ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਬਾਰਿਸ਼ ਦੇ ਬਾਵਜੂਦ ਦੇਖਿਆ ਜਾ ਰਿਹਾ ਤਾਪਮਾਨ ‘ਚ ਵਾਧਾ

Punjab Weather Update: ਮੌਸਮ ਵਿਗਿਆਨ ਕੇਂਦਰ ਅਨੁਸਾਰ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਆਮ ਦੇ ਕਰੀਬ ਪਹੁੰਚ ਗਿਆ ਹੈ। ਸੂਬੇ 'ਚ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ 36.5 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਦਾ ਤਾਪਮਾਨ 30.9 ਡਿਗਰੀ , ਲੁਧਿਆਣਾ ਦਾ 32.8 ਡਿਗਰੀ, ਪਟਿਆਲਾ ਦਾ 33.6 ਡਿਗਰੀ, ਗੁਰਦਾਸਪੁਰ ਦਾ 31 ਡਿਗਰੀ ਦਰਜ ਕੀਤਾ ਗਿਆ।

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਬਾਰਿਸ਼ ਦੇ ਬਾਵਜੂਦ ਦੇਖਿਆ ਜਾ ਰਿਹਾ ਤਾਪਮਾਨ 'ਚ ਵਾਧਾ
ਸੰਕੇਤਕ ਤਸਵੀਰ (Photo Credit: AI)
Follow Us
tv9-punjabi
| Updated On: 24 Jul 2025 07:34 AM IST

ਪੰਜਾਬ ਦੇ 3 ਜ਼ਿਲ੍ਹਿਆਂ’ਚ ਅੱਜ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ। ਹਿਮਾਚਲ ਪ੍ਰਦੇਸ਼ ‘ਚ ਹੋ ਰਹੀ ਬਾਰਿਸ਼ ਦਾ ਅਸਰ ਪੰਜਾਬ ਨਾਲ ਲੱਗਦੇ ਜ਼ਿਲ੍ਹਿਆਂ ‘ਚ ਵੀ ਦੇਖਿਆ ਜਾ ਸਕਦਾ ਹੈ। ਗੁਰਦਾਸਪੁਰ, ਪਠਾਨਕੋਟ ਤੇ ਹੁਸ਼ਿਆਰਪੁਰ ‘ਚ ਅੱਜ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਬੀਤੇ ਦਿਨ, ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਬਾਰਿਸ਼ ਦੇਖੀ ਗਈ। ਹਾਲਾਂਕਿ, ਇਸ ਦੇ ਬਾਵਜੂਦ ਸੂਬੇ ਦੇ ਔਸਤਨ ਤਾਪਮਾਨ ‘ਚ 3.4 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ। ਅੱਜ ਵੀ ਤਾਪਮਾਨ ‘ਚ ਵਾਧਾ ਦੇਖਿਆ ਜਾ ਸਕਦਾ ਹੈ।

ਮੌਸਮ ਵਿਗਿਆਨ ਕੇਂਦਰ ਅਨੁਸਾਰ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਦੇ ਕਰੀਬ ਪਹੁੰਚ ਗਿਆ ਹੈ। ਸੂਬੇ ‘ਚ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ 36.5 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਦਾ ਤਾਪਮਾਨ 30.9 ਡਿਗਰੀ , ਲੁਧਿਆਣਾ ਦਾ 32.8 ਡਿਗਰੀ, ਪਟਿਆਲਾ ਦਾ 33.6 ਡਿਗਰੀ, ਗੁਰਦਾਸਪੁਰ ਦਾ 31 ਡਿਗਰੀ ਦਰਜ ਕੀਤਾ ਗਿਆ। ਉੱਥੇ ਹੀ ਬੀਤੇ ਦਿਨ ਸ਼ਾਮ 5:30 ਵਜੇ ਤੱਕ ਗੁਰਦਾਸਪੁਰ ‘ਚ 57.2 ਮਿਮੀ, ਲੁਧਿਆਣਾ ‘ਚ 30.6 ਮਿਮੀ, ਫਿਰੋਜ਼ਪੁਰ ‘ਚ 16 ਮਿਮੀ, ਪਠਾਨਕੋਟ ‘ਚ 7.5 ਮਿਮੀ, ਅੰਮ੍ਰਿਤਸਰ ‘ਚ 4.8 ਮਿਮੀ, ਹੁਸ਼ਿਆਰਪੁਰ ‘ਚ 4 ਮਿਮੀ ਤੇ ਮੁਹਾਲੀ ‘ਚ 2 ਮਿਮੀ ਬਾਰਿਸ਼ ਦਰਜ ਕੀਤੀ ਗਈ।

ਪੰਜਾਬ ‘ਚ ਅੱਜ ਤਿੰਨ ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ‘ਚ ਬਾਰਿਸ਼ ਦਾ ਯੈਲੋ ਅਲਰਟ ਹੈ। ਇਸ ਤੋਂ ਬਾਅਦ ਅਗਲੇ 3 ਦਿਨ ਮੌਸਮ ਦੇ ਹਾਲਾਤ ਆਮ ਵਾਂਗ ਰਹਿਣਗੇ। 28 ਜੁਲਾਈ ਤੋਂ ਬਾਰਿਸ਼ ਦਾ ਨਵਾਂ ਦੌਰ ਸ਼ੁਰੂ ਹੋਵੇਗਾ। ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ‘ਚ ਬਾਰਿਸ਼ ਦੇ ਹਾਲਾਤ ਬਣੇ ਰਹਿਣਗੇ।

ਪੰਜਾਬ ਦੇ ਕੁੱਝ ਸ਼ਹਿਰਾਂ ਦਾ ਮੌਸਮ

ਅੰਮ੍ਰਿਤਸਰ: ਹਲਕਾ ਬੱਦਲਵਾਈ ਰਹੇਗੀ, ਬਾਰਿਸ਼ ਦੀ ਸੰਭਾਵਨਾ ਨਹੀਂ ਹੈ। ਤਾਪਮਾਨ 25 ਤੋਂ 30 ਡਿਗਰੀ ਵਿਚਕਾਰ ਰਹਿਣ ਦਾ ਅਨੁਮਾਨ ਹੈ।

ਜਲੰਧਰ: ਹਲਕਾ ਬੱਦਲਵਾਈ ਰਹੇਗੀ, ਬਾਰਿਸ਼ ਦੀ ਸੰਭਾਵਨਾ ਨਹੀਂ ਹੈ। ਤਾਪਮਾਨ 25 ਤੋਂ 30 ਡਿਗਰੀ ਵਿਚਕਾਰ ਰਹਿਣ ਦਾ ਅਨੁਮਾਨ ਹੈ।

ਲੁਧਿਆਣਾ: ਹਲਕਾ ਬੱਦਲਵਾਈ ਰਹੇਗੀ, ਬਾਰਿਸ਼ ਦੀ ਸੰਭਾਵਨਾ ਨਹੀਂ ਹੈ। ਤਾਪਮਾਨ 26 ਤੋਂ 31 ਡਿਗਰੀ ਵਿਚਕਾਰ ਰਹਿਣ ਦਾ ਅਨੁਮਾਨ ਹੈ।

ਪਟਿਆਲਾ: ਹਲਕਾ ਬੱਦਲਵਾਈ ਰਹੇਗੀ, ਬਾਰਿਸ਼ ਦੀ ਸੰਭਾਵਨਾ ਨਹੀਂ ਹੈ। ਤਾਪਮਾਨ 27 ਤੋਂ 31 ਡਿਗਰੀ ਵਿਚਕਾਰ ਰਹਿਣ ਦਾ ਅਨੁਮਾਨ ਹੈ।

ਮੁਹਾਲੀ: ਹਲਕਾ ਬੱਦਲਵਾਈ ਰਹੇਗੀ, ਬਾਰਿਸ਼ ਦੀ ਸੰਭਾਵਨਾ ਨਹੀਂ ਹੈ। ਤਾਪਮਾਨ 29 ਤੋਂ 30 ਡਿਗਰੀ ਵਿਚਕਾਰ ਰਹਿਣ ਦਾ ਅਨੁਮਾਨ ਹੈ।

Stock Market Guide: ਬਜਟ 2026 ਤੋਂ ਪਹਿਲਾਂ ਨਿਵੇਸ਼ ਦੇ ਖਾਸ ਮੌਕੇ, ਟਰੰਪ, ਸੋਨਾ, ਚਾਂਦੀ, ਅਤੇ ਸ਼ੇਅਰ ਬਾਜਾਰ
Stock Market Guide: ਬਜਟ 2026 ਤੋਂ ਪਹਿਲਾਂ ਨਿਵੇਸ਼ ਦੇ ਖਾਸ ਮੌਕੇ, ਟਰੰਪ, ਸੋਨਾ, ਚਾਂਦੀ, ਅਤੇ ਸ਼ੇਅਰ ਬਾਜਾਰ...
Republic Day Parade: ਕਰਤਵਿਆ ਪੱਥ 'ਤੇ ਆਰਟੀਲਰੀ ਰੈਜੀਮੈਂਟ ਦੀ ਵਿਸ਼ੇਸ਼ ਤਿਆਰੀ
Republic Day Parade: ਕਰਤਵਿਆ ਪੱਥ 'ਤੇ ਆਰਟੀਲਰੀ ਰੈਜੀਮੈਂਟ ਦੀ ਵਿਸ਼ੇਸ਼ ਤਿਆਰੀ...
The Great Khali: ਖਲੀ ਨੇ ਜੱਦੀ ਜ਼ਮੀਨ ਵਿਵਾਦ 'ਤੇ CM ਸੁੱਖੂ ਨੂੰ ਕੀਤੀ ਅਪੀਲ
The Great Khali: ਖਲੀ ਨੇ ਜੱਦੀ ਜ਼ਮੀਨ ਵਿਵਾਦ 'ਤੇ CM ਸੁੱਖੂ ਨੂੰ ਕੀਤੀ ਅਪੀਲ...
Auto9 Awards 2026: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਹੋਇਆ ਸ਼ਾਨਦਾਰ ਸਵਾਗਤ
Auto9 Awards 2026: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਹੋਇਆ ਸ਼ਾਨਦਾਰ ਸਵਾਗਤ...
Republic Day Parade: ਭੈਰਵ ਬਟਾਲੀਅਨ, ਅਤਿ-ਆਧੁਨਿਕ ਹਥਿਆਰ, ਅਤੇ ਵਿਸ਼ੇਸ਼ ਟੁਕੜੀਆਂ ਦੀ ਬਹਾਦਰੀ ਦਾ ਪ੍ਰਦਰਸ਼ਨ
Republic Day Parade: ਭੈਰਵ ਬਟਾਲੀਅਨ, ਅਤਿ-ਆਧੁਨਿਕ ਹਥਿਆਰ, ਅਤੇ ਵਿਸ਼ੇਸ਼ ਟੁਕੜੀਆਂ ਦੀ ਬਹਾਦਰੀ ਦਾ ਪ੍ਰਦਰਸ਼ਨ...
26 ਜਨਵਰੀ ਦੀ ਪਰੇਡ ਵਿੱਚ Animal Soldiers: RVC ਟੁਕੜੀ ਦੀ ਜਾਂਬਾ ਤਿਆਰੀ
26 ਜਨਵਰੀ ਦੀ ਪਰੇਡ ਵਿੱਚ Animal Soldiers: RVC ਟੁਕੜੀ ਦੀ ਜਾਂਬਾ ਤਿਆਰੀ...
Channi Video: ਚੰਨੀ ਦਾ ਆਪਣੀ ਹੀ ਪਾਰਟੀ ਖਿਲਾਫ ਨਿਕਲਿਆ ਗੁੱਸਾ ਤਾਂ BJP ਨੇ ਆਫਰ ਕੀਤਾ "ਕਮਲ"
Channi Video: ਚੰਨੀ ਦਾ ਆਪਣੀ ਹੀ ਪਾਰਟੀ ਖਿਲਾਫ ਨਿਕਲਿਆ ਗੁੱਸਾ ਤਾਂ BJP ਨੇ ਆਫਰ ਕੀਤਾ
Vande Bharat ਸਲੀਪਰ ਵਿੱਚ ਅਣੋਖੇ ਸਿਰਹਾਣੇ ਅਤੇ ਡੇਟੇਡ ਬੈਡਸ਼ੀਟ, ਜਾਣੋ ਕੀ ਹੈ ਖਾਸੀਅਤ?
Vande Bharat ਸਲੀਪਰ ਵਿੱਚ ਅਣੋਖੇ ਸਿਰਹਾਣੇ ਅਤੇ ਡੇਟੇਡ ਬੈਡਸ਼ੀਟ, ਜਾਣੋ ਕੀ ਹੈ ਖਾਸੀਅਤ?...
ਕਾਂਗਰਸ ਦੇ ਪੋਸਟਰ ਖਿਲਾਫ ਮਨਪ੍ਰੀਤ ਬਾਦਲ ਨੇ ਆਪਣੇ ਅੰਦਾਜ 'ਚ ਲਾਏ ਤਿੱਖੇ ਨਿਸ਼ਾਨੇ, ਭਖੀ ਸਿਆਸਤ
ਕਾਂਗਰਸ ਦੇ ਪੋਸਟਰ ਖਿਲਾਫ ਮਨਪ੍ਰੀਤ ਬਾਦਲ ਨੇ ਆਪਣੇ ਅੰਦਾਜ 'ਚ ਲਾਏ ਤਿੱਖੇ ਨਿਸ਼ਾਨੇ, ਭਖੀ ਸਿਆਸਤ...