ਪੰਜਾਬ ਵਿਧਾਨਸਭਾ ਦਾ ਸੈਸ਼ਨ 20-21 ਅਕਤੂਬਰ ਨੂੰ; SYL ਵਿਵਾਦ ‘ਤੇ ਹੋਵੇਗੀ ਚਰਚਾ
ਪੰਜਾਬ ਵਿਧਾਨਸਭਾ ਦੇ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੋ ਦਿਨਾਂ ਇਹ ਸੈਸ਼ਨ 20 ਅਤੇ 21 ਅਕਤੂਬਰ ਨੂੰ ਸੱਦਿਆ ਗਿਆ ਹੈ। ਵਿਰੋਧੀਆਂ ਦੇ ਵਧਦੇ ਵਿਰੋਧ ਦੇ ਵਿਚਕਾਰ ਇਸ ਵਿੱਚ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ‘ਤੇ ਵਿਸਥਾਨ ਨਾਲ ਚਰਚਾ ਹੋਵੇਗੀ। ਬੀਤੇ ਬੁੱਧਵਾਰ ਸੁਪਰੀਮ ਕੋਰਟ ਦੀ ਸਖਤ ਟਿਪੱਣੀ ਤੋਂ ਬਾਅਦ ਪੰਜਾਬ ਸਰਕਾਰ ਨੇ ਵਿਧਾਨ […]

ਪੰਜਾਬ ਵਿਧਾਨਸਭਾ ਦੇ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੋ ਦਿਨਾਂ ਇਹ ਸੈਸ਼ਨ 20 ਅਤੇ 21 ਅਕਤੂਬਰ ਨੂੰ ਸੱਦਿਆ ਗਿਆ ਹੈ। ਵਿਰੋਧੀਆਂ ਦੇ ਵਧਦੇ ਵਿਰੋਧ ਦੇ ਵਿਚਕਾਰ ਇਸ ਵਿੱਚ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ‘ਤੇ ਵਿਸਥਾਨ ਨਾਲ ਚਰਚਾ ਹੋਵੇਗੀ। ਬੀਤੇ ਬੁੱਧਵਾਰ ਸੁਪਰੀਮ ਕੋਰਟ ਦੀ ਸਖਤ ਟਿਪੱਣੀ ਤੋਂ ਬਾਅਦ ਪੰਜਾਬ ਸਰਕਾਰ ਨੇ ਵਿਧਾਨ ਸਭਾ ਸੈਸ਼ਨ ਬੁਲਾਉਣ ਦਾ ਐਲਾਨ ਕੀਤਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਜਲਾਸ ਬੁਲਾਉਣ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਸੀ ਪਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਰਾਸ਼ਟਰਮੰਡਲ ਮੀਟਿੰਗ ਲਈ ਘਾਨਾ ਵਿੱਚ ਹੋਣ ਕਾਰਨ ਤਰੀਕਾਂ ਦਾ ਐਲਾਨ ਨਹੀਂ ਕੀਤਾ ਗਿਆ ਸੀ। ਉਨ੍ਹਾਂ ਦੇ ਵਾਪਸ ਆਉਂਦੇ ਹੀ ਤਰੀਕਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਕਿਉਂਕਿ ਉਨ੍ਹਾਂ ਲਈ ਵਿਧਾਨ ਸਭਾ ਸੈਸ਼ਨ ਬੁਲਾਉਣ ਲਈ ਰਾਜਪਾਲ ਨੂੰ ਪੱਤਰ ਭੇਜਣਾ ਜ਼ਰੂਰੀ ਹੁੰਦਾ ਹੈ।
ਪਾਣੀ ਦੇ ਮੁੱਦੇ ‘ਤੇ ਘਿਰੀ ਸਰਕਾਰ
ਸੁਪਰੀਮ ਕੋਰਟ ਦੇ ਫੈਸਲੇ ਅਤੇ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੇ ਗਏ ਜਵਾਬ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਕਾਲੀ ਦਲ ਪਹਿਲਾਂ ਹੀ ਦੋਸ਼ ਲਗਾ ਚੁੱਕਾ ਹੈ ਕਿ ‘ਆਪ’ ਸਰਕਾਰ ਦੋਹਰਾ ਰਵੱਈਆ ਅਖ਼ਤਿਆਰ ਕਰ ਰਹੀ ਹੈ।
ਪਾਣੀ ਦੇ ਮੁੱਦੇ ‘ਤੇ ਘਿਰੀ ਸਰਕਾਰ
ਸੁਪਰੀਮ ਕੋਰਟ ਦੇ ਫੈਸਲੇ ਅਤੇ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੇ ਗਏ ਜਵਾਬ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਕਾਲੀ ਦਲ ਪਹਿਲਾਂ ਹੀ ਦੋਸ਼ ਲਗਾ ਚੁੱਕਾ ਹੈ ਕਿ ‘ਆਪ’ ਸਰਕਾਰ ਦੋਹਰਾ ਰਵੱਈਆ ਅਖ਼ਤਿਆਰ ਕਰ ਰਹੀ ਹੈ।
ਇਹ ਵੀ ਪੜ੍ਹੋ
ਵਿਰੋਧੀਆਂ ਦਾ ਇਲਜ਼ਾਮ ਹੈ ਕਿ ਇੱਕ ਪਾਸੇ ਉਹ ਪੰਜਾਬ ਵਿੱਚ ਪਾਣੀ ਦੀ ਕਮੀ ਦੀ ਗੱਲ ਕਰ ਰਹੇ ਹਨ, ਦੂਜੇ ਪਾਸੇ ਉਹ ਸੁਪਰੀਮ ਕੋਰਟ ਵਿੱਚ ਜਵਾਬ ਦਾਇਰ ਕਰ ਰਹੇ ਹਨ ਕਿ ਉਹ ਐਸਵਾਈਐਲ ਬਣਾਉਣਾ ਚਾਹੁੰਦੇ ਹਨ, ਪਰ ਵਿਰੋਧੀ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕ ਰਹੇ ਹਨ। ਪਹਿਲਾਂ ਕਾਂਗਰਸ ਅਤੇ ਭਾਜਪਾ ਅਤੇ ਅੱਜ ਅਕਾਲੀ ਦਲ ਨੇ ਪਾਣੀਆਂ ਦੇ ਮੁੱਦੇ ‘ਤੇ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕੀਤਾ ਹੈ।