ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ, ਆਖਰੀ ਦਿਨ ਕੀ-ਕੀ ਹੋਇਆ, ਪੜ੍ਹੋ ਪੂਰਾ ਵੇਰਵਾ…
Punjab Vidhansabha: ਸੀਐਮ ਭਗਵੰਤ ਮਾਨ ਨੇ ਇਸ ਦੌਰਾਨ ਆਉਣ ਵਾਲੀਆਂ ਲੋਕ ਸਭਾ ਚੋਣਾਂ ਬਾਰੇ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਚੋਣਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਅਤੇ ਪਿਛਲੇ ਇੱਕ ਸਾਲ ਵਿੱਚ ਨੇਤਾਵਾਂ ਨੇ ਇੱਕ ਦੂਜੇ 'ਤੇ ਨਿੱਜੀ ਤੌਰ 'ਤੇ ਹਮਲੇ ਸ਼ੁਰੂ ਕਰ ਦਿੱਤੇ ਹਨ। ਇਹ ਸਹੀ ਨਹੀਂ ਹੈ। ਸੀਐਮ ਮਾਨ ਨੇ ਕਿਹਾ ਕਿ ਉਹ ਆਪਣੇ ਸਾਰੇ ਆਗੂਆਂ ਨੂੰ ਸਮਝਾਉਣਗੇ ਕਿ ਉਹ ਕਿਸੇ 'ਤੇ ਨਿੱਜੀ ਹਮਲੇ ਨਾ ਕਰਨ।

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 2024 ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਰਾਜ ਚੋਣ ਕਮਿਸ਼ਨ ਖੋਜ ਬਿੱਲ 2024 ਵੀ ਪਾਸ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੇ ਵਰਚੁਅਲ ਉਦਘਾਟਨ ‘ਤੇ ਸਵਾਲ ਉਠਾਏ ਸਨ। ਇਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੇ ਸੀ.ਮ ਮਾਨ ਦੇ ਭਾਸ਼ਣ ‘ਤੇ ਸਵਾਲ ਖੜ੍ਹੇ ਕੀਤੇ ਅਤੇ ਬੀਤੇ ਦਿਨ ਹਲਕੀ ਬਹਿਸ ਵੀ ਹੋਈ। ਇਸ ਦੇ ਨਾਲ ਹੀ ਬਾਜਵਾ ਨੇ ਸੀਏਏ ਦਾ ਮੁੱਦਾ ਵੀ ਉਠਾਇਆ।
ਇਸ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਕੇਂਦਰ ‘ਤੇ ਕਾਫੀ ਭੜਕੇ। ਸੀਐਮ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਰਚੁਅਲ ਉਦਘਾਟਨ ‘ਤੇ ਸਵਾਲ ਚੁੱਕੇ ਹਨ। ਸੀਐਮ ਮਾਨ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਟੀਵੀ ਤੋਂ ਪਤਾ ਲੱਗਾ ਹੈ ਕਿ ਪੰਜਾਬ ਦੇ ਸ਼ੰਭੂ ਤੋਂ ਲੁਧਿਆਣਾ ਦੇ ਸਾਹਨੇਵਾਲ ਤੱਕ 7 ਰੇਲਵੇ ਸਟੇਸ਼ਨਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਕੀ ਪ੍ਰਧਾਨ ਮੰਤਰੀ ਅਜਿਹਾ ਤਾੜੀਆਂ ਬਟੋਰਨ ਲਈ ਕਰ ਰਹੇ ਹਨ?
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਵਿਧਾਨ ਸਭਾ ਤੋਂ Live… https://t.co/RT7gCIIfTL
— Bhagwant Mann (@BhagwantMann) March 12, 2024
ਇਹ ਵੀ ਪੜ੍ਹੋ
ਸੀਐਮ ਮਾਨ ਨੇ ਕਿਹਾ ਕਿ ਰੇਲਵੇ ਕੇਂਦਰ ਨਾਲ ਜੁੜਿਆ ਹੋਇਆ ਹੈ, ਕੇਂਦਰ ਵਰਚੁਅਲੀ ਉਦਘਾਟਨ ਕਰ ਰਿਹਾ ਹੈ। ਇੱਕ ਪਾਸੇ ਰਾਜਪਾਲ ਸਾਹਿਬ ਬੈਠਦੇ ਹਨ ਅਤੇ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਦਘਾਟਨ ਕਰਦੇ ਹਨ। ਉਨ੍ਹਾਂ ਬਾਰੇ ਰਾਜ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਜਾਂਦੀ ਹੈ। ਉੱਥੇ ਭਾਜਪਾ ਅਤੇ ਨਰਿੰਦਰ ਮੋਦੀ ਦੇ ਨਾਅਰੇ ਲੱਗਣੇ ਸ਼ੁਰੂ ਹੋ ਜਾਂਦੇ ਹਨ। ਇਸ ਦਾ ਮਤਲਬ ਹੈ ਕਿ ਉਹ ਤਾੜੀਆਂ ਬਟੋਰਨਾ ਚਾਹੁੰਦੇ ਹਨ। ਕੀ ਪੰਜਾਬ ਦਾ ਪੈਸਾ ਇਸ ਵਿੱਚ ਨਹੀਂ ਲੱਗਦਾ?
ਪ੍ਰਾਜੈਕਟਾਂ ਵੱਲ ਜਾਣ ਵਾਲੀਆਂ ਸੜਕਾਂ ਤੇ ਪੰਜਾਬ ਦਾ ਪੈਸਾ ਖਰਚਿਆ ਗਿਆ ਹੈ। ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਰਾਜ ਦਾ ਪੈਸਾ ਵੀ ਖਰਚਿਆ ਜਾਂਦਾ ਹੈ। ਜਦੋਂ ਪ੍ਰਧਾਨ ਮੰਤਰੀ ਜਾਂ ਗ੍ਰਹਿ ਮੰਤਰੀ ਪੰਜਾਬ ਆਉਂਦੇ ਹਨ ਤਾਂ ਅਸੀਂ ਖੁੱਲ੍ਹੇ ਦਿੱਲ ਨਾਲ ਉਨ੍ਹਾਂ ਦਾ ਸਵਾਗਤ ਕਰਦੇ ਹਾਂ। ਅਜਿਹੇ ਕੰਮਾਂ ਲਈ ਸੱਦਾ ਪੱਤਰ ਵਿੱਚ ਨਾਂ ਨਾ ਲਿਖੋ, ਚੱਲੇਗਾ। ਪਰ ਪੰਜਾਬ ਦੇ 3.5 ਕਰੋੜ ਲੋਕਾਂ ਨੂੰ ਤਾਂ ਇਸ ਦਾ ਭਾਈਵਾਲ ਬਣਾਇਆ ਜਾਣਾ ਚਾਹੀਦਾ ਹੈ।
ਕੇਂਦਰ ਵੱਲੋਂ ਸ਼ੰਭੂ ਤੋਂ ਸਾਹਨੇਵਾਲ ਤੱਕ 7 ਰੇਲਵੇ ਸਟੇਸ਼ਨ ਦਾ ਅਪਗ੍ਰੇਡੇਸ਼ਨ ਕੀਤਾ ਜਾ ਰਿਹਾ… ਪਰ ਪੰਜਾਬ ਨੂੰ ਕੋਈ ਸੱਦਾ ਨਹੀਂ ਦਿੱਤਾ ਗਿਆ… ਵਿਕਾਸ ਦੇ ਕੰਮਾਂ ‘ਚ ਕਿਸੇ ਤਰ੍ਹਾਂ ਦੀ ਰਾਜਨੀਤੀ ਨਹੀਂ ਹੋਣੀ ਚਾਹੀਦੀ… pic.twitter.com/dwbU3bAbBo
— Bhagwant Mann (@BhagwantMann) March 12, 2024
ਮੁੱਖ ਮੰਤਰੀ ਦਾ ਭਾਸ਼ਣ ਸਿਰਫ਼ ਸੁਣਾਉਣ ਲਈ
ਸੀਐਮ ਭਗਵੰਤ ਮਾਨ ਦੇ ਭਾਸ਼ਣ ਤੋਂ ਬਾਅਦ ਇੱਕ ਵਾਰ ਫਿਰ ਹੰਗਾਮਾ ਸ਼ੁਰੂ ਹੋ ਗਿਆ। ਸੀਐਮ ਭਗਵੰਤ ਮਾਨ ਦੇ ਭਾਸ਼ਣ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਬੋਲਣ ਲੱਗੇ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੀਐਮ ਮਾਨ ਖੁਦ ਪ੍ਰਧਾਨ ਮੰਤਰੀ ਦੇ ਵਰਚੁਅਲ ਉਦਘਾਟਨ ‘ਤੇ ਸਵਾਲ ਉਠਾ ਰਹੇ ਹਨ। ਪਰ ਰਾਜ ਸਭਾ ਮੈਂਬਰ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਕੁਝ ਮੀਲ ਪੱਥਰ ਸਥਾਪਤ ਕੀਤੇ ਗਏ ਸਨ। ਪਰ ਹੁਣ ‘ਆਪ’ ਆਗੂ ਉਨ੍ਹਾਂ ਮੀਲ ਪੱਥਰਾਂ ਨੂੰ ਹਟਾ ਰਹੇ ਹਨ ਅਤੇ ‘ਆਪ’ ਸਰਕਾਰ ਆਪਣੇ ਮੀਲ ਪੱਥਰ ਲਗਾਉਣ ਦੀ ਤਿਆਰੀ ਕਰ ਰਹੀ ਹੈ।
ਜੇ ਇਹ ਸਰਕਾਰ ਸੱਚੀ ਹੈ ਤਾਂ ਆਪਣੀ ਸਰਕਾਰ ਦੇ ਲੀਡਰਾਂ ਨੂੰ ਕਹੋ ਕਿ ਉਹ ਮੀਲ ਪੱਥਰਾਂ ਨੂੰ ਨਾ ਮਿਟਾਉਣ। ਨਾਲ ਹੀ ਬਾਜਵਾ ਨੇ ਆਮ ਆਦਮੀ ਪਾਰਟੀ ਨੂੰ ਵੀ ਸੀਏਏ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਵੀ ਕਿਹਾ।
ਚੋਣ ਲੜਨ ਦਾ ਹਰ ਇੱਕ ਪਾਰਟੀ ਨੂੰ ਅਧਿਕਾਰ ਹੈ… ਇਲੈਕਸ਼ਨ ਕਮਿਸ਼ਨਰ ਦੀਆਂ ਹਦਾਇਤਾਂ ਮੁਤਾਬਿਕ ਇਮਾਨਦਾਰੀ ਨਾਲ ਸਾਰੀਆਂ ਪਾਰਟੀਆਂ ਚੋਣ ਪ੍ਰਚਾਰ ਕਰਨ… ਅਸੀਂ ਸਾਰੀਆਂ ਪਾਰਟੀਆਂ ਨੂੰ ਚੋਣਾਂ ਦੀਆਂ ਸ਼ੁਭ ਕਾਮਨਾਵਾਂ ਦਿੰਦੇ ਹਾਂ… pic.twitter.com/F8AM97ajSq
— Bhagwant Mann (@BhagwantMann) March 12, 2024
ਵਿਧਾਇਕਾਂ ਦੇ ਦੇਰੀ ਨਾਲ ਆਉਣ ‘ਤੇ ਭੜਕੇ ਵਿੱਤ ਮੰਤਰੀ
ਇਸ ਤੋਂ ਪਹਿਲਾਂ ਸੈਸ਼ਨ ਦੀ ਸ਼ੁਰੂਆਤ ਪ੍ਰਸ਼ਨ ਉੱਤਰ ਰਾਊਂਡ ਨਾਲ ਹੋਈ। ਸਵਾਲ-ਜਵਾਬ ਦਾ ਦੌਰ ਖਤਮ ਹੁੰਦੇ ਹੀ ਵਿੱਤ ਮੰਤਰੀ ਹਰਪਾਲ ਚੀਮਾ ਨੇ ਆਪਣਾ ਸੰਬੋਧਨ ਸ਼ੁਰੂ ਕੀਤਾ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਕਈ ਮੈਂਬਰਾਂ ਦੇ ਸਵਾਲ ਲੱਗੇ ਹੁੰਦੇ ਹਨ ਅਤੇ ਉਹ ਸਦਨ ਵਿੱਚ ਨਹੀਂ ਪਹੁੰਚਦੇ। ਜਿਸ ਕਾਰਨ ਸਵਾਲ ‘ਤੇ ਪੂਰੀ ਤਰ੍ਹਾਂ ਚਰਚਾ ਨਹੀਂ ਹੋ ਪਾਉਂਦੀ। ਇਹੀ ਮੈਂਬਰ ਬਾਹਰ ਜਾ ਕੇ ਕਹਿੰਦੇ ਹਨ ਕਿ ਉਨ੍ਹਾਂ ਨੂੰ ਬੋਲਣ ਦਾ ਸਮਾਂ ਨਹੀਂ ਦਿੱਤਾ ਜਾਂਦਾ।
ਇਹ ਵੀ ਪੜ੍ਹੋ –ਚਰਨਜੀਤ ਚੰਨੀ ਹੋਣਗੇ ਜਲੰਧਰ ਤੋਂ ਉਮੀਦਵਾਰ, ਕਾਂਗਰਸ ਹਾਈਕਮਾਂਡ ਨੇ ਦਿੱਤੀ ਮਨਜ਼ੂਰੀ, ਜਲਦ ਹੀ ਹੋ ਸਕਦਾ ਹੈ ਐਲਾਨ
ਵਿਧਾਇਕ ਸ਼ਰਮਾ ‘ਤੇ ਭੜਕੇ ਸਪੀਕਰ ਸੰਧਵਾਂ
ਸਿਫ਼ਰ ਕਾਲ ਦੌਰਾਨ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਵੱਲੋਂ ਸਵਾਲ ਉਠਾਏ ਜਾਣ ‘ਤੇ ਅਤੇ ਦੋ ਮਿੰਟ ਤੋਂ ਵੱਧ ਸਮਾਂ ਲੈਣ ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਗੁੱਸੇ ‘ਚ ਆ ਗਏ। ਅਸ਼ਵਨੀ ਸ਼ਰਮਾ ਨੇ ਕੇਂਦਰ ਵੱਲੋਂ ਗਰੀਬਾਂ ਦੇ ਮਕਾਨਾਂ ਦੀ ਮੁਰੰਮਤ ਲਈ ਦਿੱਤੇ ਪੈਸਿਆਂ ਵਿੱਚ ਪਠਾਨਕੋਟ ਨਿਗਮ ਕੌਂਸਲ ਵਿੱਚ ਘਪਲੇ ਦਾ ਮਾਮਲਾ ਉਠਾਇਆ ਸੀ ਪਰ ਸਪੀਕਰ ਨੇ ਉਨ੍ਹਾਂ ਨੂੰ ਟੋਕਦਿਆਂ ਕਿਹਾ ਕਿ ਤੁਸੀਂ ਘੱਟ ਸ਼ਬਦਾਂ ਵਿੱਚ ਬੋਲਣਾ ਸਿੱਖੋ।
ਸੁਪਰੀਮ ਕੋਰਟ ਵਿੱਚ ਵੀ ਵਕੀਲ ਇੱਕ ਮਿੰਟ ਵਿੱਚ ਸਭ ਕੁਝ ਸਮਝਾ ਦਿੰਦੇ ਹਨ। ਪਰ ਤੁਸੀਂ ਸਾਰੇ ਵਿਧਾਇਕ ਮਧਾਨੀ ਰਿੜਕਣ ਬਹਿ ਜਾਂਦੇ ਹੋ। ਅੰਤ ਵਿੱਚ ਬਹਿਸ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਗੱਲ ਪੇਸ਼ ਕਰਨ ਲਈ 1 ਮਿੰਟ ਦਾ ਸਮਾਂ ਦਿੱਤਾ ਗਿਆ।
ਉੱਧਰ, ਸਵਾਲ ਜਵਾਬ ਦੇ ਰਾਊਂਡ ‘ਚ ਸਰਕਾਰ ਨੇ ਦੱਸਿਆ ਕਿ ਜਲਦ ਹੀ ਪੰਜਾਬ ਦੇ 20 ਹਜ਼ਾਰ ਕਿਸਾਨਾਂ ਨੂੰ ਸੋਲਰ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾਣਗੇ। ਜਿਸ ਦਾ 60 ਫੀਸਦੀ ਖਰਚਾ ਸਰਕਾਰ ਅਤੇ 40 ਫੀਸਦੀ ਕਿਸਾਨ ਖੁਦ ਚੁੱਕਣਗੇ। ਪਰ ਇਸ ਲਈ ਸ਼ਰਤ ਇਹ ਹੈ ਕਿ ਟਿਊਬਵੈੱਲ ਕੁਨੈਕਸ਼ਨ ਸਿਰਫ਼ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਵੇਗਾ ਜੋ ਡਾਰਕ ਜ਼ੋਨ ਵਿੱਚ ਨਹੀਂ ਹਨ। ਡਾਰਕ ਜ਼ੋਨਾਂ ਵਿੱਚ ਰਹਿਣ ਵਾਲੇ ਕਿਸਾਨਾਂ ਨੂੰ ਸਿੱਧੀ ਸਿੰਚਾਈ ਦੀ ਬਜਾਏ ਸਪ੍ਰਿੰਕਲਰ ਦੀ ਵਰਤੋਂ ਕਰਨੀ ਹੋਵੇਗੀ, ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਇਸ ‘ਤੇ ਸਰਕਾਰ ਸਬਸਿਡੀ ਵੀ ਦੇ ਰਹੀ ਹੈ।