Punjab Weather Alert: ਪੰਜਾਬ ਅਤੇ ਹਰਿਆਣਾ ‘ਚ 10 ਡਿਗਰੀ ਤੱਕ ਡਿੱਗਿਆ ਪਾਰਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

Updated On: 

25 May 2023 09:34 AM

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਤੇ ਮੀਂਹ ਹੋਈ ਹੈ। ਮੌਸਮ ਵਿਭਾਗ ਮੁਤਾਬਕ 28 ਮਈ ਤੱਕ ਹਨ੍ਹੇਰੀ-ਤੂਫ਼ਾਨ ਨਾਲ ਮੀਂਹ ਪਵੇਗਾ।

Punjab Weather Alert: ਪੰਜਾਬ ਅਤੇ ਹਰਿਆਣਾ ਚ 10 ਡਿਗਰੀ ਤੱਕ ਡਿੱਗਿਆ ਪਾਰਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

FILE PHOTO

Follow Us On

Punjab Weather Update: ਪੰਜਾਬ ਦੇ ਕਈ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਬੁੱਧਵਾਰ ਦੇਰ ਰਾਤ ਫਿਰ ਤੋਂ ਭਾਰੀ ਮੀਂਹ ਪਿਆ। ਪੰਜਾਬ ਵਿੱਚ 25 ਮਈ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 28 ਮਈ ਤੱਕ ਹਨ੍ਹੇਰੀ-ਤੂਫ਼ਾਨ ਨਾਲ ਮੀਂਹ ਪਵੇਗਾ। ਪੰਜਾਬ ਵਿੱਚ ਪੈ ਰਹੀ ਅਤਿ ਦੀ ਗਰਮੀ ਤੋਂ ਬਾਅਦ ਲੋਕਾਂ ਨੂੰ ਹੁਣ ਥੋੜ੍ਹੀ ਰਾਹਤ ਮਿਲੇਗੀ। ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ (Western Disturbances) ਕਾਰਨ ਦੇਰ ਸ਼ਾਮ ਨੂੰ ਅਚਾਨਕ ਬੱਦਲ ਛਾਏ ਗਏ ਅਤੇ ਚੰਡੀਗੜ੍ਹ ਸਣੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਪੰਜਾਬ ਚ ਅੱਜ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਪੂਰੇ ਪੰਜਾਬ ‘ਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੀਂਹ ਦੇ ਨਾਲ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।

ਮੌਸਮ ਵਿਗਿਆਨੀਆਂ ਮੁਤਾਬਕ ਮੌਸਮ ‘ਚ ਇਹ ਬਦਲਾਅ ਪੱਛਮੀ ਬਦਲਾਅ ਦੇ ਕਾਰਨ ਵੀ ਹੈ। ਉੱਤਰੀ ਭਾਰਤ ਵਿੱਚ ਗਰਮੀ ਵਧਣ ਤੋਂ ਬਾਅਦ ਹਵਾ ਦਾ ਦਬਾਅ ਵੱਧ ਰਿਹਾ ਹੈ। ਜਿਸ ਕਾਰਨ ਪੱਛਮੀ ਬਦਲਾਅ ਕਾਰਨ ਪੂਰੇ ਪੰਜਾਬ ਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਅਤੇ ਮੀਂਹ ਕਾਰਨ ਮੌਸਮ ਵੀ ਸੁਹਾਵਣਾ ਹੋ ਜਾਵੇਗਾ।

ਪਾਕਿਸਤਾਨ ਤੇ ਪੰਜਾਬ ‘ਚ ਚੱਕਰਵਾਤ ਸਿਸਟਮ ਬਣਿਆ

ਆਈ.ਐਮ.ਡੀ (India Meteorological Department) ਚੰਡੀਗੜ੍ਹ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਅਨੁਸਾਰ ਪੰਜਾਬ ਵਿੱਚ 28 ਮਈ ਤੱਕ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੇਗੀ। ਇਸ ਮੌਸਮ ਦੇ ਬਦਲਣ ਦਾ ਕਾਰਨ ਇਹ ਹੈ ਕਿ ਪਾਕਿਸਤਾਨ ਅਤੇ ਪੰਜਾਬ ਦੇ ਨੇੜੇ ਇੱਕ ਚੱਕਰਵਾਤੀ ਸਿਸਟਮ ਬਣ ਗਿਆ ਹੈ, ਜਿਸ ਕਾਰਨ ਇੱਥੇ ਬੱਦਲ ਬਣ ਜਾਣਗੇ ਅਤੇ ਹਵਾ ਵਿੱਚ ਨਮੀ ਹੋਣ ਕਾਰਨ ਮੀਂਹ ਪੈਂਦਾ ਨਜ਼ਰ ਆਵੇਗਾ।
28 ਮਈ ਤੱਕ ਹਨ੍ਹੇਰੀ-ਤੂਫ਼ਾਨ ਨਾਲ ਮੀਂਹ

ਹਿਮਾਚਲ ਦੇ ਦੋ ਜ਼ਿਲ੍ਹਿਆਂ ‘ਚ ਬਰਫ਼ਬਾਰੀ ਹੋਈ ਹੈ। ਮੌਸਮ ਵਿਭਾਗ ਮੁਤਾਬਕ 28 ਮਈ ਤੱਕ ਮੈਦਾਨੀ ਇਲਾਕਿਆਂ ‘ਚ ਹਨ੍ਹੇਰੀ-ਤੂਫ਼ਾਨ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version