ਪੰਜਾਬ ਵਿੱਚ ਵੱਡਾ ਫੇਰਬਦਲ, ਵਿਜੀਲੈਂਸ ਬਿਊਰੋ ਦੇ ਮੁਖੀ ਨੂੰ ਹਟਾਇਆ ਗਿਆ

Updated On: 

17 Feb 2025 15:25 PM IST

Vigilance Bureau chief Varinder Kumar removed: ਦੋ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ, ਡੀਸੀ, ਐਸਐਸਪੀ ਨੂੰ ਹੁਕਮ ਜਾਰੀ ਕੀਤਾ ਸੀ ਕਿ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸੰਦਰਭ ਵਿੱਚ ਵਿਜੀਲੈਂਸ ਮੁਖੀ ਨੂੰ ਹਟਾਉਣਾ ਇੱਕ ਵੱਡੀ ਕਾਰਵਾਈ ਹੈ। ਇਸ ਦੇ ਨਾਲ ਹੀ, ਪੰਜਾਬ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਹੋਰ ਸਖ਼ਤ ਕਾਰਵਾਈਆਂ ਕਰ ਸਕਦੀ ਹੈ।

ਪੰਜਾਬ ਵਿੱਚ ਵੱਡਾ ਫੇਰਬਦਲ, ਵਿਜੀਲੈਂਸ ਬਿਊਰੋ ਦੇ ਮੁਖੀ ਨੂੰ ਹਟਾਇਆ ਗਿਆ
Follow Us On

ਦਿੱਲੀ ਚੋਣਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਕੀਤਾ ਹੈ। ਵਿਜੀਲੈਂਸ ਮੁਖੀ ਸਪੈਸ਼ਲ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਹੁਣ ਉਨ੍ਹਾਂ ਦੀ ਥਾਂ ‘ਤੇ ਇਹ ਜ਼ਿੰਮੇਵਾਰੀ ਏਡੀਜੀਪੀ ਨਾਗੇਸ਼ਵਰ ਰਾਓ ਨੂੰ ਦਿੱਤੀ ਗਈ ਹੈ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਸੂਤਰਾਂ ਅਨੁਸਾਰ ਦੋ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ, ਡੀਸੀ, ਐਸਐਸਪੀ ਨੂੰ ਹੁਕਮ ਜਾਰੀ ਕੀਤਾ ਸੀ ਕਿ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸੰਦਰਭ ਵਿੱਚ ਵਿਜੀਲੈਂਸ ਮੁਖੀ ਨੂੰ ਹਟਾਉਣਾ ਇੱਕ ਵੱਡੀ ਕਾਰਵਾਈ ਹੈ। ਇਸ ਦੇ ਨਾਲ ਹੀ, ਪੰਜਾਬ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਹੋਰ ਸਖ਼ਤ ਕਾਰਵਾਈਆਂ ਕਰ ਸਕਦੀ ਹੈ।

ਸਰਕਾਰ ਵੱਲੋਂ ਜਾਰੀ ਕੀਤੇ ਗਏ ਆਰਡਰ ਦੀ ਕਾਪੀ

ਡੀਜੀਪੀ ਦਫ਼ਤਰ ਨੂੰ ਰਿਪੋਰਟ ਕਰਨਗੇ ਵਰਿੰਦਰ ਕੁਮਾਰ

ਜਾਣਕਾਰੀ ਅਨੁਸਾਰ ਜੀ ਨਾਗੇਸ਼ਵਰ 1995 ਬੈਚ ਦੇ ਆਈਪੀਐਸ ਅਧਿਕਾਰੀ ਹਨ। ਭਾਵੇਂ ਉਹ ਵਰਿੰਦਰ ਕੁਮਾਰ ਤੋਂ ਜੂਨੀਅਰ ਹੈ। ਵਰਿੰਦਰ ਕੁਮਾਰ ਨੂੰ ਵਿਜੀਲੈਂਸ ਮੁਖੀ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ, ਅਜੇ ਤੱਕ ਕੋਈ ਨਵੀਂ ਨਿਯੁਕਤੀ ਨਹੀਂ ਦਿੱਤੀ ਗਈ ਹੈ। ਇਸ ਵੇਲੇ ਉਨ੍ਹਾਂ ਨੂੰ ਡੀਜੀਪੀ ਦਫ਼ਤਰ ਪੰਜਾਬ ਵਿੱਚ ਰਿਪੋਰਟ ਕਰਨ ਦਾ ਹੁਕਮ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।

ਸਾਲ 2022 ਵਿੱਚ ਹੋਈ ਸੀ ਤਾਇਨਾਤੀ

ਵਰਿੰਦਰ ਕੁਮਾਰ ਨੂੰ ਪੰਜਾਬ ਸਰਕਾਰ ਵੱਲੋਂ ਮਈ 2022 ਵਿੱਚ ਵਿਜੀਲੈਂਸ ਬਿਊਰੋ ਵਿੱਚ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਦੀ ਅਗਵਾਈ ਹੇਠ ਬਿਊਰੋ ਬਹੁਤ ਵਧੀਆ ਕੰਮ ਕਰ ਰਿਹਾ ਸੀ। ਪਿਛਲੇ ਕਾਂਗਰਸ ਸ਼ਾਸਨ ਦੌਰਾਨ ਹੋਏ ਕਈ ਵੱਡੇ ਘੁਟਾਲਿਆਂ ਦਾ ਪਰਦਾਫਾਸ਼ ਵਿਜੀਲੈਂਸ ਬਿਊਰੋ ਨੇ ਕੀਤਾ ਸੀ। ਜਿਸ ਵਿੱਚ ਟੈਂਡਰ ਘੁਟਾਲਾ, ਉਦਯੋਗਿਕ ਪਲਾਟ ਘੁਟਾਲਾ, ਜੰਗਲ ਘੁਟਾਲੇ ਸਮੇਤ ਕਈ ਮਾਮਲਿਆਂ ਵਿੱਚ ਸ਼ਾਮਲ ਹਨ।

ਇਸ ਦੇ ਨਾਲ ਹੀ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਈ ਲੋਕਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਸੀ। ਹਾਲਾਂਕਿ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘੁਟਾਲੇ ਅਤੇ ਸੁੰਦਰ ਸ਼ਾਮ ਅਰੋੜਾ ਨੂੰ ਉਦਯੋਗਿਕ ਪਲਾਟ ਘੁਟਾਲੇ ਵਿੱਚ ਜ਼ਮਾਨਤ ਤੇ ਜ਼ੇਲ੍ਹ ਤੋਂ ਬਾਹਰ ਆ ਗਏ ਹਨ। ਪਰ ਪੰਜਾਬ ਵਿਜੀਲੈਂਸ ਵੱਲੋਂ ਕਈ ਲੀਡਰਾਂ ਖਿਲਾਫ਼ ਕਾਰਵਾਈ ਕੀਤੀ ਗਈ ਸੀ।