AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ ਹੋ ਗਿਆ ਹੈ। ਇਸ ਪ੍ਰਕਿਰਿਆ ਦੌਰਾਨ ਵੱਡੇ ਖ਼ੁਲਾਸੇ ਸਾਹਮਣੇ ਆਏ ਹਨ, ਜਿਨ੍ਹਾਂ ਅਨੁਸਾਰ ਸੂਬੇ ਵਿੱਚ ਲਗਭਗ 20 ਲੱਖ ਵੋਟਰ ਆਪਣੀ ਜਗ੍ਹਾ 'ਤੇ ਨਹੀਂ ਮਿਲੇ ਹਨ। ਇਨ੍ਹਾਂ ਵਿੱਚੋਂ 4.12 ਲੱਖ ਦੇ ਲਗਭਗ ਵੋਟਰ ਲਾਪਤਾ ਪਾਏ ਗਏ ਹਨ, ਜਦੋਂ ਕਿ ਪੌਣੇ 6 ਲੱਖ (5.74 ਲੱਖ) ਦੇ ਕਰੀਬ ਵੋਟਰਾਂ ਦੀ ਮੌਤ ਹੋ ਚੁੱਕੀ ਹੈ।

ਪੰਜਾਬ 'ਚ ਵੋਟਰ ਸੂਚੀ ਦੀ ਸੁਧਾਈ 'ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ
tv9-punjabi
| Published: 04 Aug 2026 16:48 PM IST
Share

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ ਹੋ ਗਿਆ ਹੈ। ਇਸ ਪ੍ਰਕਿਰਿਆ ਦੌਰਾਨ ਵੱਡੇ ਖ਼ੁਲਾਸੇ ਸਾਹਮਣੇ ਆਏ ਹਨ, ਜਿਨ੍ਹਾਂ ਅਨੁਸਾਰ ਸੂਬੇ ਵਿੱਚ ਲਗਭਗ 20 ਲੱਖ ਵੋਟਰ ਆਪਣੀ ਜਗ੍ਹਾ ‘ਤੇ ਨਹੀਂ ਮਿਲੇ ਹਨ। ਇਨ੍ਹਾਂ ਵਿੱਚੋਂ 4.12 ਲੱਖ ਦੇ ਲਗਭਗ ਵੋਟਰ ਲਾਪਤਾ ਪਾਏ ਗਏ ਹਨ, ਜਦੋਂ ਕਿ ਪੌਣੇ 6 ਲੱਖ (5.74 ਲੱਖ) ਦੇ ਕਰੀਬ ਵੋਟਰਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਲਗਭਗ ਸਵਾ ਲੱਖ ਵੋਟਰ ਅਜਿਹੇ ਹਨ, ਜਿਨ੍ਹਾਂ ਦੇ ਨਾਂ ਦੋ-ਦੋ ਥਾਵਾਂ ‘ਤੇ ਦਰਜ ਪਾਏ ਗਏ ਹਨ।

ਬੂਥ ਲੈਵਲ ਅਫ਼ਸਰਾਂ (BLO) ਵੱਲੋਂ ਕੁੱਲ 2.61 ਕਰੋੜ ਐਨਿਊਮਰੇਸ਼ਨ ਫਾਰਮ ਵੰਡੇ ਗਏ ਸਨ, ਜਿਨ੍ਹਾਂ ਵਿੱਚੋਂ ਲਗਭਗ 2.41 ਕਰੋੜ ਫਾਰਮ ਵਾਪਸ ਬੀ.ਐਲ.ਓਜ਼ ਕੋਲ ਜਮ੍ਹਾਂ ਹੋ ਚੁੱਕੇ ਹਨ। ਚੋਣ ਕਮਿਸ਼ਨ ਵੱਲੋਂ 13 ਅਗਸਤ ਨੂੰ ਵੋਟਰ ਸੂਚੀ ਦਾ ਪ੍ਰਾਰੰਭਿਕ ਡਰਾਫਟ ਜਾਰੀ ਕੀਤਾ ਜਾਵੇਗਾ। ਇਸ ਤੋਂ ਬਾਅਦ ਲਗਭਗ ਇੱਕ ਮਹੀਨੇ ਤੱਕ ਆਮ ਲੋਕ ਇਸ ਡਰਾਫਟ ਵੋਟਰ ਸੂਚੀ ‘ਤੇ ਆਪਣੇ ਦਾਅਵੇ ਅਤੇ ਇਤਰਾਜ਼ ਦਰਜ ਕਰਵਾ ਸਕਣਗੇ। ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ (ERO) ਵੋਟਰਾਂ ਦੇ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ ਕਰਨਗੇ ਅਤੇ ਯੋਗ ਨਾਵਾਂ ਨੂੰ ਅੰਤਿਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਗੇ। ਜਿਨ੍ਹਾਂ ਵੋਟਰਾਂ ਦੇ ਦਸਤਾਵੇਜ਼ਾਂ ‘ਤੇ ਕੋਈ ਸ਼ੰਕਾ ਹੋਵੇਗੀ, ਉਨ੍ਹਾਂ ਨੂੰ ਈ.ਆਰ.ਓ. ਵੱਲੋਂ ਨੋਟਿਸ ਭੇਜਿਆ ਜਾਵੇਗਾ ਅਤੇ ਵੋਟਰ ਨੂੰ ਆਪਣੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਈ.ਆਰ.ਓ. ਸਾਹਮਣੇ ਪੇਸ਼ ਹੋਣਾ ਪਵੇਗਾ।

ਚੋਣ ਕਮਿਸ਼ਨ ਵੱਲੋਂ ਅੰਕੜਿਆਂ ਦਾ ਖ਼ੁਲਾਸਾ

ਮੁੱਖ ਚੋਣ ਅਫ਼ਸਰ (CEO) ਸ੍ਰੀਮਤੀ ਆਨੰਦਿਤਾ ਮਿੱਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਧਾਈ ਪ੍ਰਕਿਰਿਆ ਦੌਰਾਨ 4 ਲੱਖ 12 ਹਜ਼ਾਰ 715 ਵੋਟਰ ਟਰੇਸ ਨਹੀਂ ਹੋ ਸਕੇ, 5.74 ਲੱਖ ਵੋਟਰ ਮ੍ਰਿਤਕ ਪਾਏ ਗਏ ਅਤੇ 1 ਲੱਖ 19 ਹਜ਼ਾਰ 145 ਡਬਲ ਵੋਟਾਂ ਪਛਾਣੀਆਂ ਗਈਆਂ ਹਨ। ਇਸ ਤੋਂ ਇਲਾਵਾ ਲਗਭਗ 12 ਲੱਖ ਵੋਟਰ ਅਜਿਹੇ ਹਨ ਜੋ ਮੈਪ (Map) ਨਹੀਂ ਹੋ ਸਕੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜੋ ਨਵੇਂ ਨੌਜਵਾਨ ਜਾਂ ਨਾਗਰਿਕ ਆਪਣੀ ਵੋਟ ਬਣਾਉਣਾ ਚਾਹੁੰਦੇ ਹਨ, ਉਹ ਹੁਣ ਫਾਰਮ ਨੰਬਰ 6 ਭਰ ਕੇ ਜਮ੍ਹਾਂ ਕਰਵਾ ਸਕਦੇ ਹਨ।

ਸਿਆਸੀ ਪਾਰਟੀਆਂ ਨੂੰ ਸੌਂਪੀ ਜਾਵੇਗੀ ਸੂਚੀ

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਸੂਚੀ ਦਾ ਡਰਾਫਟ ਸੀ.ਈ.ਓ. ਦਫ਼ਤਰ ਵੱਲੋਂ ਸਾਰੀਆਂ ਰਜਿਸਟਰਡ ਸਿਆਸੀ ਪਾਰਟੀਆਂ ਨੂੰ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਲੋਕ ਦਫ਼ਤਰਾਂ ਵਿੱਚ ਖ਼ੁਦ ਨਹੀਂ ਆ ਸਕਦੇ, ਉਨ੍ਹਾਂ ਦੀ ਸਹੂਲਤ ਲਈ 16 ਅਗਸਤ ਨੂੰ ਬੂਥ ਲੈਵਲ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਅਨਮੈਪਡ ਵੋਟਰਾਂ ਲਈ ਅਹਿਮ ਸੁਨੇਹਾ

ਆਨੰਦਿਤਾ ਮਿੱਤਰਾ ਨੇ ਦੱਸਿਆ ਕਿ ਸੀ.ਈ.ਓ. ਦੀ ਅਧਿਕਾਰਤ ਵੈੱਬਸਾਈਟ ਰਾਹੀਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਜਿਨ੍ਹਾਂ 12 ਲੱਖ ਵੋਟਰਾਂ ਦੀ ਵੋਟ ਅਨਮੈਪਡ ਰਹਿ ਗਈ ਹੈ, ਉਨ੍ਹਾਂ ਦੇ ਨਾਂ ਵੋਟਰ ਸੂਚੀ ਵਿੱਚ ਮੌਜੂਦ ਹਨ ਅਤੇ ਉਨ੍ਹਾਂ ਦੀ ਵੋਟ ਨੂੰ ਕੋਈ ਖ਼ਤਰਾ ਨਹੀਂ ਹੈ। ਅਜਿਹੇ ਵੋਟਰ ਆਪਣੇ ਜ਼ਰੂਰੀ ਦਸਤਾਵੇਜ਼ ਲਿਆ ਕੇ ਆਪਣੀ ਵੋਟ ਨੂੰ ਰੈਗੂਲਰ ਕਰਵਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀ ਪੂਰੀ ਕੋਸ਼ਿਸ਼ ਰਹੀ ਹੈ ਕਿ ਇਸ ਐਸ.ਆਈ.ਆਰ. (SIR) ਅਭਿਆਨ ਵਿੱਚ ਕੋਈ ਵੀ ਯੋਗ ਵੋਟਰ ਵਾਂਝਾ ਨਾ ਰਹੇ। ਜਿਨ੍ਹਾਂ ਵੋਟਰਾਂ ਦੀ ਮੌਤ ਹੋ ਚੁੱਕੀ ਹੈ ਜਾਂ ਜੋ ਸਥਾਈ ਤੌਰ ‘ਤੇ ਕਿਤੇ ਹੋਰ ਜਾ ਚੁੱਕੇ ਹਨ, ਉਨ੍ਹਾਂ ਨੂੰ ਕੋਈ ਨੋਟਿਸ ਨਹੀਂ ਭੇਜਿਆ ਜਾਵੇਗਾ। ਅਨਮੈਪਡ ਵੋਟਰ ਆਪਣੇ ਦਸਤਾਵੇਜ਼ ਦਿਖਾ ਕੇ ਆਪਣੀ ਵੋਟ ਨੂੰ ਨਿਯਮਿਤ ਕਰਵਾ ਸਕਦੇ ਹਨ।

Follow Us
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ...
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ...
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼...
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ...
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...