ਮਨਪ੍ਰੀਤ ਬਾਦਲ ਨੂੰ ਭਗੌੜਾ ਐਲਾਨਣ ਦੀ ਤਿਆਰੀ ‘ਚ ਵਿਜੀਲੈਂਸ ? ਅੱਜ ਅਗਾਊਂ ਜਮਾਨਤ ਪਟੀਸ਼ਨ ‘ਤੇ ਸੁਣਵਾਈ
Manpreet Singh Badal: ਪਲਾਟ ਖਰੀਦ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਦੀ ਤਲਾਸ਼ ਕੀਤੀ ਜਾ ਰਹੀ ਹੈ। ਮਨਪ੍ਰੀਤ ਬਾਦਲ ਨੂੰ ਘੇਰਣ ਲਈ ਵਿਜੀਲੈਂਸ ਜਲਦ ਹੀ ਅਦਾਲਤ ਜਾ ਸਰਦਾ ਹੈ। ਵਿਜੀਲੈਂਸ ਵੱਲੋਂ ਨੂੰ ਭਗੌੜਾ ਐਲਾਨਣ ਪਟੀਸ਼ਨ ਵੀ ਦਿੱਤੀ ਜਾ ਸਕਦੀ ਹੈ।
ਕਥਿਤ ਪਲਾਟ ਘੁਟਾਲੇ ‘ਚ ਫਰਾਰ ਚੱਲ ਰਹੇ ਸਾਬਕਾ ਵਿੱਤ ਮੰਤਰੀ ਅਤੇ ਮੌਜੂਦਾ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ (Manpreet Singh Badal) ਖਿਲਾਫ਼ ਹੁਣ ਵਿਜੀਲੈਂਸ਼ ਵੱਡੀ ਕਾਰਵਾਈ ਕਰਨ ਜਾ ਰਿਹਾ ਹੈ। ਮਨਪ੍ਰੀਤ ਬਾਦਲ ਨੂੰ ਘੇਰਣ ਲਈ ਵਿਜੀਲੈਂਸ ਜਲਦ ਹੀ ਅਦਾਲਤ ਜਾ ਸਰਦੀ ਹੈ । ਮਨਪ੍ਰੀਤ ਬਾਦਲ ਵੱਲੋਂ ਅਗਾਊਂ ਜਮਾਨਤ ਲਗਾਈ ਗਈ ਹੈ। ਵਿਜੀਲੈਂਸ਼ ਦੀ ਕੋਸ਼ਿਸ ਰਹੇਗੀ ਕੀ ਮਨਪ੍ਰੀਤ ਦੀ ਜਮਾਨਤ ਪਟੀਸ਼ਨ ਨੂੰ ਰੱਦ ਕਰਵਾਇਆ ਜਾਵੇ। ਦੱਸ ਦੇਈਏ ਕਿ ਉਨ੍ਹਾਂ ਦੀ ਅਗਾਊਂ ਜਮਾਨਤ ਤੇ 4 ਅਕਤੂਬਰ ਨੂੰ ਸੁਣਵਾਈ ਕੀਤੀ ਜਾਵੇਗੀ।
ਬਠਿੰਡਾ ਵਿੱਚ ਇੱਕ ਪਲਾਟ ਦੀ ਖਰੀਦ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਵਿਜੀਲੈਂਸ (Vigilance) ਵੱਲੋਂ ਮਨਪ੍ਰੀਤ ਸਿੰਘ ਬਾਦਲ ਦੀ ਭਾਲ ਕੀਤੀ ਜਾ ਰਹੀ ਹੈ। ਮਨਪ੍ਰੀਤ ਬਾਦਲ ਦੀ ਤਲਾਸ਼ ਵਿੱਚ ਪੰਜਾਬ ਸਣੇ 6 ਹੋਰ ਸੂਬਿਆਂ ਵਿੱਚ ਵਿਜੀਲੈਂਸ ਦੀਆਂ ਟੀਮਾਂ ਲਗਾਤਰ ਛਾਪੇਮਾਰੀ ਕਰ ਰਹੀਆਂ ਹਨ, ਜਿਸ ਵਿੱਚ ਅਜੇ ਤੱਕ ਉਨ੍ਹਾਂ ਨੂੰ ਸਫਲਤਾ ਹੱਥ ਨਹੀਂ ਲੱਗੀ ਹੈ। ਸੂਤਰਾਂ ਦੀ ਮੰਨੀਏ ਤਾਂ ਮਨਪ੍ਰੀਤ ਸਿੰਘ ਬਾਦਲ ਦਿੱਲੀ ਦੇ ਵਿੱਚ ਕਿਸੇ ਸਿਆਸੀ ਆਗੂ ਦੇ ਘਰ ਲੁਕੇ ਹੋ ਸਕਦੇ ਹਨ। ਵਿਜੀਲੈਂਸ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।
ਵਿਜੀਲੈਂਸ ਵੱਲੋਂ ਕੀਤੀ ਜਾ ਰਹੀ ਛਾਪੇਮਾਰੀ
ਦੱਸ ਦਈਏ ਕਿ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਦੀ ਚੰਡੀਗੜ੍ਹ ਰਿਹਾਇਸ਼ ਤੇ ਵੀ ਛਾਪੇਮਾਰੀ ਕੀਤੀ ਜਾ ਚੁੱਕੀ ਹੈ। ਹਿਮਾਚਲ ਦੇ ਸ਼ਿਮਲਾ, ਰਾਜਸਥਾਨ ਦੇ ਗੰਗਾਨਗਰ ਵਿੱਚ ਵਿੱਚ ਵੀ ਛਾਪਾ ਮਾਰਿਆ ਗਿਆ ਸੀ। ਬਠਿੰਡਾ ਚ ਉਨ੍ਹਾਂ ਦੇ ਕਰੀਬੀਆਂ ਦੇ ਘਰਾਂ ‘ਚ ਵੀ ਲਗਾਤਾਰ ਛਾਪੇ ਮਾਰੇ ਗਏ ਹਨ।
ਵਿਜੀਲੈਂਸ ਵਿਭਾਗ ਦੇ ਭਰੋਸੇਮੰਦ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਨਪ੍ਰੀਤ ਸਿੰਘ ਬਾਦਲ ਦਾ ਫੋਨ ਬੰਦ ਹੈ। ਮਨਪ੍ਰੀਤ ਬਾਦਲ ਵਟਸਐੱਪ ਦੇ ਜਰੀਏ ਆਪਣੇ ਸਾਥੀਆਂ ਨਾਲ ਗੱਲਬਾਤ ਕਰ ਰਹੇ ਹਨ। ਇੱਥੇ ਹੀ ਵੀ ਦੱਸਣਯੋਗ ਹੈ ਕਿ ਮਨਪ੍ਰੀਤ ਬਾਦਲ ਦੀ ਆਖਰੀ ਲੋਕੇਸ਼ਨ ਦਿੱਲੀ ਹੀ ਸੀ। ਵਿਜੀਲੈਂਸ ਵਿਭਾਗ ਨੇ ਇਸ ਲੌਕੇਸ਼ਨ ਨੂੰ ਟ੍ਰੇਸ ਕਰ ਲਿਆ ਗਿਆ ਸੀ।