Punjab Weather: ਪੰਜਾਬ ਦੇ 15 ਜਿਲ੍ਹਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਦੀ ਚਿਤਾਵਨੀ, ਕਿਸਾਨਾਂ ਲਈ ਕਿਨ੍ਹੀਂ ਲਾਹੇਬੰਦ ਹੋਵੇਗੀ ਬਾਰਿਸ਼?
ਪੰਜਾਬ ਦੇ ਕਈ ਹਿੱਸਿਆਂ ਵਿੱਚ ਹੋਈ ਬਾਰਿਸ਼ ਕਾਰਨ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਹੈ। ਆਉਣ ਵਾਲੇ ਕੁਝ ਦਿਨਾਂ ਤੱਕ ਤਾਪਮਾਨ 'ਚ ਗਿਰਾਵਟ ਰਹੇਗੀ। ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ।
ਸੰਕੇਤਿਕ ਤਸਵੀਰ
Punjab Weather: ਪੰਜਾਬ ‘ਚ ਬੀਤੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਖੋੜ੍ਹੀ ਰਾਹਤ ਮਿਲੀ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਦੇਰ ਰਾਤ ਤੇਜ਼ ਹਨੇਰੀ ਝਖੜ ਨਾਲ ਪਿਆ ਮੀਂਹ ਹੈ। ਜਿਸ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅਗਲੇ ਇੱਕ ਤੋਂ ਦੋ ਦਿਨਾਂ ਤੱਕ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ।
ਜੇਕਰ ਗੱਲ ਕਰਈਏ ਬੀਤੇ ਦਿਨਾਂ ਦੀ ਤਾਂ ਬੁੱਧਵਾਰ ਨੂੰ ਪੰਜਾਬ ਵਿੱਚ ਮੌਸਮ ਗਰਮ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ। ਉਥੇ ਹੀ ਵੈਸਟਰਨ ਡਿਸਟਰਬੈਂਸ (Western Disturbance) ਕਾਰਨ ਮੌਸਮ ‘ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਕਈ ਥਾਵਾਂ ‘ਤੇ ਤਾਪਮਾਨ ਵੱਧ ਹੈ ਅਤੇ ਕਈ ਥਾਵਾਂ ‘ਤੇ ਬੱਦਲਵਾਈ ਕਾਰਨ ਪਾਰਾ ਹੇਠਾਂ ਰਿਹਾ। ਉਥੇ ਹੀ ਵੀਰਵਾਰ ਨੂੰ ਮੌਸਮ ਸੁਹਾਵਨਾ ਰਿਹਾ।


