Punjab Vidhan Sabha Session Live: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ
Punjab Vidhan Sabha Session Update: ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਸੈਸ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਬਜਟ ਇਜਲਾਸ ਤੋਂ ਪਹਿਲਾਂ ਹੋ ਰਹੇ ਇਸ ਸੈਸ਼ਨ ਚ ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਨੀਤੀ ਦੇ ਕੌਮੀ ਖਰੜੇ ਖ਼ਿਲਾਫ਼ ਵਿਸ਼ੇਸ਼ ਮਤਾ ਲਿਆਉਣ ਦੀ ਸੰਭਾਵਨਾ ਹੈ।

Punjab Vidhan Sabha Session Update: ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਸੈਸ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਬਜਟ ਇਜਲਾਸ ਤੋਂ ਪਹਿਲਾਂ ਹੋ ਰਹੇ ਇਸ ਸੈਸ਼ਨ ਚ ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਨੀਤੀ ਦੇ ਕੌਮੀ ਖਰੜੇ ਖ਼ਿਲਾਫ਼ ਵਿਸ਼ੇਸ਼ ਮਤਾ ਲਿਆਉਣ ਦੀ ਸੰਭਾਵਨਾ ਹੈ।
LIVE NEWS & UPDATES
-
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਵਿਰੋਧੀ ਧਿਰਾਂ ਨੇ ਸੂਬਾ ਸਰਕਾਰ ‘ਤੇ ਸਵਾਲ ਚੁੱਕੇ ਹਨ। ਪ੍ਰਤਾਪ ਬਾਜਵਾ ਦੇ ਸਵਾਲਾਂ ਦਾ ਅਮਨ ਅਰੌੜਾ ਨੇ ਦਿੱਤਾ ਜਵਾਬ। ਕਿਹਾ ਬਾਜਵਾ ਦਾ ਜਲਦ ਬੀਜੇਪੀ ਵਿੱਚ ਜਾਣਾ ਤੈਅ ਹੈ।
-
ਹੁਣ ਸਰਕਾਰੀ ਸਕੂਲ ਸੂਰਜੀ ਊਰਜਾ ਨਾਲ ਹੋਣਗੇ ਰੌਸ਼ਨ
ਹਮਰੀਤ ਸਿੰਘ ਪਠਾਣਮਾਜਰਾ ਨੇ ਸਵਾਲ ਪੁੱਛਿਆ ਕੀ ਸਰਕਾਰੀ ਸਕੂਲਾਂ ਨੂੰ ਬਿਜਲੀ ਮੁਫ਼ਤ ਦਿੱਤੀ ਜਾਂਦੀ ਹੈ। ਇਸ ‘ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਅਸੀਂ ਸਰਕਾਰੀ ਸਕੂਲਾਂ ਨੂੰ ਮੁਫ਼ਤ ਬਿਜਲੀ ਨਹੀਂ ਦਿੰਦੇ।ਇਸ ‘ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਤੁਰੰਤ ਕਿਹਾ ਕਿ ਸਵਾਲ ਸਹੀ ਹੈ। ਅਸੀਂ ਸਕੂਲਾਂ ਨੂੰ ਸੂਰਜੀ ਊਰਜਾ ਰਾਹੀਂ ਬਿਜਲੀ ਪ੍ਰਦਾਨ ਕਰ ਰਹੇ ਹਾਂ। 4200 ਸਕੂਲਾਂ ਵਿੱਚ ਸੋਲਰ ਪਲਾਂਟ ਲਗਾਏ ਗਏ ਹਨ, ਜਦੋਂ ਕਿ 2400 ਸਕੂਲਾਂ ਵਿੱਚ ਕੰਮ ਚੱਲ ਰਿਹਾ ਹੈ। ਅਸੀਂ 19 ਹਜ਼ਾਰ ਸਕੂਲਾਂ ਸਮੇਤ 53 ਹਜ਼ਾਰ ਇਮਾਰਤਾਂ ਨੂੰ ਸੂਰਜੀ ਊਰਜਾ ਰਾਹੀਂ ਬਿਜਲੀ ਪ੍ਰਦਾਨ ਕਰਨ ਵਿੱਚ ਲੱਗੇ ਹੋਏ ਹਾਂ। ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਦੋ ਸਾਲਾਂ ਵਿੱਚ ਪੂਰਾ ਸਕੂਲ ਸੂਰਜੀ ਊਰਜਾ ਨਾਲ ਰੋਸ਼ਨ ਹੋ ਜਾਵੇਗਾ।
-
ਮੰਤਰੀ ਅਮਨ ਅਰੋੜਾ ਨੇ ਸੈਸ਼ਨ ਵਿੱਚ ਸਰਕਾਰੀ ਅਧਿਕਾਰੀਆਂ ਨੂੰ ਦਿੱਤੀ ਨਸੀਹਤ
ਇਸ ਮੌਕੇ ਆਮਦਨ ਸਰਟੀਫਿਕੇਟ ਨਾਲ ਸਬੰਧਤ ਇੱਕ ਮੁੱਦੇ ‘ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੈਸ਼ਨ ਵਿੱਚ ਸਰਕਾਰੀ ਅਧਿਕਾਰੀਆਂ ਨੂੰ ਸਿੱਧੇ ਤੌਰ ‘ਤੇ ਸਲਾਹ ਦਿੱਤੀ ਕਿ ਉਹ ਸਰਕਾਰੀ ਸੀਟਾਂ ‘ਤੇ ਬੈਠ ਕੇ ਲੋਕਾਂ ਨੂੰ ਗੁੰਮਰਾਹ ਨਾ ਕਰਨ। ਕਿਰਪਾ ਕਰਕੇ ਅਧਿਕਾਰੀਆਂ ਨੂੰ ਅਜਿਹੀਆਂ ਆਦਤਾਂ ਛੱਡਣੀਆਂ ਚਾਹੀਦੀਆਂ ਹਨ। ਨਹੀਂ ਤਾਂ ਉਨ੍ਹਾਂ ਨੂੰ ਤਨਖਾਹ ਤੋਂ ਪੈਨਸ਼ਨ ਮਿਲਣ ਵਿੱਚ ਜ਼ਿਆਦਾ ਸਮਾਂ ਨਹੀਂ ਲੱਗੇਗਾ।
-
ਜਲਦ ਸ਼ੁਰੂ ਹੋਵੇਗੀ ਡੇਰਾਬੱਸੀ ਦੀਆਂ ਸੜਕਾਂ ਦੀ ਮੁਰੰਮਤ
ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ ਸਵਾਲ ਕੀਤਾ ਕਿ ਸ਼ੰਭੂ ਸਰਹੱਦ ਬੰਦ ਹੋਣ ਕਾਰਨ ਸਾਰਾ ਟ੍ਰੈਫਿਕ ਡੇਰਾਬੱਸੀ ਤੋਂ ਹੋ ਕੇ ਜਾਂਦਾ ਹੈ। ਜਿਸ ਕਾਰਨ ਸਾਰੀਆਂ ਸੜਕਾਂ ਟੁੱਟੀਆਂ ਹਨ, ਉਨ੍ਹਾਂ ਦੀ ਮੁਰੰਮਤ ਕਦੋਂ ਹੋਵੇਗੀ? ਮੰਤਰੀ ਗੁਰਮੀਤ ਸਿੰਘ ਖੁਡੀਆ ਇਸ ਦਾ ਜਵਾਬ ਵਿੱਚ ਕਿਹਾ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਦਾ ਸਮਾਂ ਅਜੇ ਖਤਮ ਨਹੀਂ ਹੋਇਆ ਹੈ, ਹਾਲਾਂਕਿ, ਅਸੀਂ ਅਥਾਰਟੀ ਤੋਂ ਪ੍ਰਵਾਨਗੀ ਲੈਣ ਤੋਂ ਬਾਅਦ ਇਨ੍ਹਾਂ ਦੀ ਮੁਰੰਮਤ ਕਰਵਾਵਾਂਗੇ।
-
ਸਦਨ ‘ਚ ਸਾਬਕਾ PM ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ
ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
-
ਸਦਨ ਵਿੱਚ ਵਿਛੜੀਆਂ ਹਸਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ
ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸਭ ਤੋਂ ਪਹਿਲਾਂ ਸਦਨ ਵਿੱਚ ਵਿਛੜੀਆਂ ਹਸਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ।
-
ਹੁਣ ਤੋਂ ਥੋੜ੍ਹੀ ਦੇਰ ‘ਚ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸੈਸ਼ਨ
ਅੱਜ ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਬਜਟ ਇਜਲਾਸ ਤੋਂ ਪਹਿਲਾਂ ਹੋ ਰਹੇ ਇਸ ਸੈਸ਼ਨ ‘ਚ ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਨੀਤੀ ਦੇ ਕੌਮੀ ਖਰੜੇ ਖ਼ਿਲਾਫ਼ ਵਿਸ਼ੇਸ਼ ਮਤਾ ਲਿਆਉਣ ਦੀ ਸੰਭਾਵਨਾ ਹੈ।