AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਹਰਿਆਣਾ ਦੇ ਹੱਕ ਵਿੱਚ ਭੁਗਤੀ ਪੰਜਾਬ ਭਾਜਪਾ, ਆਲ ਪਾਰਟੀ ਮੀਟਿੰਗ ਵਿੱਚ ਰੱਖੀ ਇਹ ਮੰਗ ?

Punjab Water Crisis: ਪੰਜਾਬ ਅਤੇ ਹਰਿਆਣਾ ਵਿਚਕਾਰ ਪਾਣੀ ਦੇ ਵਿਵਾਦ 'ਤੇ ਚਰਚਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਬਪਾਰਟੀ ਮੀਟਿੰਗ ਕੀਤੀ। ਮੀਟਿੰਗ ਵਿੱਚ ਸਾਰੀਆਂ ਪਾਰਟੀਆਂ ਨੇ ਪੰਜਾਬ ਦੇ ਹੱਕ ਵਿੱਚ ਇੱਕਜੁੱਟ ਹੋਣ ਦਾ ਭਰੋਸਾ ਦਿੱਤਾ, ਭਾਜਪਾ ਨੂੰ ਛੱਡ ਕੇ। ਹਰਿਆਣਾ ਵੱਲੋਂ ਵਾਧੂ ਪਾਣੀ ਦੀ ਮੰਗ 'ਤੇ ਚਿੰਤਾ ਪ੍ਰਗਟਾਈ ਗਈ। ਮੁੱਖ ਮੰਤਰੀ ਨੇ ਸਾਰੀਆਂ ਪਾਰਟੀਆਂ ਨੂੰ ਇੱਕ ਸੁਰ ਵਿੱਚ ਅਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ।

ਹਰਿਆਣਾ ਦੇ ਹੱਕ ਵਿੱਚ ਭੁਗਤੀ ਪੰਜਾਬ ਭਾਜਪਾ, ਆਲ ਪਾਰਟੀ ਮੀਟਿੰਗ ਵਿੱਚ ਰੱਖੀ ਇਹ ਮੰਗ ?
jarnail-singhtv9-com
| Updated On: 02 May 2025 11:44 AM IST

ਪੰਜਾਬ ਅਤੇ ਹਰਿਆਣਾ ਦੇ ਵਿਚਕਾਰ ਪਾਣੀਆਂ ਨੂੰ ਲੈਕੇ ਸ਼ੁਰੂ ਹੋਇਆ ਵਿਵਾਦ ਹੁਣ ਭਖਦਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਸੋਮਵਾਰ ਨੂੰ ਵਿਧਾਨ ਸਭਾ ਦਾ ਇਜਲਾਸ ਸੱਦਿਆ ਹੈ ਜਿੱਥੇ ਮੌਜੂਦਾ ਸਥਿਤੀ ਸਬੰਧੀ ਚਰਚਾ ਕੀਤੀ ਜਾਵੇਗੀ। ਪਰ ਉਸ ਤੋਂ ਪਹਿਲਾਂ ਅੱਜ (2 ਮਈ) ਨੂੰ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿੱਚ ਪੰਜਾਬ ਸਰਕਾਰ ਨੇ ਆਲ ਪਾਰਟੀ ਮੀਟਿੰਗ ਬੁਲਾਈ। ਜਿਸ ਵਿੱਚ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਲੀਡਰਾਂ ਨੇ ਹਿੱਸਾ ਲਿਆ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਇਸ ਮੀਟਿੰਗ ਵਿੱਚ ਮੌਜੂਦਾ ਸਥਿਤੀ ਅਤੇ ਹਰਿਆਣਾ ਵੱਲੋਂ ਵਾਧੂ ਪਾਣੀ ਦੀ ਕੀਤੀ ਜਾ ਰਹੀ ਮੰਗ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸਾਰੀਆਂ ਸਿਆਸੀ ਧਿਰਾਂ ਨੂੰ ਇੱਕ ਜੁਟ ਹੋਕੇ ਪੰਜਾਬ ਦੇ ਹੱਕ ਵਿੱਚ ਖੜ੍ਹਣ ਦੀ ਅਪੀਲ ਕੀਤੀ।

ਹਰਿਆਣਾ ਦੇ ਹੱਕ ਵਿੱਚ ਭੁਗਤੀ ਪੰਜਾਬ ਭਾਜਪਾ

ਭਾਜਪਾ ਵੱਲੋਂ ਮੀਟਿੰਗ ਵਿੱਚ ਸ਼ਾਮਲ ਹੋਏ ਮਨੋਰੰਜਨ ਕਾਲੀਆ ਨੇ ਹਰਿਆਣਾ ਦਾ ਪੱਖ ਪੂਰਦਿਆਂ ਵਾਧੂ ਪਾਣੀ ਦੇਣ ਦੀ ਵਕਾਲਤ ਕੀਤੀ। ਉਹਨਾਂ ਨੇ ਪਿਛਲੀਆਂ ਸਰਕਾਰਾਂ ਦਾ ਹਵਾਲਾਂ ਦਿੰਦਿਆਂ ਕਿਹਾ ਕਿ ਪਹਿਲਾਂ ਵੀ ਪਾਣੀ ਦਿੱਤਾ ਜਾਂਦਾ ਰਿਹਾ ਹੈ। ਕਾਲੀਆ ਨੇ ਕਿਹਾ ਕਿ ਪਹਿਲਾਂ ਤਾਂ ਇਹ ਕਦੇ ਮੁੱਦਾ ਨਹੀਂ ਬਣਿਆ। ਉਹਨਾਂ ਕਿਹਾ ਕਿ ਇਹ ਸਭ ਸਿਆਸਤ ਕਰਨ ਲਈ ਕੀਤਾ ਜਾ ਰਿਹਾ ਹੈ।

ਕਾਂਗਰਸ ਅਤੇ ਅਕਾਲੀ ਦਲ ਨੇ ਦਿੱਤਾ ਸਮਰਥਨ

ਮੀਟਿੰਗ ਵਿੱਚ ਸ੍ਰੋਮਣੀ ਅਕਾਲੀ ਦਲ ਵੱਲੋਂ ਬੋਲਦਿਆਂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਸ ਮੁੱਦੇ ਉੱਪਰ ਪੰਜਾਬ ਸਰਕਾਰ ਨੂੰ ਅਕਾਲੀ ਦਲ ਦਾ ਪੂਰਾ ਸਮਰਥਨ ਹੈ। ਉਹਨਾਂ ਬਾਕੀ ਸਿਆਸੀ ਪਾਰਟੀਆਂ ਨੂੰ ਵੀ ਇੱਕ ਅਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਇਸ ਤੋਂ ਬਅਦ ਕਾਂਗਰਸ ਪਾਰਟੀ ਵੱਲੋਂ ਬੈਠਕ ਵਿੱਚ ਸ਼ਾਮਿਲ ਹੋਏ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਪਾਣੀ ਦਾ ਮੁੱਦਾ, ਪੰਜਾਬ ਦੀ ਜਿ਼ੰਦਗੀ ਦਾ ਵਿਸ਼ਾ ਹੈ। ਇਸ ਲਈ ਕਾਂਗਰਸ ਇਸ ਮਸਲੇ ਤੇ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦੇ ਨਾਲ ਡਟ ਕੇ ਖੜ੍ਹੀ ਹੈ।

ਰਾਣਾ ਕੇਪੀ ਨੇ ਪਾਣੀਆਂ ਦੇ ਮੁੱਦੇ ਤੇ ਸਪੱਸ਼ਟ ਸਟੈਂਡ ਲੈਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ ਵੀ ਕੀਤੀ। ਉਹਨਾਂ ਕਿਹਾ ਕਿ ਜਦੋਂ ਕੋਈ ਲੀਡਰ ਡਟ ਕੇ ਖੜ੍ਹਦਾ ਹੈ ਤਾ ਸਾਨੂੰ ਉਸ ਦਾ ਸਾਥ ਦੇਣਾ ਚਾਹੀਦਾ ਹੈ।

ਪੰਜਾਬ ਦਾ ਪਹਿਲਾ ਹੱਕ-ਜੱਥੇਦਾਰ

ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਰਪੇਰੀਅਨ ਕਾਨੂੰਨ ਮੁਤਾਬਕ ਪਾਣੀਆਂ ਉੱਪਰ ਪਹਿਲਾ ਹੱਕ ਉਸ ਦਾ ਹੈ, ਜਿਸ ਦੀ ਧਰਤੀ ਉਪਰੋਂ ਦਰਿਆ ਵਗ ਰਿਹਾ ਹੈ। ਉਹਨਾਂ ਕਿਹਾ ਕਿ ਜਦੋਂ ਕੋਈ ਹੜ੍ਹ ਆਉਂਦਾ ਹੈ ਤਾਂ ਉਸ ਦਾ ਨੁਕਸਾਨ ਪੰਜਾਬ ਨੂੰ ਝੱਲਣਾ ਪੈਂਦਾ ਹੈ।

Follow Us
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO...
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ...
ਬੀਜੇਪੀ ਸਾਡੇ ਕੰਮਾਂ ਤੋਂ ਡਰੀ... 7 ਰਾਜਸਭਾ MPs ਦੇ BJP 'ਚ ਜਾਣ 'ਤੇ ਬੋਲੇ CM ਮਾਨ
ਬੀਜੇਪੀ ਸਾਡੇ ਕੰਮਾਂ ਤੋਂ ਡਰੀ... 7 ਰਾਜਸਭਾ MPs ਦੇ BJP 'ਚ ਜਾਣ 'ਤੇ ਬੋਲੇ CM ਮਾਨ...
"ਗੱਦਾਰਾਂ ਨੂੰ ਮੁਆਫ਼ ਨਹੀਂ ਕਰਨਗੇ ਪੰਜਾਬ ਦੇ ਲੋਕ," ਬਗਾਵਤ 'ਤੇ ਸੰਜੇ ਸਿੰਘ ਦਾ ਤਿੱਖਾ ਹਮਲਾ
'ਲਾਰੈਂਸ ਆਫ਼ ਪੰਜਾਬ' Docu Series 'ਤੇ ਰੋਕ, ਕੋਰਟ ਨੇ ਕੀ-ਕੀ ਕਿਹਾ? ਜਾਣੋ...
'ਲਾਰੈਂਸ ਆਫ਼ ਪੰਜਾਬ' Docu Series 'ਤੇ ਰੋਕ, ਕੋਰਟ ਨੇ ਕੀ-ਕੀ ਕਿਹਾ? ਜਾਣੋ......