ਬਰਜਿੰਦਰ ਸਿੰਘ ਹਮਦਰਦ ਖਿਲਾਫ਼ ਮਾਮਲਾ ਦਰਜ, ਵਿਜੀਲੈਂਸ ਸਾਹਮਣੇ ਪੇਸ਼ ਹੋਣ ਦੇ ਹੁਕਮ | Punjab Vigilance case file Barjinder Singh Humdard in jung e azadi know full detail in punjabi Punjabi news - TV9 Punjabi

ਬਰਜਿੰਦਰ ਸਿੰਘ ਹਮਦਰਦ ਖਿਲਾਫ਼ ਮਾਮਲਾ ਦਰਜ, ਵਿਜੀਲੈਂਸ ਸਾਹਮਣੇ ਪੇਸ਼ ਹੋਣ ਦੇ ਹੁਕਮ

Updated On: 

23 May 2024 12:32 PM

ਹਮਦਰਦ ਜੰਗ-ਏ-ਆਜ਼ਾਦੀ ਮੈਮੋਰੀਅਲ ਦੇ ਸਾਬਕਾ ਚੇਅਰਮੈਨ ਸਨ। ਇਹ ਯਾਦਗਾਰ 2012 ਵਿੱਚ ਤਤਕਾਲੀ Barjinder Singh Humdard: ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਵੱਲੋਂ ਜਲੰਧਰ ਤੋਂ 18 ਕਿਲੋਮੀਟਰ ਦੂਰ ਕਰਤਾਰਪੁਰ ਵਿੱਚ 25 ਏਕੜ ਵਿੱਚ 315 ਕਰੋੜ ਰੁਪਏ ਖਰਚ ਕੇ ਬਣਾਈ ਗਈ ਸੀ। ਬਰਜਿੰਦਰ ਸਿੰਘ ਹਮਦਰਦ ਸ਼ੁਰੂ ਤੋਂ ਹੀ ਇਸ ਪ੍ਰੋਜੈਕਟ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਸਨ।

ਬਰਜਿੰਦਰ ਸਿੰਘ ਹਮਦਰਦ ਖਿਲਾਫ਼ ਮਾਮਲਾ ਦਰਜ, ਵਿਜੀਲੈਂਸ ਸਾਹਮਣੇ ਪੇਸ਼ ਹੋਣ ਦੇ ਹੁਕਮ

ਬਰਜਿੰਦਰ ਸਿੰਘ ਹਮਦਰਦ

Follow Us On

Barjinder Singh Humdard: ਪੰਜਾਬ ਦੇ ਸੀਨੀਅਰ ਪੱਤਰਕਾਰ ਅਤੇ ਅਜੀਤ ਅਖਬਾਰ ਦੇ ਸੰਪਾਦਕ ਪਦਮ ਭੂਸ਼ਨ ਬਰਜਿੰਦਰ ਸਿੰਘ ਹਮਦਰਦ ਖਿਲਾਫ ਐੱਫਆਈਆਰ ਦਰਜ ਕੀਤੀ ਗਈ ਹੈ। ਇਹ ਐਫਆਈਆਰ ਜਲੰਧਰ ਵਿਜੀਲੈਂਸ ਬਿਊਰੋ ਵੱਲੋਂ ਕਰਤਾਰਪੁਰ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਵਿੱਚ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਦਰਜ ਕੀਤੀ ਗਈ ਹੈ।

ਇਸ ਮਾਮਲੇ ਵਿੱਚ ਜਲੰਧਰ ਵਿਜੀਲੈਂਸ ਵੱਲੋਂ ਐਸਡੀਓ ਰੈਂਕ ਦੇ ਦੋ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬਰਜਿੰਦਰ ਸਿੰਘ ਹਮਦਰਦ ਨੂੰ 6 ਦਿਨਾਂ ਦੇ ਅੰਦਰ ਵਿਜੀਲੈਂਸ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਵਿਜੀਲੈਂਸ ਬਿਊਰੋ ਨੇ ਲੰਬੀ ਜਾਂਚ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਹੈ। ਸੂਤਰਾਂ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਐਸਡੀਓ ਉਕਤ ਘਪਲੇ ਵਿੱਚ ਸ਼ਾਮਲ ਸਨ ਅਤੇ ਸਿੱਧੇ ਤੌਰ ਤੇ ਪ੍ਰਾਜੈਕਟ ਦੇ ਘਪਲੇ ਵਿੱਚ ਸ਼ਾਮਲ ਸਨ।

ਇਹ ਪੂਰਾ ਮਾਮਲਾ

ਹਮਦਰਦ ਜੰਗ-ਏ-ਆਜ਼ਾਦੀ ਮੈਮੋਰੀਅਲ ਦੇ ਸਾਬਕਾ ਚੇਅਰਮੈਨ ਸਨ। ਇਹ ਯਾਦਗਾਰ 2012 ਵਿੱਚ ਤਤਕਾਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਵੱਲੋਂ ਜਲੰਧਰ ਤੋਂ 18 ਕਿਲੋਮੀਟਰ ਦੂਰ ਕਰਤਾਰਪੁਰ ਵਿੱਚ 25 ਏਕੜ ਵਿੱਚ 315 ਕਰੋੜ ਰੁਪਏ ਖਰਚ ਕੇ ਬਣਾਈ ਗਈ ਸੀ। ਬਰਜਿੰਦਰ ਸਿੰਘ ਹਮਦਰਦ ਸ਼ੁਰੂ ਤੋਂ ਹੀ ਇਸ ਪ੍ਰੋਜੈਕਟ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਸਨ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਸ ਪ੍ਰੋਜੈਕਟ ਦੀ ਵਿਜੀਲੈਂਸ ਜਾਂਚ ਸ਼ੁਰੂ ਹੋਈ ਸੀ। ਜਦੋਂ ਜਾਂਚ ਸ਼ੁਰੂ ਹੋਈ ਤਾਂ ਹਮਦਰਦ ਨੇ ਜੰਗ-ਏ-ਆਜ਼ਾਦੀ ਮੈਮੋਰੀਅਲ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਇਹ ਵੀ ਪੜ੍ਹੋ: ਪੰਜਾਬ ਚ ਗਰਮੀ ਦਾ ਰੈੱਡ ਅਲਰਟ, ਕਈ ਜਿਲ੍ਹਿਆਂ ਚ ਵਧੇਗਾ ਪਾਰਾ

ਚਰਨਜੀਤ ਚੰਨੀ ਸਮੇਤ ਹੋਰ ਆਗੂਆਂ ਨੇ ਕੀਤੀ ਨਿੰਦਾ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਰੋਡ ਸ਼ੋਅ ਦੀ ਬਜਾਏ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਅਜੀਤ ਸਮਾਚਾਰ’ ਦੇ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ ਜੰਗ-ਏ-ਆਜ਼ਾਦੀ ਯਾਦਗਾਰ ਮਾਮਲੇ ‘ਚ ਗਲਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਪ੍ਰੈੱਸ ਦੀ ਆਜ਼ਾਦੀ ‘ਤੇ ਬਹੁਤ ਘਾਤਕ ਹਮਲਾ ਕੀਤਾ ਹੈ।

ਚੰਨੀ ਨੇ ਕਿਹਾ ਕਿ ਉਹ ਅਜਿਹੀਆਂ ਘਿਨਾਉਣੀਆਂ ਹਰਕਤਾਂ ਦਾ ਮੂੰਹ ਤੋੜਵਾਂ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਸਮੁੱਚੀ ਮੁਹਿੰਮ ਛੱਡ ਕੇ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਣ ਜਾ ਰਹੇ ਹਨ। ਜਿਸ ਨੇ ਅੱਜ ‘ਅਜੀਤ’ ਦੇ ਸੰਪਾਦਕ ਵਿਰੁੱਧ ਪ੍ਰੈਸ ਅਤੇ ਪੰਜਾਬ ਦੀ ਆਵਾਜ਼ ਨੂੰ ਦਬਾਉਣ ਲਈ ਸ਼ਿਕਾਇਤ ਦਰਜ ਕਰਵਾਈ ਹੈ ਕਿਉਂਕਿ ਉਹ ਸਰਕਾਰ ਵਿਰੁੱਧ ਖ਼ਬਰਾਂ ਪ੍ਰਕਾਸ਼ਿਤ ਕਰ ਰਿਹਾ ਹੈ।

Related Stories
ਪੰਜਾਬ ‘ਚ ਫਿਲਮ ਐਮਰਜੈਂਸੀ ਨਹੀਂ ਚੱਲਣ ਦਿੱਤੀ ਜਾਵੇਗੀ, ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿੱਚ ਲਿਆ ਅਹਿਮ ਫੈਸਲਾ
Panchayat Election: ਮੋਗਾ ਦੇ ਪਿੰਡ ਚੱਕ ਕਿਸ਼ਨਾ ਦਾ ਸਰਬਸੰਮਤੀ ਨਾਲ ਚੁਣਿਆ ਗਿਆ ਸਰਪੰਚ, 24 ਸਾਲਾ ਲਾਅ ਦੇ ਵਿਦਿਆਰਥੀ ਨੂੰ ਸੌਂਪੀ ਗਈ ਕਮਾਨ
Notice To Former Ministers: ਮਾਨ ਦਾ 5 ਸਾਬਕਾ ਮੰਤਰੀਆਂ ਨੂੰ ਹੁਕਮ, ਸਰਕਾਰੀ ਕੋਠੀ ਕਰੋ ਖਾਲੀ
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਅੱਜ, SBS ਜ਼ਿਲਾ ਪ੍ਰਸ਼ਾਸਨ ਵੱਲੋਂ ਸਾਇਕਲ ਰੈਲੀ ਦਾ ਆਯੋਜਨ
ਪਟਿਆਲਾ ਲਾਅ ਯੂਨੀਵਰਸਿਟੀ ਵਿਵਾਦ ‘ਚ ਆਇਆ ਨਵਾਂ ਮੋੜ: CM ਮਾਨ ਨੇ ਵਿਦਿਆਰਥੀਆਂ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਹਰ ਸੰਭਵ ਮਦਦ ਦਾ ਭਰੋਸਾ ਦਿੱਤਾ
ਫਾਜ਼ਿਲਕਾ ਦੇ ਦੋ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ: ਡੀਡੀਪੀਓ ਕੋਲ ਪੁੱਜੇ ਪਿੰਡ ਦੇ ਲੋਕ; ਵਿਧਾਇਕ ਨੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਕੀਤਾ ਤਲਬ
Exit mobile version