ਮਨਪ੍ਰੀਤ ਬਾਦਲ ਦੇ ਕਰੀਬੀ ਸ਼ਰਾਬ ਕਾਰੋਬਾਰੀ ਦੇ ਘਰ ਵਿਜੀਲੈਂਸ ਦਾ ਛਾਪਾ, ਘਰ ਮਿਲਿਆ ਖਾਲੀ
ਸ਼ਰਾਬ ਕਾਰੋਬਾਰੀ ਅਤੇ ਮਨਪ੍ਰੀਤ ਸਿੰਘ ਬਾਦਲ ਦੇ ਕਰੀਬੀ ਜੁਗਨੂੰ ਦੇ ਘਰ ਛਾਪੇਮਾਰੀ ਵਿਜੀਲੈਂਸ ਵੱਲੋਂ ਕਾਰਵਾਈ ਕੀਤੀ ਗਈ ਹੈ। ਵਿਜੀਲੈਂਸ ਅਧਿਕਾਰੀ ਅਨੁਸਾਰ ਜੁਗਨੂੰ ਤੋਂ ਪਲਾਟ ਘੁਟਾਲੇ ਨੂੰ ਲੈ ਕੇ ਪੁੱਛਗਿੱਛ ਕੀਤੀ ਜਾਣੀ ਸੀ ਜਿਸ ਲਈ ਅੱਜ ਵਿਜੀਲੈਂਸ ਟੀਮ ਉਨ੍ਹਾਂ ਦੇ ਘਰ ਪੁੱਜੀ ਸੀ। ਜੁਗਨੂੰ ਦੇ ਘਰ ਪਹੁੰਚਣ 'ਤੇ ਪਤਾ ਲੱਗਿਆ ਕਿ ਉਨ੍ਹਾਂ ਦੇ ਘਰ ਕੋਈ ਨਹੀਂ ਹੈ। ਵਿਜੀਲੈਂਸ ਅਧਿਕਾਰੀਆਂ ਨੇ ਕਿਹਾ ਕਿ ਮਨਪ੍ਰੀਤ ਬਾਦਲ ਦੀ ਗ੍ਰਿਫ਼ਤਾਰੀ ਲਈ ਟੀਮ ਵੱਲੋਂ ਯਤਨ ਕੀਤੇ ਜਾ ਰਹੇ ਹਨ।
ਪੰਜਾਬ ਨਿਊਜ। ਸ਼ਨੀਵਾਰ ਨੂੰ ਪੰਜਾਬ ਵਿਜੀਲੈਂਸ ਟੀਮ ਨੇ ਭਾਜਪਾ ਆਗੂ ਮਨਪ੍ਰੀਤ ਬਾਦਲ (Manpreet Singh Badal) ਦੇ ਨਜ਼ਦੀਕੀ ਅਤੇ ਸ਼ਰਾਬ ਕਾਰੋਬਾਰੀ ਜਸਵਿੰਦਰ ਜੁਗਨੂੰ ਦੇ ਘਰ ਰੇਡ ਕੀਤੀ। ਵਿਜੀਲੈਂਸ ਟੀਮ ਨੇ ਪਿੰਡ ਬਾਹੋ ਯਾਤਰੀ ਦੇ ਟਿਕਾਣਿਆਂ ‘ਤੇ ਛਾਪਾ ਮਾਰਿਆ ਗਿਆ। ਇਸ ਤੋਂ ਪਹਿਲਾਂ ਵਿਜੀਲੈਂਸ (Punjab Vigilance) ਦੀ ਟੀਮ ਨੇ ਇਸ ਕੇਸ ਵਿੱਚ ਨਾਮਜ਼ਦ ਬਿਕਰਮਜੀਤ ਸ਼ੇਰਗਿੱਲ ਦੇ ਇੱਕ ਟਿਕਾਣੇ ਤੇ ਵੀ ਛਾਪਾ ਮਾਰਿਆ ਸੀ, ਪਰ ਵਿਜੀਲੈਂਸ ਦੇ ਹੱਥ ਕੋਈ ਵੱਡੀ ਕਾਮਯਾਬੀ ਨਹੀਂ ਲੱਗੀ। ਮਾਮਲਾ ਦਰਜ ਹੋਣ ਤੋਂ ਬਾਅਦ ਸ਼ੇਰਗਿੱਲ ਲਗਾਤਾਰ ਫਰਾਰ ਚੱਲ ਰਹੇ ਹਨ। ਜੁਗਨੂੰ ਦੇ ਘਰ ਚ ਵੀ ਛਾਪੇ ਤੋਂ ਬਾਅਦ ਪੁਲਿਸ ਨੂੰ ਕੋਈ ਕਾਮਯਾਬੀ ਨਹੀਂ ਮਿਲ ਸਕੀ।
ਜੁਗਨੂੰ ਦੇ ਘਰ ਛਾਪੇਮਾਰੀ ਕਰਨ ਤੋਂ ਬਾਅਦ ਵਿਜੀਲੈਂਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਜੁਗਨੂੰ ਤੋਂ ਪਲਾਟ ਘੁਟਾਲੇ ਵਿੱਚ ਕੁਝ ਪੁੱਛਗਿੱਛ ਕੀਤੀ ਜਾਣੀ ਸੀ। ਇਸ ਨੂੰ ਲੈ ਕੇ ਅੱਜ ਵਿਜੀਲੈਂਸ ਟੀਮ ਉਨ੍ਹਾਂ ਦੇ ਘਰ ਪਹੁੰਚੀ ਸੀ। ਜੁਗਨੂੰ ਦੇ ਘਰ ਪਹੁੰਚਣ ਤੋਂ ਬਾਅਦ ਪਤਾ ਲੱਗਾ ਕਿ ਉੱਥੇ ਕੋਈ ਨਹੀਂ ਹੈ। ਮਨਪ੍ਰੀਤ ਬਾਦਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੀਤੇ ਸਵਾਲ ਤੇ ਵਿਜੀਲੈਂਸ ਨੇ ਕਿਹਾ ਟੀਮ ਉਨ੍ਹਾਂ ਦੀ ਗ੍ਰਿਫ਼ਤਾਰ ਲਈ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਹੈ।
ਮਨਪ੍ਰੀਤ ਬਾਦਲ ਅਜੇ ਨਹੀਂ ਹੋਏ ਗ੍ਰਿਫ਼ਤਾਰ
ਵਿਜੀਲੈਂਸ ਦੀ ਟੀਮ ਨੇ ਹੁਣ ਤੱਕ ਨੇ ਰਾਜੀਵ ਕੁਮਾਰ, ਅਮਨਦੀਪ ਸਿੰਘ, ਵਿਕਾਸ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਚ ਮੁੱਖ ਮੁਲਜ਼ਮ ਮਨਪ੍ਰੀਤ ਬਾਦਲ, ਪੀਸੀਐਸ ਅਧਿਕਾਰੀ ਬਿਕਰਮਜੀਤ ਸ਼ੇਰਗਿੱਲ ਅਤੇ ਸੁਪਰਡੈਂਟ ਪੰਕਜ ਅਜੇ ਵੀ ਵਿਜੀਲੈਂਸ ਦੇ ਸ਼ਿਕੰਜੇ ਤੋਂ ਬਾਹਰ ਹਨ। ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਇਨ੍ਹਾਂ ਤਿੰਨਾਂ ਨੂੰ ਮੁਲਜ਼ਮਾਂ ਨੂੰ 13 ਅਕਤੂਬਰ ਤੱਕ ਨਿਆਂਇਕ ਹਿਰਾਸਤ ਲਈ ਭੇਜ ਦਿੱਤਾ ਗਿਆ ਹੈ।
ਵਿਜੀਲੈਂਸ ਕਰ ਚੁੱਕੀ ਹੈ ਕਈ ਟਿਕਾਣਿਆਂ ‘ਤੇ ਰੇਡ
ਦੱਸ ਦਈਏ ਕਿ ਬਠਿੰਡਾ ਚ ਇੱਕ ਪਲਾਟ ਦੀ ਖਰੀਦ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਮਨਪ੍ਰੀਤ ਸਿੰਘ ਬਾਦਲ ਦੀ ਭਾਲ ਕੀਤੀ ਜਾ ਰਹੀ ਹੈ। ਮਨਪ੍ਰੀਤ ਬਾਦਲ ਦੀ ਤਲਾਸ਼ ਵਿੱਚ ਪੰਜਾਬ ਸਣੇ 6 ਹੋਰ ਸੂਬਿਆਂ ਵਿੱਚ ਵਿਜੀਲੈਂਸ ਦੀਆਂ ਟੀਮਾਂ ਲਗਾਤਰ ਛਾਪੇਮਾਰੀ ਕਰ ਰਹਿਆਂ ਹਨ। ਵਿਜੀਲੈਂਸ ਨੇ ਕੱਲ੍ਹ ਮਨਪ੍ਰੀਤ ਬਾਦਲ ਦੀ ਚੰਡੀਗੜ੍ਹ ਰਿਹਾਇਸ਼ ਤੇ ਛਾਪੇਮਾਰੀ ਕੀਤੀ ਸੀ। ਹਿਮਾਚਲ ਦੇ ਸ਼ਿਮਲਾ ਵਿੱਚ ਵੀ ਰੇਡ ਕੀਤੀ ਜਾ ਚੁੱਕੀ ਹੈ। ਉਥੇ ਹੀ ਰਾਜਸਥਾਨ ਦੇ ਗੰਗਾਨਗਰ ਵਿੱਚ ਵਿੱਚ ਛਾਪਾ ਮਾਰਿਆ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕੱਲ੍ਹ ਮਨਪ੍ਰੀਤ ਬਾਦਲ ਨੇ ਬਠਿੰਡਾ ਕੋਰਟ ਵਿੱਚ ਅਗਾਊਂ ਜਮਾਨਤ ਦੀ ਪਟਿਸ਼ਨ ਦਾਇਰ ਕੀਤੀ ਸੀ।