ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਭਾਖੜਾ ਡੈਮ ਦਾ ਕੀਤਾ ਨਿਰੀਖਣ, ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ | Punjab Water Resources Minister Chetan Singh Jouramajra Bhakra Dam know details in Punjabi Punjabi news - TV9 Punjabi

ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਭਾਖੜਾ ਡੈਮ ਦਾ ਕੀਤਾ ਨਿਰੀਖਣ, ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

Updated On: 

17 Sep 2024 23:42 PM

ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਭਾਖੜਾ ਡੈਮ ਦਾ ਨਿਰੀਖਣ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਵਿਕਾਸ ਲਈ ਵਚਨਬੱਧ ਹਨ। ਉਨ੍ਹਾਂ ਡੈਮ ਦੇ ਰੱਖ-ਰਖਾਅ ਅਤੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਭਾਖੜਾ ਡੈਮ ਦਾ ਕੀਤਾ ਨਿਰੀਖਣ, ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

ਕੈਬਿਨਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ

Follow Us On

ਪੰਜਾਬ ਦੇ ਜਲ ਸਰੋਤ ਮੰਤਰੀ ਜੌੜਾ ਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨਾਲ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਸਿੰਚਾਈ ਅਤੇ ਉਦਯੋਗਾਂ ਲਈ ਕੀਤੀ ਜਾਵੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੌੜਾਮਾਜਰਾ ਨੇ ਕਿਹਾ ਕਿ ਸੂਬੇ ਵਿੱਚ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਲੋੜ ਮੁਤਾਬਕ ਸਮੇਂ-ਸਮੇਂ ‘ਤੇ ਨਹਿਰਾਂ ਦੀ ਮੁਰੰਮਤ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਬੀਬੀਐਮਬੀ ਵਿੱਚ ਪੰਜਾਬ ਕੋਟੇ ਦੀਆਂ ਖਾਲੀ ਅਸਾਮੀਆਂ ਦੇ ਮੁਕਾਬਲੇ ਪੰਜਾਬ ਦੇ ਹਿੱਸੇ ਦੀ ਭਰਤੀ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।

ਕੈਬਨਿਟ ਮੰਤਰੀ ਨੇ ਇੱਕ ਬੂਟਾ ਵੀ ਲਗਾਇਆ

ਇਸ ਤੋਂ ਬਾਅਦ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਭਾਖੜਾ ਨੰਗਲ ਡੈਮ ਦਾ ਦੌਰਾ ਕਰਕੇ ਇਸ ਦੇ ਰੱਖ-ਰਖਾਅ ਅਤੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਉਨ੍ਹਾਂ ਬਿਜਲੀ ਉਤਪਾਦਨ ਦਾ ਨਿਰੀਖਣ ਕੀਤਾ ਅਤੇ ਅਤਿ ਆਧੁਨਿਕ ਅਜਾਇਬ ਘਰ ਵੀ ਦੇਖਿਆ। ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਬੰਨ੍ਹ ਦੀ ਸਮੁੱਚੀ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਬਾਅਦ ਕੈਬਨਿਟ ਮੰਤਰੀ ਨੇ ਯਾਦਗਾਰੀ ਬੂਟਾ ਵੀ ਲਗਾਇਆ।

ਮੌਕੇ ‘ਤੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ

ਇਸ ਮੌਕੇ ਬੀ.ਬੀ.ਐਮ.ਬੀ. ਮੁੱਖ ਇੰਜੀਨੀਅਰ ਸੀ.ਪੀ. ਸਿੰਘ, ਉਪ ਮੁੱਖ ਇੰਜਨੀਅਰ ਐਚ.ਐਲ. ਕੰਬੋਜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਜੀਵ ਕੁਮਾਰ, ਐਸ.ਡੀ.ਐਮ. ਅਨਮਜੋਤ ਕੌਰ, ਡੀ.ਐਸ.ਪੀ. ਮਨਜੀਤ ਸਿੰਘ, ਤਹਿਸੀਲਦਾਰ ਸੰਦੀਪ ਕੁਮਾਰ, ਕਾਰਜਕਾਰੀ ਇੰਜੀਨੀਅਰ ਹਰਜੋਤ ਸਿੰਘ ਵਾਲੀਆ ਅਤੇ ਪੀ.ਆਰ.ਓ. ਸਤਨਾਮ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਪੰਚਾਇਤ ਸਮੰਤੀਆਂ ਕੀਤੀਆਂ ਭੰਗ, ਨੋਟਿਫਿਕੇਸ਼ਨ ਜਾਰੀ

Exit mobile version