ਪੰਜਾਬ ਦੇ ਸਕੂਲਾਂ ‘ਚ ਕੱਲ੍ਹ ਵੀ ਲੱਗਣਗੇ SIR ਕੈਂਪ: ਜਮ੍ਹਾਂ ਹੋਣਗੇ ਫਾਰਮ, BLO ਨਾਲ ਕਰ ਸਕਦੇ ਹੋ ਸੰਪਰਕ
ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਹੁਕਮਾਂ ਅਨੁਸਾਰ, ਸਾਰੇ ਸਕੂਲ ਸਟਾਫ਼ ਨੂੰ 11 ਅਤੇ 12 ਜੁਲਾਈ ਨੂੰ ਡਿਊਟੀ 'ਤੇ ਹਾਜ਼ਰ ਹੋਣਾ ਲਾਜ਼ਮੀ ਹੋਵੇਗਾ। ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਿਰਦੇਸ਼ਾਂ ਹੇਠ, ਇਹ ਸਟਾਫ਼ ਚੋਣ ਅਮਲੇ ਨੂੰ SIR-2026 ਨਾਲ ਸਬੰਧਤ ਉਨ੍ਹਾਂ ਦੇ ਕੰਮ ਵਿੱਚ ਸਹਾਇਤਾ ਕਰੇਗਾ।
ਪੰਜਾਬ ਵਿੱਚ ਚੱਲ ਰਹੀ ਵਿਸ਼ੇਸ਼ ਵੋਟਰ ਸੂਚੀ ਸੁਧਾਈ ਮੁਹਿੰਮ ਨੂੰ ਤੇਜ਼ ਕਰਨ ਲਈ, ਸੂਬਾ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਇਸ ਪਹਿਲਕਦਮੀ ਤਹਿਤ 11 ਅਤੇ 12 ਜੁਲਾਈ ਨੂੰ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਵੋਟਰ ਇਨ੍ਹਾਂ ਕੈਂਪਾਂ ‘ਤੇ ਆਪਣੇ ਭਰੇ ਹੋਏ ਫਾਰਮ ਜਮ੍ਹਾਂ ਕਰਵਾ ਸਕਣਗੇ।
ਇਸ ਤੋਂ ਇਲਾਵਾ, ਜਿਨ੍ਹਾਂ ਨੇ ਅਜੇ ਤੱਕ ਫਾਰਮ ਨਹੀਂ ਭਰਿਆ ਹੈ। ਉਹ ਪੋਲਿੰਗ ਬੂਥ ‘ਤੇ ਜਾ ਕੇ ਫਾਰਮ ਇਕੱਠਾ ਕਰ ਸਕਦੇ ਹਨ ਅਤੇ ਉੱਥੇ ਜਮ੍ਹਾਂ ਕਰਵਾ ਸਕਦੇ ਹਨ। ਉਹ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਨ ਜਾਂ ਕਿਸੇ ਹੋਰ ਜਾਣਕਾਰੀ ਲਈ ਬੀ.ਐਲ.ਓ. ਨਾਲ ਵੀ ਸੰਪਰਕ ਕਰ ਸਕਦੇ ਹਨ। ਇਹ ਵਿਸ਼ੇਸ਼ ਕੈਂਪ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਏ ਜਾਣਗੇ।
ਸਕੂਲਾਂ ਨੂੰ ਆਮ ਵਾਂਗ ਖੁੱਲ੍ਹਾ ਰੱਖਣ ਦੀਆਂ ਹਦਾਇਤਾਂ
ਜਿਨ੍ਹਾਂ ਬੀ.ਐਲ.ਓਜ਼ ਨੇ ਫਾਰਮ ਇਕੱਠੇ ਕੀਤੇ ਹਨ। ਉਹ ਇਨ੍ਹਾਂ ਦੋ ਦਿਨਾਂ ਦੌਰਾਨ ਉਨ੍ਹਾਂ ਨੂੰ ਡਿਜੀਟਾਈਜ਼ ਕਰਨ ਅਤੇ ਬਾਕੀ ਰਹਿੰਦੀਆਂ ਕਮੀਆਂ ਨੂੰ ਦੂਰ ਕਰਨ ਵੱਲ ਵਿਸ਼ੇਸ਼ ਧਿਆਨ ਦੇਣਗੇ। ਇਸ ਮੰਤਵ ਲਈ, ਰਾਜ ਦੇ ਸਾਰੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਨੂੰ ਜਨਤਕ ਛੁੱਟੀਆਂ ਵਾਲੇ ਦਿਨ ਵੀ ਆਮ ਵਾਂਗ ਖੁੱਲ੍ਹਾ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਚੋਣ ਅਧਿਕਾਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਇਨ੍ਹਾਂ ਵਿਸ਼ੇਸ਼ ਕੈਂਪਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਹਨ।
ਚੋਣ ਅਮਲੇ ਦੀ ਸਹਾਇਤਾ ਕੀਤੀ ਜਾਵੇਗੀ
ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਹੁਕਮਾਂ ਅਨੁਸਾਰ, ਸਾਰੇ ਸਕੂਲ ਸਟਾਫ਼ ਨੂੰ 11 ਅਤੇ 12 ਜੁਲਾਈ ਨੂੰ ਡਿਊਟੀ ‘ਤੇ ਹਾਜ਼ਰ ਹੋਣਾ ਲਾਜ਼ਮੀ ਹੋਵੇਗਾ। ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਿਰਦੇਸ਼ਾਂ ਹੇਠ, ਇਹ ਸਟਾਫ਼ ਚੋਣ ਅਮਲੇ ਨੂੰ SIR-2026 ਨਾਲ ਸਬੰਧਤ ਉਨ੍ਹਾਂ ਦੇ ਕੰਮ ਵਿੱਚ ਸਹਾਇਤਾ ਕਰੇਗਾ।
24 ਜੁਲਾਈ ਤੱਕ ਚਲੇਗਾ ਘਰ-ਘਰ ਸਰਵੇਖਣ
ਪੰਜਾਬ ਵਿੱਚ 25 ਜੂਨ ਨੂੰ ਸ਼ੁਰੂ ਹੋਇਆ ਘਰ-ਘਰ ਸਰਵੇਖਣ 24 ਜੁਲਾਈ ਤੱਕ ਜਾਰੀ ਰਹੇਗਾ। ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਉਦੇਸ਼ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਇਸ ਪ੍ਰਕਿਰਿਆ ਨੂੰ ਪੂਰਾ ਕਰਨਾ ਹੈ। ਕੈਂਪਾਂ ਦੇ ਸਫਲ ਆਯੋਜਨ ਨੂੰ ਯਕੀਨੀ ਬਣਾਉਣ ਲਈ ਸਕੂਲ ਸਟਾਫ ਤੋਂ ਇਲਾਵਾ, ਮਾਲੀਆ ਅਧਿਕਾਰੀ, ਆਂਗਣਵਾੜੀ ਵਰਕਰ ਅਤੇ ਸਥਾਨਕ ਸੰਸਥਾ ਦੇ ਕਰਮਚਾਰੀ ਵੀ ਤਾਇਨਾਤ ਕੀਤੇ ਗਏ ਹਨ।


