ਵਿਧਾਨ ਸਭਾ ‘ਚ ਕਾਂਗਰਸ ਦਾ ਹੰਗਾਮਾ, AAP ਨੇ ਲਗਾਏ ਲੋਕਤੰਤਰ ਦੇ ਅਪਮਾਨ ਦੇ ਇਲਜ਼ਾਮ
Punjab Vidhansabha Hungama: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਹੰਗਾਮੇ ਨਾਲ ਸ਼ੁਰੂ ਹੋਇਆ। ਕਿਸਾਨ ਸ਼ੁਭਕਰਨ ਸਿੰਘ ਮੌਤ ਮਾਮਲੇ 'ਚ ਵਿਰੋਧੀ ਧਿਰ ਨੇ ਪੰਜਾਬ ਸਰਕਾਰ ਨੂੰ ਘੇਰਿਆ। ਭਾਰੀ ਹੰਗਾਮੇ ਕਾਰਨ ਰਾਜਪਾਲ ਆਪਣਾ ਸੰਬੋਧਨ ਵੀ ਪੂਰਾ ਨਹੀਂ ਕਰ ਸਕੇ। ਵਿਰੋਧੀ ਧਿਰ ਨੇ ਹਰਿਆਣਾ ਦੇ ਮੁੱਖ ਮੰਤਰੀ, ਗ੍ਰਹਿ ਮੰਤਰੀ ਅਨਿਲ ਵਿਜ ਅਤੇ ਅੰਬਾਲਾ ਦੇ ਐਸਪੀ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ।
Punjab Vidhansabha Hungama: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁੱਕਰਵਾਰ ਨੂੰ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਸੈਸ਼ਨ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰ ਨੇ ਕਾਫੀ ਹੰਗਾਮਾ ਕੀਤਾ। ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਸ਼ੁਭਕਰਨ ਦੀ ਮੌਤ ‘ਤੇ ਪੰਜਾਬ ਸਰਕਾਰ ਨੂੰ ਘੇਰਿਆ। ਵਿਰੋਧੀ ਧਿਰ ਨੇ ਜ਼ੀਰੋ ਐਫਆਈਆਰ ਦਰਜ ਕਰਨ ਦਾ ਮੁੱਦਾ ਉਠਾਇਆ ਅਤੇ ਸਰਕਾਰ ਤੋਂ ਇਸ ਮਾਮਲੇ ‘ਤੇ ਜਵਾਬ ਦੇਣ ਦੀ ਮੰਗ ਕੀਤੀ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਕਾਂਗਰਸ ਨੇ ਰਾਜਪਾਲ ਦਾ ਭਾਸ਼ਣ ਰੋਕ ਕੇ ਸਦਨ ਦਾ ਅਪਮਾਨ ਕੀਤਾ ਗਿਆ ਹੈ। ਕਾਂਗਰਸ ਨੇ ਇਹ ਸਭ ਕੁਝ ਪ੍ਰਸਿੱਧੀ ਹਾਸਲ ਕਰਨ ਲਈ ਕੀਤਾ ਹੈ। ਕਾਂਗਰਸ ਨੇਤਾਵਾਂ ਨੂੰ ਰਾਜਪਾਲ ਦਾ ਭਾਸ਼ਣ ਸੁਣਨਾ ਚਾਹੀਦਾ ਸੀ। ਜਦਕਿ ਚੌਥੀ ਤਰੀਕ ਨੂੰ ਆਪਣੇ ਵਿਚਾਰ ਪੇਸ਼ ਕਰਨੇ ਚਾਹੀਦੇ ਹਨ। ਕਾਂਗਰਸ ਨੇ ਲੋਕਤੰਤਰ ਦਾ ਅਪਮਾਨ ਕੀਤਾ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਸ਼ੁਭਕਰਨ ਦੀ ਮੌਤ ਦੇ ਮਾਮਲੇ ‘ਚ ਜ਼ੀਰੋ ਐੱਫਆਈਆਰ ਦਰਜ ਕਰਨ ‘ਤੇ ਸਵਾਲ ਉਠਾਉਣ ਵਾਲਿਆਂ ਨੂੰ ਕਿਹਾ,”ਮੈਂ ਦੱਸਣਾ ਚਾਹੁੰਦਾ ਹਾਂ ਕਿ ਇਸ ਮਾਮਲੇ ਦੀ ਹੁਣ ਜਾਂਚ ਕੀਤੀ ਜਾਵੇਗੀ। ਪੁਲਿਸ ਸਾਰੇ ਤੱਥਾਂ ਦੀ ਜਾਂਚ ਕਰੇਗੀ। ਅਦਾਲਤ ‘ਚ ਚਲਾਨ ਪੇਸ਼ ਹੋਣ ‘ਤੇ ਸਭ ਕੁਝ ਸਪੱਸ਼ਟ ਹੋ ਜਾਵੇਗਾ।
ਉਨ੍ਹਾਂ ਦੱਸਿਆ ਕਿ 2 ਵਜੇ ਸ਼ਰਧਾਂਜਲੀ ਸਮਾਗਮ ਹੋਵੇਗਾ। ਸ਼ੁਭਕਰਨ ਨੂੰ ਸ਼ਰਧਾਂਜਲੀ ਦੇਣ ਦਾ ਵੀ ਫੈਸਲਾ ਕੀਤਾ ਗਿਆ।
ਦੋਵਾਂ ਆਗੂਆਂ ਨੇ ਰਾਜਪਾਲ ਨੂੰ ਸੰਬੋਧਨ ਸ਼ੁਰੂ ਹੋਣ ਤੋਂ ਪਹਿਲਾਂ ਦੋ ਮਿੰਟ ਦਾ ਮੌਨ ਰੱਖਣ ਲਈ ਕਿਹਾ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਸੰਬੋਧਨ ਸ਼ੁਰੂ ਹੋਣ ਦੇਣ ਦੀ ਅਪੀਲ ਕੀਤੀ ਹੈ। ਇਸ ਤੋਂ ਬਾਅਦ ਰੌਲੇ-ਰੱਪੇ ਅਤੇ ਨਾਅਰੇਬਾਜ਼ੀ ਦਰਮਿਆਨ ਰਾਜਪਾਲ ਨੇ ਆਪਣਾ ਸੰਬੋਧਨ ਸ਼ੁਰੂ ਕੀਤਾ। ਕੁਝ ਸਮੇਂ ਬਾਅਦ ਕਾਂਗਰਸੀ ਮੈਂਬਰ ਵੈੱਲ ‘ਚ ਪਹੁੰਚ ਗਏ। ਵਿਰੋਧੀ ਧਿਰ ਨੇ ਹਰਿਆਣਾ ਦੇ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ। ਵਿਰੋਧੀ ਧਿਰ ਨੇ ਐਫਆਈਆਰ ਵਿੱਚ ਹਰਿਆਣਾ ਦੇ ਮੰਤਰੀਆਂ ਅਤੇ ਪੁਲਿਸ ਮੁਲਾਜ਼ਮਾਂ ਦੇ ਨਾਂ ਦਰਜ ਕਰਨ ਦੀ ਮੰਗ ਉਠਾਈ।
#justiceforfarmers @RajaBrar_INC @Sukhjinder_INC @AvtarJunior pic.twitter.com/Tdl2jBsG9j
ਇਹ ਵੀ ਪੜ੍ਹੋ
— Punjab Congress (@INCPunjab) March 1, 2024
ਇਹ ਵੀ ਪੜ੍ਹੋ – ਦਿੱਲੀ ਮਾਰਚ ਤੇ ਅਜੇ ਨਹੀਂ ਲਿਆ ਗਿਆ ਫੈਸਲਾ, ਪੰਧੇਰ ਨੇ ਕਿਹਾ- ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ ਅੰਦੋਲਨ
ਰਾਜਾ ਵੜਿੰਗ ਨੇ ਕਿਹਾ ਕਿ ਹੁਣ ਤੱਕ ਸਿਰਫ਼ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਕਿਸਾਨ ਪ੍ਰੀਤਪਾਲ ਪੀਜੀਆਈ ਵਿੱਚ ਦਾਖ਼ਲ ਹੈ। ਉਸ ਦੇ ਮਾਮਲੇ ‘ਚ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਕਾਂਗਰਸੀ ਵਿਧਾਇਕਾਂ ਨੇ ਵੈੱਲ ਵਿੱਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ‘ਤੇ ਰਾਜਪਾਲ ਨੇ ਕਿਹਾ ਕਿ ਉਹ ਤੁਹਾਡੀ ਨਾਰਾਜ਼ਗੀ ਅਤੇ ਗੁੱਸੇ ਨੂੰ ਸਮਝ ਸਕਦਾ ਹਨ, ਪਰ ਤੁਹਾਨੂੰ ਆਪਣੇ ਵਿਚਾਰ ਪ੍ਰਗਟ ਕਰਨ ਲਈ ਸਮਾਂ ਮਿਲੇਗਾ।
ਕਾਂਗਰਸ ਤੇ ਅਕਾਲੀ ਆਗੂਆਂ ਨੇ ਪੰਜਾਬ ਤੇ ਕੇਂਦਰ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ। ਰਾਜਪਾਲ ਨੇ ਨਾਅਰੇਬਾਜ਼ੀ ਦੇ ਵਿਚਕਾਰ ਆਪਣਾ ਭਾਸ਼ਣ ਸਮਾਪਤ ਕੀਤਾ। ਉਹ ਸਿਰਫ਼ 9:38 ਮਿੰਟ ਹੀ ਬੋਲ ਸਕੇ। ਇਜਲਾਸ ਵਿੱਚ ਮੈਂਬਰਾਂ ਦਾ ਸੁਆਗਤ ਕਰਨ ਸਬੰਧੀ ਲਾਈਨ ਪੜ੍ਹ ਕੇ ਰਾਜਪਾਲ ਨੇ ਇਹ ਕਹਿ ਕੇ ਆਪਣਾ ਸੰਬੋਧਨ ਸਮਾਪਤ ਕਰ ਦਿੱਤਾ ਕਿ ਸੰਬੋਧਨ ਪੜ੍ਹਿਆ ਸਮਝਿਆ ਜਾਵੇ।