Punjab Weather: ਪੰਜਾਬ ‘ਚ ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ, ਤਾਪਮਾਨ ‘ਚ ਵੀ ਗਿਰਾਵਟ
Punjab Weather Alert Rain Forecast: ਸੂਬੇ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਸੂਬੇ ਔਸਤ ਵੱਧੋ-ਵੱਧ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 6.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਨਾਲੋਂ 2.9 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਅਬੋਹਰ 'ਚ ਦਰਜ ਕੀਤਾ ਗਿਆ, ਜੋ ਕਿ 28 ਡਿਗਰੀ ਸੈਲਸੀਅਸ ਰਿਹਾ।
ਸੰਕੇਤਕ ਤਸਵੀਰ (AI Generated)
ਪੰਜਾਬ ‘ਚ ਅੱਜ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ 11 ਜ਼ਿਲ੍ਹਿਆਂ ‘ਚ ਅੱਜ ਬਦਲ ਗਰਜਣ-ਬਿਜਲੀ ਚਮਕਣ ਤੇ ਨਾਲ-ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਅੱਜ ਤੋਂ ਬਾਅਦ ਅਗਲੇ ਦੋ ਦਿਨਾਂ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਪਰ ਦੋ ਜ਼ਿਲ੍ਹਿਆਂ- ਪਠਾਨਕੋਟ ਤੇ ਹੁਸ਼ਿਆਰਪੁਰ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਬਾਅਦ 19 ਮਾਰਚ ਨੂੰ ਦੁਬਾਰਾ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ
ਸੂਬੇ ਦੇ 11 ਜ਼ਿਲ੍ਹਿਆਂ ‘ਚ ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ) ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ 11 ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
ਕਿੰਨਾ ਰਿਹਾ ਵੱਧੋ-ਵੱਧ ਤਾਪਮਾਨ?
ਸੂਬੇ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਸੂਬੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 6.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਨਾਲੋਂ 2.9 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਅਬੋਹਰ ‘ਚ ਦਰਜ ਕੀਤਾ ਗਿਆ, ਜੋ ਕਿ 28 ਡਿਗਰੀ ਸੈਲਸੀਅਸ ਰਿਹਾ।
ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 21.8 ਡਿਗਰੀ, ਲੁਧਿਆਣਾ ਦਾ 22.7 ਡਿਗਰੀ, ਪਟਿਆਲਾ ਦਾ 26.6 ਡਿਗਰੀ, ਫਰੀਦਕੋਟ ਦਾ 24.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 24.7 ਡਿਗਰੀ, ਫਰੀਦਕੋਟ ਦਾ 27.0 ਡਿਗਰੀ, ਫਿਰੋਜ਼ਪੁਰ ਦਾ 23.9 ਡਿਗਰੀ, ਹੁਸ਼ਿਆਰਪੁਰ ਦਾ 20.2 ਡਿਗਰੀ, ਮੁਹਾਲੀ ਦਾ 27.2 ਡਿਗਰੀ, ਪਠਾਨਕੋਟ ਦਾ 21.6 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 22.5 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 24.1 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 26.5 ਡਿਗਰੀ ਦਰਜ ਕੀਤਾ ਗਿਆ।
ਬੀਤੇ ਦਿਨ ਕਿੱਥੇ ਹੋਈ ਬਾਰਿਸ਼?
ਬੀਤੇ ਦਿਨ ਚੰਡੀਗੜ੍ਹ ਸ਼ਹਿਰ ‘ਚ 0.2 ਐਮਐਮ, ਅੰਮ੍ਰਿਤਸਰ ‘ਚ 5.0 ਐਮਐਮ, ਲੁਧਿਆਣਾ ‘ਚ 1.2 ਐਮਐਮ, ਪਟਿਆਲਾ ‘ਚ 2.0 ਐਮਐਮ, ਫਰੀਦਕੋਟ ‘ਚ 0.2 ਐਮਐਮ, ਫਾਜ਼ਿਲਕਾ ‘ਚ 4.0 ਐਮਐਮ, ਫਿਰੋਜ਼ਪੁਰ ‘ਚ 2.5 ਐਮਐਮ, ਪਠਾਨਕੋਟ ‘ਚ 1.0 ਐਮਐਮ, ਪਠਾਨਕੋਟ ‘ਚ 1.0 ਐਮਐਮ, ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ‘ਚ 1.5 ਐਮਐਮ ਤੇ ਸੰਗਰੂਰ ‘ਚ 4.0 ਐਮਐਮ ਬਾਰਿਸ਼ ਦਰਜ ਕੀਤੀ ਗਈ ਹੈ।
