ਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ: 4 ਬਿੱਲ ਪੇਸ਼, ਕਾਨੂੰਨ ਵਿਵਸਥਾ ਨੂੰ ਲੈ ਕੇ ਹੰਗਾਮਾ, ਵਿਰੋਧੀ ਧਿਰ ਨੇ ਕੀਤਾ ਵਾਕਆਊਟ

Updated On: 

29 Nov 2023 15:17 PM

ਕਾਂਗਰਸ ਦੇ ਵਾਕਆਊਟ ਤੋਂ ਬਾਅਦ ਵਿਧਾਨ ਸਭਾ ਵਿੱਚ ਨਵੇਂ ਸੋਧ ਬਿੱਲ ਪੇਸ਼ ਕੀਤੇ ਗਏ। ਉਨ੍ਹਾਂ ਦੇ ਪਾਸ ਹੁੰਦੇ ਹੀ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਇਸ ਦੌਰਾਨ ਸਦਨ ਵਿੱਚ ਤਿੰਨ ਮਨੀ ਬਿੱਲਾਂ ਸਮੇਤ ਕੁੱਲ ਚਾਰ ਬਿੱਲ ਪਾਸ ਕੀਤੇ ਗਏ। ਇਨ੍ਹਾਂ ਵਿੱਚ ਜਾਇਦਾਦ ਦਾ ਤਬਾਦਲਾ ਬਿੱਲ 2023, ਰਜਿਸਟ੍ਰੇਸ਼ਨ ਬਿੱਲ 2023, ਭਾਰਤੀ ਸਟੈਂਪ ਬਿੱਲ 2023 ਅਤੇ ਪੰਜਾਬ ਕੈਨਾਲ ਐਂਡ ਡਰੇਨੇਜ ਬਿੱਲ 2023 ਸ਼ਾਮਲ ਹਨ।

ਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ: 4 ਬਿੱਲ ਪੇਸ਼, ਕਾਨੂੰਨ ਵਿਵਸਥਾ ਨੂੰ ਲੈ ਕੇ ਹੰਗਾਮਾ, ਵਿਰੋਧੀ ਧਿਰ ਨੇ ਕੀਤਾ ਵਾਕਆਊਟ
Follow Us On

ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੇ ਦੂਜੇ ਅਤੇ ਆਖਰੀ ਦਿਨ ਕਾਨੂੰਨ ਵਿਵਸਥਾ ਨੂੰ ਲੈ ਕੇ ਜੋਰਦਾਰ ਹੰਗਾਮਾ ਹੋਇਆ। ਇਸ ਦੌਰਾਨ ਮਤਾ ਪੇਸ਼ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਦੇ ਉਠਾਉਣ ਲਈ ਹੋਰ ਸਮਾਂ ਮੰਗਿਆ। ਜਦੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਕਿ ਮੁੱਦੇ ਉਠਾਏ ਗਏ ਹਨ ਤਾਂ ਵਿਰੋਧੀ ਧਿਰ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।

ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ

ਕਾਂਗਰਸ ਦੇ ਵਾਕਆਊਟ ਤੋਂ ਬਾਅਦ ਵਿਧਾਨ ਸਭਾ ਵਿੱਚ ਨਵੇਂ ਸੋਧ ਬਿੱਲ ਪੇਸ਼ ਕੀਤੇ ਗਏ। ਉਨ੍ਹਾਂ ਦੇ ਪਾਸ ਹੁੰਦੇ ਹੀ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਇਸ ਦੌਰਾਨ ਸਦਨ ਵਿੱਚ ਤਿੰਨ ਮਨੀ ਬਿੱਲਾਂ ਸਮੇਤ ਕੁੱਲ ਚਾਰ ਬਿੱਲ ਪਾਸ ਕੀਤੇ ਗਏ। ਇਨ੍ਹਾਂ ਵਿੱਚ ਜਾਇਦਾਦ ਦਾ ਤਬਾਦਲਾ ਬਿੱਲ 2023, ਰਜਿਸਟ੍ਰੇਸ਼ਨ ਬਿੱਲ 2023, ਭਾਰਤੀ ਸਟੈਂਪ ਬਿੱਲ 2023 ਅਤੇ ਪੰਜਾਬ ਕੈਨਾਲ ਐਂਡ ਡਰੇਨੇਜ ਬਿੱਲ 2023 ਸ਼ਾਮਲ ਹਨ।

ਕਾਂਗਰਸ ਨੇ ਸਦਨ ਤੋਂ ਕੀਤਾ ਵਾਕਆਊਟ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਗੰਭੀਰ ਹੈ ਅਤੇ ਨਸ਼ਿਆਂ ‘ਤੇ ਵੀ ਵਿਸਥਾਰ ਨਾਲ ਚਰਚਾ ਹੋਣੀ ਚਾਹੀਦੀ ਹੈ। ਇਜਲਾਸ ਸਿਰਫ਼ ਦੋ ਦਿਨ ਲਈ ਸੱਦਣਾ ਠੀਕ ਨਹੀਂ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਦੇ ਮੁੱਦੇ ਸਹੀ ਢੰਗ ਨਾਲ ਨਹੀਂ ਉਠਾਏ ਜਾ ਸਕਦੇ। ਇਸ ਤੋਂ ਬਾਅਦ ਉਹ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਦਨ ਤੋਂ ਵਾਕਆਊਟ ਕਰ ਗਏ।

ਅਕਾਲੀ ਵਿਧਾਇਕ ਨੇ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਦਾ ਮੁੱਦਾ ਉਠਾਇਆ

ਇਸ ਤੋਂ ਪਹਿਲਾਂ ਇਜਲਾਸ ਦੌਰਾਨ ਅਕਾਲੀ ਦਲ ਦੇ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਨੇ ਵੀ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ‘ਤੇ ਚਿੰਤਾ ਪ੍ਰਗਟਾਈ ਸੀ। ਵਿਧਾਇਕ ਸੁੱਖੀ ਨੇ ਕਿਹਾ ਕਿ ਲਾਰੈਂਸ ਦਾ ਇੰਟਰਵਿਊ ਕਰੀਬ 7 ਮਹੀਨੇ ਪਹਿਲਾਂ ਪੰਜਾਬ ਦੀ ਜੇਲ੍ਹ ਤੋਂ ਪ੍ਰਸਾਰਿਤ ਹੋਇਆ ਸੀ। ਪੰਜਾਬ ਅਤੇ ਹਰਿਆਣਾ ਸਰਕਾਰ ਵੱਲੋਂ ਇਹ ਮੁੱਦਾ ਉਠਾਇਆ ਗਿਆ ਸੀ ਪਰ ਏਡੀਜੀਪੀ ਜੇਲ੍ਹ ਵੱਲੋਂ ਹੈਰਾਨੀਜਨਕ ਜਵਾਬ ਦਿੱਤਾ ਗਿਆ ਕਿ ਇੰਟਰਵਿਊ ਕਦੋਂ ਅਤੇ ਕਿੱਥੇ ਹੋਈ, ਇਸ ਦਾ ਪਤਾ ਨਹੀਂ ਲੱਗ ਸਕਿਆ।

SYL ‘ਤੇ ਚਰਚਾ ਦੀ ਮੰਗ

ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸਤਲੁਜ ਯਮੁਨਾ ਲਿੰਕ ਨਹਿਰ ਦਾ ਮੁੱਦਾ ਉਠਾਉਂਦਿਆਂ ਵਿਧਾਨ ਸਭਾ ਵਿੱਚ ਇਸ ਤੇ ਲੰਮੀ ਚਰਚਾ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਸ ਚਰਚਾ ਨੂੰ ਲੁਧਿਆਣਾ ਲੈ ਕੇ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਸਬੰਧੀ ਸਰਬ ਪਾਰਟੀ ਮੀਟਿੰਗ ਬੁਲਾਈ ਜਾਵੇ, ਜਿਸ ਵਿੱਚ ਮਾਹਿਰਾਂ ਨੂੰ ਵੀ ਸ਼ਾਮਲ ਕੀਤਾ ਜਾਵੇ। 1982 ਤੋਂ ਬਾਅਦ ਪਾਣੀ ਬਾਰੇ ਕੋਈ ਵਾਈਟ ਪੇਪਰ ਨਹੀਂ ਆਇਆ। ਇਸ ਲਈ ਇਸ ਸਬੰਧੀ ਨਵਾਂ ਵ੍ਹਾਈਟ ਪੇਪਰ ਲਿਆਂਦਾ ਜਾਣਾ ਚਾਹੀਦਾ ਹੈ।

ਮਾਈਨਿੰਗ ਤੇ ਸਕੂਲ ਆਫ ਐਮੀਨੈਂਸ ਦੀ ਜਾਂਚ ਲਈ ਕਮੇਟੀ ਬਣਾਉਣ ਦੀ ਮੰਗ

ਸਿਫਰ ਕਾਲ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਮਾਈਨਿੰਗ ਅਤੇ ਸਕੂਲ ਆਫ ਐਮੀਨੈਂਸ ਦੀ ਜਾਂਚ ਲਈ ਕਮੇਟੀ ਬਣਾਉਣ ਦੀ ਮੰਗ ਕੀਤੀ ਹੈ। ਬਾਜਵਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੋਂ ਮੰਗ ਕੀਤੀ ਹੈ ਕਿ ਜੇਕਰ ਸਰਕਾਰ ਦੇ ਦੋਵੇਂ ਕੈਬਨਿਟ ਮੰਤਰੀ ਅਤੇ ਵਿਰੋਧੀ ਧਿਰ ਦੇ ਆਗੂ ਕਮੇਟੀ ਦੀ ਮੰਗ ਕਰ ਰਹੇ ਹਨ ਤਾਂ ਬਿਨਾਂ ਝਿਜਕ ਇਸ ਦਾ ਗਠਨ ਕੀਤਾ ਜਾਵੇ। ਜਿਸ ‘ਤੇ ਸਪੀਕਰ ਸੰਧਵਾਂ ਨੇ ਵਿਚਾਰ ਲਈ ਸੰਕੇਤ ਦਿੱਤਾ ਅਤੇ ਬਾਜਵਾ ਨੂੰ ਸ਼ਾਂਤ ਰਹਿਣ ਲਈ ਕਿਹਾ।