ਪੰਜਾਬ ਦੀਆਂ Volvo ਬੱਸਾਂ ਦੀ ਦਿੱਲੀ ‘ਚ ਐਂਟਰੀ ਬੰਦ, ਲੱਗੇਗਾ 20 ਹਜ਼ਾਰ ਰੁਪਏ ਦਾ ਜੁਰਮਾਨਾ
Volvo Buses Entry Ban: ਗੋਪਾਲ ਰਾਏ ਨੇ ਜਾਂਚ ਕੀਤੀ ਕਿ ਕੀ ਗ੍ਰੇਪ 4 ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਜਾਂ ਨਹੀਂ। ਉਨ੍ਹਾਂ ਨੇ ਦਿੱਲੀ ਪੁਲਿਸ ਅਤੇ ਟ੍ਰੈਫਿਕ ਪੁਲਿਸ ਤੋਂ ਵੀ ਜਾਣਕਾਰੀ ਹਾਸਲ ਕੀਤੀ ਕਿ ਕਿਹੜੇ-ਕਿਹੜੇ ਟਰੱਕਾਂ ਨੂੰ ਦਿੱਲੀ ਵਿੱਚ ਦਾਖਲ ਹੋਣ ਦਿੱਤਾ ਜਾ ਰਿਹਾ ਹੈ। ਦਿੱਲੀ ਪੁਲੀਸ ਦੇ ਮੁਲਾਜ਼ਮ ਕਾਗਜ਼ਾਤ ਚੈੱਕ ਕਰਕੇ ਹੀ ਟਰੱਕਾਂ ਨੂੰ ਦਿੱਲੀ ਵਿੱਚ ਦਾਖ਼ਲ ਹੋਣ ਦੇ ਰਹੇ ਸਨ।
Volvo Buses Entry Ban: ਦਿੱਲੀ ਵਿੱਚ ਪ੍ਰਦੂਸ਼ਣ ਕਾਰਨ ਪੰਜਾਬ ਰੋਡਵੇਜ਼ ਦੀਆਂ ਬੀਐਸ-6 ਮਾਡਲ ਦੀਆਂ ਵੋਲਵੋ ਬੱਸਾਂ ਦੇ ਦਾਖ਼ਲੇ ਤੇ 14 ਦਸੰਬਰ ਤੱਕ ਪਾਬੰਦੀ ਲਾ ਦਿੱਤੀ ਗਈ ਹੈ। ਇਸ ਹੁਕਮ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ 20 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਦਿੱਲੀ ਸਰਕਾਰ ਨੇ ਇਹ ਫੈਸਲਾ ਲਗਾਤਾਰ ਵੱਧ ਰਹੇ ਪ੍ਰਦੂਸ਼ਣ ਕਾਰਨ ਲਿਆ ਹੈ।
ਜਾਰੀ ਹੁਕਮਾਂ ਦੇ ਅਨੁਸਾਰ, ਵੋਲਵੋ ਨੇ ਪੰਜਾਬ ਤੋਂ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਟੀ) ਵਿੱਚ BS-VI ਮਾਪਦੰਡਾਂ ਤੋਂ ਘੱਟ ਡੀਜ਼ਲ ‘ਤੇ ਚੱਲਣ ਵਾਲੇ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ ਦੇ ਬਾਅਦ ਹਵਾਈ ਅੱਡੇ ਲਈ ਬੱਸ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਹੈ। ਇਸ ਮੁਅੱਤਲੀ ਤੋਂ ਬਾਅਦ ਕਈ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਾਸ ਤੌਰ ‘ਤੇ ਉਨ੍ਹਾਂ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜੋ ਏਅਰਪੋਰਟ ਤੱਕ ਆਰਾਮਦਾਇਕ ਅਤੇ ਸਿੱਧੇ ਰੂਟ ਲਈ ਵੋਲਵੋ ਬੱਸਾਂ ‘ਤੇ ਨਿਰਭਰ ਹਨ।
ਖਤਰਨਾਕ ਪੱਥਰ ‘ਤੇ ਪਹੁੰਚਿਆ ਪ੍ਰਦੂਸ਼ਨ
ਦਿੱਲੀ ‘ਚ ਪ੍ਰਦੂਸ਼ਣ ਖਤਰਨਾਕ ਪੱਧਰ ‘ਤੇ ਪਹੁੰਚ ਗਿਆ ਹੈ। ਸ਼ੁੱਕਰਵਾਰ ਨੂੰ ਦਿੱਲੀ ਦਾ ਔਸਤ AQI 394 ਦਰਜ ਕੀਤਾ ਗਿਆ। ਅੱਜ ਇੱਕ ਵਾਰ ਫਿਰ ਦਿੱਲੀ ਦੇ AQI ਵਿੱਚ ਵਾਧਾ ਦੇਖਿਆ ਗਿਆ ਹੈ। ਅੱਜ ਦਿੱਲੀ ਦਾ AQI 420 ਤੱਕ ਪਹੁੰਚ ਗਿਆ ਹੈ। ਦਿੱਲੀ ‘ਚ GRAP 4 ਲਾਗੂ ਹੋ ਗਿਆ ਹੈ। ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਫਟਕਾਰ ਲਾਈ ਕਿ ਦਿੱਲੀ ਵਿੱਚ ਟਰੱਕਾਂ ਦੇ ਦਾਖ਼ਲੇ ‘ਤੇ ਲੱਗੀ ਪਾਬੰਦੀ ਨੂੰ ਲੈ ਕੇ ਦਿੱਲੀ ਸਰਕਾਰ ਕਿਉਂ ਨਹੀਂ ਮੰਨ ਰਹੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਮੰਤਰੀ ਗੋਪਾਲ ਰਾਏ ਰਾਤ ਕਰੀਬ 11 ਵਜੇ ਸਿੰਘੂ ਬਾਰਡਰ ‘ਤੇ ਪਹੁੰਚੇ ਅਤੇ ਦਿੱਲੀ ‘ਚ ਦਾਖਲ ਹੋਣ ਵਾਲੇ ਟਰੱਕਾਂ ਦਾ ਜਾਇਜ਼ਾ ਲਿਆ।
ਗੋਪਾਲ ਰਾਏ ਨੇ ਜਾਂਚ ਕੀਤੀ ਕਿ ਕੀ ਗ੍ਰੇਪ 4 ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਜਾਂ ਨਹੀਂ। ਉਨ੍ਹਾਂ ਨੇ ਦਿੱਲੀ ਪੁਲਿਸ ਅਤੇ ਟ੍ਰੈਫਿਕ ਪੁਲਿਸ ਤੋਂ ਵੀ ਜਾਣਕਾਰੀ ਹਾਸਲ ਕੀਤੀ ਕਿ ਕਿਹੜੇ-ਕਿਹੜੇ ਟਰੱਕਾਂ ਨੂੰ ਦਿੱਲੀ ਵਿੱਚ ਦਾਖਲ ਹੋਣ ਦਿੱਤਾ ਜਾ ਰਿਹਾ ਹੈ। ਦਿੱਲੀ ਪੁਲੀਸ ਦੇ ਮੁਲਾਜ਼ਮ ਕਾਗਜ਼ਾਤ ਚੈੱਕ ਕਰਕੇ ਹੀ ਟਰੱਕਾਂ ਨੂੰ ਦਿੱਲੀ ਵਿੱਚ ਦਾਖ਼ਲ ਹੋਣ ਦੇ ਰਹੇ ਸਨ। ਗ੍ਰੇਪ 4 ਦੇ ਤਹਿਤ, ਸਿਰਫ BS6 ਡੀਜ਼ਲ ਟਰੱਕ ਹੀ ਦਿੱਲੀ ਵਿੱਚ ਦਾਖਲ ਹੋ ਸਕਦੇ ਹਨ।