ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ, ਵਿਰੋਧੀ ਧਿਰ ਨੇ ਚੁੱਕਿਆ ਮਾਈਨਿੰਗ ਮੰਤਰੀ ਬਦਲਣ ਦਾ ਮੁੱਦਾ
Punjab Vidhan Sabha Winter Session: ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੰਕੇਤ ਦਿੱਤਾ ਕਿ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਕਈ ਲੋਕ ਹਿੱਤ ਬਿੱਲ ਪਾਸ ਕਰਨ ਜਾ ਰਹੀ ਹੈ। ਹਾਲਾਂਕਿ ਉਨ੍ਹਾਂ ਨੇ ਇਨ੍ਹਾਂ ਬਿੱਲਾਂ ਦਾ ਖੁਲਾਸਾ ਨਹੀਂ ਕੀਤਾ। ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਗੰਨਾ ਕਿਸਾਨਾਂ ਲਈ ਨਵੀਂ ਕੀਮਤ 'ਤੇ ਸਦਨ 'ਚ ਬਿਆਨ ਦੇ ਸਕਦੇ ਹਨ।
ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸੈਸ਼ਨ ਦੀ ਸ਼ੁਰੂਆਤ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦਾਂ ਨੂੰ ਯਾਦ ਕਰਦਿਆਂ ਦੋ ਮਿੰਟ ਦਾ ਮੌਨ ਰੱਖ ਕੇ ਕੀਤੀ। ਇਸ ਤੋਂ ਬਾਅਦ ਸਦਨ 2.30 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਹਾਲ ਹੀ ‘ਚ ਸੁਪਰੀਮ ਕੋਰਟ ਨੇ ਸੈਸ਼ਨ ਨੂੰ ਜਾਇਜ਼ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ 28 ਅਤੇ 29 ਨਵੰਬਰ ਨੂੰ ਸਰਦ ਰੁੱਤ ਇਜਲਾਸ ਬੁਲਾਉਣ ਦਾ ਐਲਾਨ ਕੀਤਾ ਸੀ।
ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ | Live https://t.co/43kHoRG582
— AAP Punjab (@AAPPunjab) November 28, 2023
ਅੱਜ ਚਾਰ ਬਿੱਲ ਪੇਸ਼ ਕੀਤੇ ਜਾ ਸਕਦੇ ਹਨ। ਇਸ ਦੇ ਨਾਲ ਹੀ ਵਿਰੋਧੀ ਧਿਰ ਨੇ ਵੀ ਸੈਸ਼ਨ ਤੋਂ ਪਹਿਲਾਂ ਹੀ ‘ਆਪ’ ਸਰਕਾਰ ‘ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ।
ਇਹ ਵੀ ਪੜ੍ਹੋ
ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ | Live https://t.co/kCKySbvD15
— AAP Punjab (@AAPPunjab) November 28, 2023
ਉੱਧਰ, ਮੁਲਾਜ਼ਮ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਕੱਤਰੇਤ ਦੀ ਪਾਰਕਿੰਗ ਵਿੱਚ ਪਹੁੰਚ ਗਏ। ਜਿੱਥੇ ਮੀਟਿੰਗ ਤੋਂ ਬਾਅਦ ਉਨ੍ਹਾਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਦੋਸ਼ ਲਾਇਆ ਕਿ ਮੁੱਖ ਮੰਤਰੀ ਮੁਲਾਜ਼ਮਾਂ ਦੇ ਹੱਕ ਵਿੱਚ ਨਹੀਂ ਹਨ। ਮੁਲਾਜ਼ਮਾਂ ਨੇ ਡੀਏ ਦੀ ਕਿਸ਼ਤ ਜਲਦੀ ਜਾਰੀ ਕਰਨ ਦੀ ਮੰਗ ਕੀਤੀ ਹੈ।
ਸਿਹਤ ਮੰਤਰੀ @AAPbalbir ਨੇ ਵਿਧਾਨ ਸਭਾ ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਦੇ ਸਵਾਲ ਦਾ ਦਿੱਤਾ ਜਵਾਬ pic.twitter.com/yxwkswYmcA
— AAP Punjab (@AAPPunjab) November 28, 2023
ਬਾਜਵਾ ਨੇ ਚੁੱਕਿਆ ਮਾਈਨੰਗ ਮੰਤਰੀ ਨੂੰ ਬਦਲਣ ਦਾ ਮੁੱਦਾ
ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਮਾਈਨਿੰਗ ਵਿਭਾਗ ਦੇ ਤਿੰਨ ਮੰਤਰੀਆਂ ਨੂੰ ਬਦਲਣ ਨੂੰ ਲੈ ਕੇ ‘ਆਪ’ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਮੰਤਰੀ ਮੀਤ ਹੇਅਰ ਤੋਂ ਮਾਈਨਿੰਗ ਵਿਭਾਗ ਵਾਪਸ ਲੈ ਲਿਆ ਗਿਆ। ਬਾਜਵਾ ਨੇ ਸਵਾਲ ਉਠਾਇਆ ਹੈ ਕਿ ਪੰਜਾਬ ਸਰਕਾਰ ਨੇ ਡੇਢ ਸਾਲ ‘ਚ ਮਾਈਨਿੰਗ ਵਿਭਾਗ ਨੂੰ ਤੀਜਾ ਮੰਤਰੀ ਦਿੱਤਾ ਹੈ ਪਰ ਇਸ ਦਾ ਕੀ ਫਾਇਦਾ ਹੋਇਆ। ‘ਆਪ’ ਸਰਕਾਰ ਨੇ ਮਾਈਨਿੰਗ ਤੋਂ 20,000 ਕਰੋੜ ਰੁਪਏ ਇਕੱਠੇ ਕਰਨ ਦਾ ਦਾਅਵਾ ਕੀਤਾ ਸੀ, ਉਹ ਕਿੱਥੇ ਹੈ?
ਇਸ ਦੇ ਨਾਲ ਹੀ ਬਾਜਵਾ ਨੇ ਪੰਜਾਬ ਦੇ ਮੁਲਾਜ਼ਮਾਂ ਨੂੰ ਦਿੱਤੇ ਜਾ ਰਹੇ 34 ਫੀਸਦੀ ਡੀਏ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਆਪਣੇ ਮੁਲਾਜ਼ਮਾਂ ਨੂੰ 46 ਫੀਸਦੀ ਡੀਏ ਵੀ ਨਹੀਂ ਦਿੱਤਾ ਗਿਆ। ਇਸ ਦੇ ਨਾਲ ਹੀ ਜਨਵਰੀ 2022 ਤੋਂ ਬਾਅਦ ਡੀਏ ਵੀ ਨਹੀਂ ਦਿੱਤਾ ਗਿਆ। ਇਹ ਡੀਏ ਵੀ ਜਾਰੀ ਕੀਤਾ ਜਾਵੇ ਅਤੇ ਡੀਏ ਵਿੱਚ 12% ਵਾਧਾ ਕੀਤਾ ਜਾਵੇ।
ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ | Live https://t.co/43kHoRG582
— AAP Punjab (@AAPPunjab) November 28, 2023
ਵਿਧਾਨਸਭਾ ‘ਚ ਹੰਗਾਮਾ ਹੋਣ ਦੇ ਆਸਾਰ
ਤਿੰਨ ਦਿਨ ਪਹਿਲਾਂ ਮੁੱਖ ਮੰਤਰੀ ਨੇ ‘ਆਪ’ ਦੇ ਸਾਰੇ ਵਿਧਾਇਕਾਂ ਨੂੰ ਚਾਹ ‘ਤੇ ਬੁਲਾਇਆ ਸੀ ਅਤੇ ਇਸ ਵਿਧਾਨ ਸਭਾ ਸੈਸ਼ਨ ਲਈ ਰਣਨੀਤੀ ‘ਤੇ ਚਰਚਾ ਕੀਤੀ ਸੀ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਆਪਣੇ ਵਿਧਾਇਕਾਂ ਨੂੰ ਸਦਨ ਦੀ ਮਰਿਆਦਾ ਨੂੰ ਬਰਕਰਾਰ ਰੱਖਦੇ ਹੋਏ ਵਿਰੋਧੀ ਧਿਰ ਦੇ ਸਵਾਲਾਂ ਦੇ ਜਵਾਬ ਦੇਣ ਲਈ ਕਿਹਾ ਹੈ ਪਰ ਇਸ ਵਾਰ ਵੀ ਸਪੀਕਰ ਲਈ ਪਿਛਲੇ ਸੈਸ਼ਨਾਂ ਦੌਰਾਨ ਦੇਖੇ ਗਏ ਗਰਮਾ-ਗਰਮ ਬਹਿਸ ਨੂੰ ਰੋਕਣਾ ਚੁਣੌਤੀਪੂਰਨ ਹੋਵੇਗਾ।