ। ਕਿਉਂਕਿ ਉਨ੍ਹਾਂ ਨੂੰ ਸੁਰੱਖਿਆ ਕਿੱਟਾਂ ਵੀ ਮੁਹੱਈਆ ਨਹੀਂ ਕਰਵਾਈਆਂ ਗਈਆਂ। ਉਨ੍ਹਾਂ ਇਨ੍ਹਾਂ ਕੱਚੇ ਮੁਲਾਜ਼ਮਾਂ ਲਈ ਨੀਤੀ ਬਣਾਉਣ ਦੀ ਮੰਗ ਕੀਤੀ।
ਬਾਜਵਾ ਨੇ ਚੁੱਕਿਆ ਬਿਸ਼ਨੋਈ ਦਾ ਮੁੱਦਾ
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚ ਹੋਈ ਇੰਟਰਵਿਊ ਨੂੰ ਲੈ ਕੇ ਵਿਧਾਨ ਸਭਾ ਵਿੱਚ ਵਿਧਾਨ ਸਭਾ ਕਮੇਟੀ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਅਧਿਕਾਰੀਆਂ ਵਿਰੁੱਧ ਵੀ ਕਾਰਵਾਈ ਦੀ ਮੰਗ ਕੀਤੀ ਜੋ ਲਾਰੈਂਸ ਦੀ ਇੰਟਰਵਿਊ ਕਰਵਾਉਣ ਵਿੱਚ ਸ਼ਾਮਲ ਸਨ।
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਿਫਰ ਕਾਲ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਅਤੇ ਲਾਰੈਂਸ ਬਿਸ਼ਨੋਈ ਦੀ ਸੀਆਈਏ ਖਰੜ ਚੋ ਹੋਈ ਇੰਟਰਵਿਊ ਦੇ ਮਾਮਲੇ ਵਿੱਚ ਖੁਫੀਆ ਤੰਤਰ ਦੀ ਅਸਫਲਤਾ ਦਾ ਮੁੱਦਾ ਉਠਾਇਆ। ਬਾਜਵਾ ਨੇ ਕਿਹਾ ਕਿ ਆਈਪੀਐਸ ਪ੍ਰਬੋਧ ਕੁਮਾਰ ਨੂੰ ਲਾਰੈਂਸ ਦੀ ਇੰਟਰਵਿਊ ਵਿੱਚ ਸ਼ਾਮਲ ਸੀਨੀਅਰ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ
ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਕਿਸਾਨ ਚੰਡੀਗੜ੍ਹ ਆ ਚੁੱਕੇ ਹਨ। ਕਿਸਾਨ ਜਥੇਬੰਦੀਆਂ ਨੂੰ ਮਿਲਿਆ ਜਾਵੇ ਜਾਂ ਵਿਧਾਨ ਸਭਾ ਵਿੱਚ ਬੁਲਾਇਆ ਜਾਵੇ ਤਾਂ ਜੋ ਉਨ੍ਹਾਂ ਦੀਆਂ ਮੰਗਾਂ ਤੇ ਵਿਚਾਰ ਕੀਤਾ ਜਾ ਸਕੇ। ਕੇਂਦਰ ਅਤੇ ਸੂਬੇ ਦੇ ਵੱਖ-ਵੱਖ ਮੁੱਦਿਆਂ ‘ਤੇ ਵੱਖ-ਵੱਖ ਗੱਲਬਾਤ ਹੋਣੀ ਚਾਹੀਦੀ ਹੈ।
ਇਆਲੀ ਨੇ ਚੁੱਕਿਆ DAP ਦਾ ਮੁੱਦਾ
ਇਸ ਦੌਰਾਨ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਪੰਜਾਬ ਵਿੱਚ ਡੀਏਪੀ ਦੀ ਘਾਟ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਹੁਣ ਤੱਕ ਸਰਕਾਰ ਵੱਲੋਂ ਸੂਬੇ ਵਿੱਚ ਕਿਸਾਨਾਂ ਨੂੰ ਸਿਰਫ਼ 36 ਫੀਸਦੀ ਡੀ.ਏ.ਪੀ ਖਾਦ ਮੁਹੱਈਆ ਕਰਵਾਈ ਗਈ ਹੈ। ਡੀ.ਏ.ਪੀ ਦੀ ਕਮੀ ਨੂੰ ਦੂਰ ਕਰਨ ਲਈ ਸਰਕਾਰ ਨੂੰ ਜਲਦ ਹੀ ਕੋਈ ਠੋਸ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਕਿਸਾਨਾਂ ਦੀਆਂ ਫਸਲਾਂ ਬਰਬਾਦ ਨਾ ਹੋਣ।
ਸਰਕਾਰ ਵੱਲੋਂ 2004 ਤੋਂ ਮੁਲਾਜ਼ਮਾਂ ਨੂੰ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ ਦਿੱਤਾ ਜਾਵੇ। 1 ਜਨਵਰੀ 2016 ਤੋਂ ਪਹਿਲਾਂ ਸੇਵਾਮੁਕਤ ਹੋਏ ਪੀਏਯੂ ਦੇ 850 ਮੁਲਾਜ਼ਮਾਂ ਨੂੰ ਸੱਤਵੇਂ ਤਨਖਾਹ ਕਮਿਸ਼ਨ ਦਾ ਲਾਭ ਦਿੱਤਾ ਜਾਵੇ।
ਵਿਧਾਇਕ ਲਾਭ ਸਿੰਘ ਨੇ ਪਰਲ ਗਰੁੱਪ ਦੇ ਮਾਮਲੇ ਵਿੱਚ ਪੀੜਤ ਪਰਿਵਾਰਾਂ ਨੂੰ ਲੋਕਾਂ ਦੇ ਪੈਸੇ ਵਾਪਸ ਕਰਨ ਦੀ ਗੱਲ ਕੀਤੀ। ਪ੍ਰਿੰਸੀਪਲ ਬੁੱਧ ਰਾਮ ਨੇ ਸਦਨ ਵਿੱਚ ਕਿਹਾ ਕਿ ਮਰਨ ਵਾਲੇ ਪਸ਼ੂਆਂ ਨੂੰ ਦਫ਼ਨਾਉਣ ਵਿੱਚ ਮੁਸ਼ਕਲ ਆਉਂਦੀ ਹੈ। ਪੂਰੇ ਸੂਬੇ ਵਿੱਚ ਇਸ ਲਈ ਆਧੁਨਿਕ ਭੱਠੀਆਂ ਬਣਾਈਆਂ ਜਾਣੀਆਂ ਚਾਹੀਦੀਆਂ ਹਨ। ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸੂਬੇ ਵਿੱਚ ਜ਼ਹਿਰੀਲੇ ਪਾਣੀ ਦਾ ਮੁੱਦਾ ਉਠਾਇਆ।
UPS ਲਾਗੂ ਕਰੇ ਸਰਕਾਰ- ਅਵਤਾਰ
ਕਾਂਗਰਸੀ ਵਿਧਾਇਕ ਅਵਤਾਰ ਸਿੰਘ ਨੇ ਵਿੱਤ ਮੰਤਰੀ ਤੋਂ ਮੰਗ ਕੀਤੀ ਕਿ ਯੂਨੀਫਾਈਡ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਬਾਰੇ ਜਲਦੀ ਫੈਸਲਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੇ 18 ਨਵੰਬਰ 2002 ਨੂੰ ਪੁਰਾਣੀ ਪੈਨਸ਼ਨ ਸਕੀਮ ਸਬੰਧੀ ਫਰਜ਼ੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਪਰ ਇਸ ਨੂੰ ਲਾਗੂ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਆਈਆਈਟੀ ਰੁੜਕੀ ਨੇ ਹਾਲ ਹੀ ਵਿੱਚ ਖੋਜ ਕੀਤੀ ਹੈ ਕਿ ਸੂਬੇ ਦੇ ਕਈ ਵੱਡੇ ਹਿੱਸਿਆਂ ਵਿੱਚ ਗੰਦੇ ਪਾਣੀ ਦੀ ਸਪਲਾਈ ਹੋ ਰਹੀ ਹੈ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਸਬੰਧੀ ਪੂਰੇ ਸੂਬੇ ਵਿੱਚ ਅਧਿਐਨ ਕਰਵਾਉਣਾ ਚਾਹੀਦਾ ਹੈ, ਤਾਂ ਜੋ ਗੰਦੇ ਜ਼ਹਿਰੀਲੇ ਪਾਣੀ ਦੀ ਸਮੱਸਿਆ ਨੂੰ ਖਤਮ ਕੀਤਾ ਜਾ ਸਕੇ।