ਪੰਜਾਬ ਦੇ ਚਾਰ ਜਿਲ੍ਹਿਆਂ ‘ਚ ਕੱਲ੍ਹ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
Bypoll on Four Vidhansabha Seats: ਜ਼ਿਮਨੀ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਵੱਲੋਂ ਵੀ ਪੂਰੀਆਂ ਤਿਆਰੀਆਂ ਹੋ ਚੁੱਕੀਆਂ ਹਨ। ਕੇਂਦਰੀ ਸੁਰੱਖਿਆ ਬਲਾਂ ਦੀਆਂ 17 ਕੰਪਨੀਆਂ ਤੇ 6,481 ਪੰਜਾਬ ਪੁਲਿਸ ਦੇ ਜਵਾਨਾਂ ਦੀ ਡਿਊਟੀ ਲਗਾਈ ਗਈ ਹੈ। ਜਦਕਿ 3,868 ਮੁਲਾਜ਼ਮ ਚੋਣ ਡਿਊਟੀ ਦੇਣਗੇ। ਸਾਰੇ ਵੋਟਿੰਗ ਕੇਂਦਰਾਂ 'ਚ ਸੀਸੀਟੀਵੀ ਕੈਮਰੇ ਦੇ ਜ਼ਰੀਏ ਨਿਗਰਾਨੀ ਰੱਖੀ ਜਾਵੇਗੀ ਤੇ ਇਸ ਦੀ ਲਾਈਵ ਵੈੱਬ ਕਾਸਟਿੰਗ ਕੀਤੀ ਜਾਵੇਗੀ।
ਪੰਜਾਬ ਦੇ ਚਾਰ ਜਿਲ੍ਹਿਆਂ ਚ ਕੱਲ੍ਹ ਯਾਨੀ 20 ਨਵੰਬਰ ਨੂੰ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਸਰਕਾਰ ਵੱਲੋਂ ਇਨ੍ਹਾਂ ਜਿਲ੍ਹਿਆਂ ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਜਿਲ੍ਹਿਆਂ ਦੇ ਚਾਰ ਹਲਕਿਆਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਸ਼ਾਮਲ ਹਨ। ਇਨ੍ਹਾਂ ਚਾਰੇ ਹਲਕਿਆਂ ਵਿੱਚ ਕੱਲ੍ਹ ਉੱਪ ਚੋਣ ਲਈ ਵੋਟਿੰਗ ਹੋਣ ਜਾ ਰਹੀ ਹੈ। ਦੱਸ ਦੇਈਏ ਕਿ ਸੂਬੇ ਦੀਆਂ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਚੱਬੇਵਾਲ ਤੇ ਜ਼ਿਮਨੀ ਚੋਣਾਂ ਹੋਣੀਆਂ ਹਨ।
ਇਨ੍ਹਾਂ ਹਲਕਿਆਂ ਵਿੱਚ ਚੋਣਾਂ ਇਸ ਲਈ ਕਰਵਾਈਆਂ ਜਾ ਰਹੀਆਂ ਹਨ ਕਿਉਂਕਿ ਇੱਥੋਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਉਨ੍ਹਾਂ ਨੇ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ। ਅਜਿਹੇ ਵਿੱਚ ਚੋਣ ਕਮਿਸ਼ਨ ਵੱਲੋਂ ਇਨ੍ਹਾਂ ਸੀਟਾਂ ਨੂੰ ਖਾਲੀ ਐਲਾਨ ਦਿੱਤਾ ਗਿਆ ਸੀ।। ਹੁਣ ਇਨ੍ਹਾਂ ਸੀਟਾਂ ਤੇ ਮੁੜ ਤੋਂ ਚੋਣਾਂ ਹੋਣ ਜਾ ਰਹੀਆਂ ਹਨ।
ਕੱਲ੍ਹ ਦੀ ਛੁੱਟੀ ਲਈ ਜਾਰੀ ਹੋਇਆ ਨੋਟੀਫਿਕੇਸ਼ਨ
ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਵਿਧਾਨਸਭਾ ਦੇ ਚਾਰ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਹੋਣ ਕਰਕੇ ਇਨ੍ਹਾਂ ਦੇ ਚਾਰ ਜਿਲ੍ਹਿਆਂ ਵਿੱਚ ਕੱਲ੍ਹ ਯਾਨੀ ਬੁੱਧਵਾਰ ਦੀ ਛੁੱਟੀ ਰਹੇਗੀ। ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਮੁਲਾਜ਼ਮ ਇਨ੍ਹਾਂ ਜ਼ਿਲ੍ਹਿਆਂ ਤੋਂ ਬਾਹਰ ਨੌਕਰੀ ਕਰਦਾ ਹੈ ਅਤੇ ਉਸਦਾ ਨਾਂ ਵੋਟਰ ਸੂਚੀ ਵਿੱਚ ਸ਼ਾਮਲ ਹੈ ਤਾਂ ਤਾਂ ਉਹ ਵੋਟ ਪਾਉਣ ਲਈ ਸਪੈਸ਼ਲ ਛੁੱਟੀ ਲੈ ਸਕਦਾ ਹੈ। ਇਸ ਲਈ ਉਸਦੀ ਛੁੱਟੀ ਨਹੀਂ ਕੱਟੀ ਜਾਵੇਗੀ।
ਨੋਟੀਫਿਕੇਸ਼ਨ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਨਿੱਜੀ ਫੈਕਟਰੀਆਂ, ਦਫ਼ਤਰਾਂ, ਵਪਾਰਕ ਅਤੇ ਹੋਰ ਕੰਮਕਾਜੀ ਅਦਾਰਿਆਂ ਵਿੱਚ ਕੰਮ ਕਰ ਰਹੇ ਇਨ੍ਹਾਂ ਹਲਕਿਆਂ ਦੇ ਮੁਲਾਜ਼ਮਾਂ ਨੂੰ ਸੈਕਸ਼ਨ 135ਬੀ(1) ਦੇ ਤਹਿਤ ਪੇਡ ਲੀਵ ਦਾ ਪ੍ਰਬੰਧ ਹੈ। ਇਸ ਲਈ ਜੇਕਰ ਕੋਈ ਵੀ ਮੁਲਾਜ਼ਮ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਜਾਂ ਚੱਬੇਵਾਲ ਦਾ ਰਹਿਣ ਵਾਲਾ ਹੈ ਅਤੇ ਉਹ ਆਪਣੇ ਹਲਕੇ ਤੋਂ ਬਾਹਰ ਕੰਮ ਕਰ ਰਿਹਾ ਹੈ ਤਾਂ ਉਹ ਛੁੱਟੀ ਲੈ ਕੇ ਆਪਣੇ ਜ਼ਮਹੂਰੀ ਹੱਕ ਦਾ ਇਸਤੇਮਾਲ ਕਰ ਸਕਦਾ ਹੈ।
ਇਹ ਵੀ ਪੜ੍ਹੋ
ਜ਼ਿਕਰਯੋਗ ਹੈ ਕਿ ਡੇਰਾ ਬਾਬਾ ਨਾਨਕ ਸੀਟ ਕਾਂਗਰਸ ਐਮਪੀ ਸੁਖਜਿੰਦਰ ਸਿੰਘ ਰੰਧਾਵਾ ਦੇ ਅਸਤੀਫੇ ਕਾਰਨ ਖਾਲੀ ਹੋਈ ਹੈ। ਚੱਬੇਵਾਲ ਸੀਟ ਡਾ: ਰਾਜ ਕੁਮਾਰ, ਗਿੱਦੜਬਾਹਾ ਸੀਟ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਬਰਨਾਲਾ ਸੀਟ ਗੁਰਮੀਤ ਸਿੰਘ ਮੀਤ ਹੇਅਰ ਦੇ ਅਸਤੀਫ਼ੇ ਕਾਰਨ ਖ਼ਾਲੀ ਹੋਈ ਹੈ।