ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਲਿਆ ਰਹੀ ਰੰਗ, ਨਸ਼ਾ ਛੁਡਾਊ ਕੇਂਦਰਾਂ ‘ਚ ਦਾਖਲ ਹੋ ਰਹੇ ਲੋਕ
ਬਠਿੰਡਾ ਸਰਕਾਰੀ ਹਸਪਤਾਲ ਦੇ ਵਿੱਚ ਬਣੇ ਨਸ਼ਾ ਛੁਡਾਊ ਕੇਂਦਰ ਦੇ ਇੰਚਾਰਜ ਡਾਕਟਰ ਅਰੁਣ ਬਾਂਸਲ ਨੇ ਕਿਹਾ ਕਿ ਲੜਕੀਆਂ ਵੀ ਨਸ਼ਾ ਛੱਡਣ ਦੀ ਲਈ ਦਵਾਈਆਂ ਲੈ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਨਸ਼ਾ ਛੁਡਾਊ ਮੁਹਿੰਮ ਤਹਿਤ ਹਰ ਰੋਜ਼ ਦੋ ਲੜਕੀਆਂ ਆ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਲੜਕੀਆਂ ਲਈ ਵੀ ਆਉਣ ਵਾਲੇ ਦਿਨਾਂ ਵਿੱਚ 30 ਬੈਡਾਂ ਦਾ ਡੀ ਅਡਿਕਸ਼ਨ ਸੈਂਟਰ ਬਣਾਇਆ ਜਾ ਰਿਹਾ ਹੈ।

ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਦੇ ਵਿਰੁੱਧ ਦੀ ਮੁਹਿੰਮ ਰੰਗ ਲਿਆ ਰਹੀ ਹੈ। ਬਠਿੰਡਾ ਦੇ ਵਿੱਚ ਨਸ਼ਾ ਛੜਾਓ ਕੇਂਦਰ ਵਿੱਚ ਨਸ਼ਾ ਛੱਡਣ ਵਾਲਿਆਂ ਦੀ ਸੰਖਿਆ ਲਗਾਤਰ ਵਧ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 25 ਤੋਂ 30% ਲੋਕ ਨਸ਼ਾ ਛੱਡ ਰਹੇ ਹਨ। ਨਸ਼ਾ ਛੁਡਾਊ ਕੇਂਦਰਾਂ ਵਿੱਚ ਲੋਕ ਦਾਖਲ ਹੋ ਰਹੇ ਹਨ। ਇਸ ਦਾ ਅਸਰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਵੱਲੋਂ ਨਸ਼ੇ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਦਿਖ ਰਿਹਾ ਹੈ। ਫਰਵਰੀ ਮਹੀਨੇ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਹੋਈ ਅਤੇ ਫਰਵਰੀ ਵਿੱਚ ਹੀ ਕਰੀਬ 66 ਮਰੀਜ਼ਾਂ ਨੇ ਨਸ਼ਾ ਛੱਡਣ ਦੇ ਲਈ ਦਾਖਲਾ ਲਿਆ।
ਬਠਿੰਡਾ ਸਰਕਾਰੀ ਹਸਪਤਾਲ ਦੇ ਵਿੱਚ ਬਣੇ ਨਸ਼ਾ ਛੁਡਾਊ ਕੇਂਦਰ ਦੇ ਇੰਚਾਰਜ ਡਾਕਟਰ ਅਰੁਣ ਬਾਂਸਲ ਨੇ ਕਿਹਾ ਕਿ ਲੜਕੀਆਂ ਵੀ ਨਸ਼ਾ ਛੱਡਣ ਦੀ ਲਈ ਦਵਾਈਆਂ ਲੈ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਨਸ਼ਾ ਛੁਡਾਊ ਮੁਹਿੰਮ ਤਹਿਤ ਹਰ ਰੋਜ਼ ਦੋ ਲੜਕੀਆਂ ਆ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਲੜਕੀਆਂ ਲਈ ਵੀ ਆਉਣ ਵਾਲੇ ਦਿਨਾਂ ਵਿੱਚ 30 ਬੈਡਾਂ ਦਾ ਡੀ ਅਡਿਕਸ਼ਨ ਸੈਂਟਰ ਬਣਾਇਆ ਜਾ ਰਿਹਾ ਹੈ।
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਲਿਆ ਰਹੀ ਰੰਗ
ਇਸ ਦੌਰਾਨ ਡਾਕਟਰ ਅਰੁਣ ਬਾਂਸਲ ਨੇ ਦੱਸਿਆ ਕਿ ਜਦੋਂ ਤੋਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਉਸ ਤੋਂ ਬਾਅਦ ਲਗਾਤਾਰ ਨੌਜਵਾਨ ਨਸ਼ਾ ਛੱਡ ਰਹੇ ਹਨ ਅਤੇ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਬਣੇ ਨਸ਼ਾ ਛੁਡਾਊ ਕੇਂਦਰ ਦੇ ਵਿੱਚ ਦਾਖਲ ਹੋ ਰਹੇ ਹਨ। ਫਿਲਹਾਲ ਸਾਡੇ ਕੋਲੇ 50 ਬੈੱਡਾਂ ਦਾ ਸੈਂਟਰ ਹੈ। ਇਸ ਵੇਲੇ 55 ਮਰੀਜ਼ ਦਾਖਲ ਹਨ। ਉਨ੍ਹਾਂ ਨੇ ਕਿਹਾ ਕਿ 35 ਤੋਂ 40 ਸਾਲ ਦੇ ਮਰੀਜ਼ ਜੋ ਨਸ਼ਾ ਕਰਨ ਦੇ ਆਦੀ ਹਨ ਅਤੇ ਇਹ ਮਰੀਜ਼ ਹਰ ਕਿਸਮ ਦਾ ਨਸ਼ਾ ਕਰਦੇ ਹਨ, ਜਿਵੇਂ ਕਿ ਮੈਡੀਕਲ ਨਸ਼ਾ ਅਤੇ ਚਿੱਟਾ ਹਨ।
ਉਨ੍ਹਾਂ ਨੇ ਕਿਹਾ ਕਿ ਜਿਹੜੇ ਮਰੀਜ਼ ਨਸ਼ਾ ਛੱਡਣ ਲਈ ਦਾਖਲ ਹੋ ਰਹੇ ਹਨ। ਉਨ੍ਹਾਂ ਦੀ ਪਹਿਲਾਂ ਕੌਂਸਲਿੰਗ ਕੀਤੀ ਜਾਂਦੀ ਹੈ। ਉਨ੍ਹਾਂ ਮਰੀਜ਼ਾਂ ਨੂੰ ਯੋਗ,ਜਿੰਮ ਵੀ ਕਰਵਾਇਆ ਜਾਂਦਾ ਹੈ। ਇਸ ਦੌਰਾਨ ਉਨ੍ਹਾਂ ਨੂੰ ਇੱਕ ਚੰਗਾ ਇਨਸਾਨ ਬਣਾ ਕੇ ਨਸ਼ਾ ਹਮੇਸ਼ਾ ਲਈ ਛੁੜਾ ਕੇ ਨਸ਼ਾ ਚੜਾਓ ਕੇਂਦਰ ਦੇ ਵਿੱਚੋਂ ਫਿਰ ਛੁੱਟੀ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ