ਪੰਜਾਬ ‘ਚ ਅਗਲੇ 5 ਦਿਨ ਸਥਿਰ ਰਹੇਗਾ ਪਾਰਾ, ਦੋ ਜਿਲਿਆਂ ‘ਚ ਹਲਕੀ ਬਾਰਿਸ਼ ਦੇ ਆਸਾਰ; ਸਵੇਰੇ-ਸ਼ਾਮ ਛਾਏਗੀ ਧੁੰਦ

Published: 

13 Nov 2026 07:04 AM IST

ਪੰਜਾਬ ਵਿੱਚ ਆਉਣ ਵਾਲੇ ਪੰਜ ਦਿਨਾਂ ਦੌਰਾਨ ਮੌਸਮ ਦਾ ਮਿਜ਼ਾਜ ਲਗਭਗ ਸਥਿਰ ਰਹਿਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦੇ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਕਿਸੇ ਵੱਡੇ ਉਤਰਾਅ-ਚੜ੍ਹਾਅ ਦੀ ਸੰਭਾਵਨਾ ਨਹੀਂ ਹੈ। ਵਿਭਾਗ ਦੀ ਤਾਜ਼ਾ ਰਿਪੋਰਟ ਮੁਤਾਬਕ ਅੱਜ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ ਅਤੇ ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ਵਿੱਚ ਬਹੁਤ ਹਲਕੀ ਤੋਂ ਹਲਕੀ ਬਾਰਿਸ਼ ਹੋ ਸਕਦੀ ਹੈ।

ਪੰਜਾਬ ਚ ਅਗਲੇ 5 ਦਿਨ ਸਥਿਰ ਰਹੇਗਾ ਪਾਰਾ, ਦੋ ਜਿਲਿਆਂ ਚ ਹਲਕੀ ਬਾਰਿਸ਼ ਦੇ ਆਸਾਰ; ਸਵੇਰੇ-ਸ਼ਾਮ ਛਾਏਗੀ ਧੁੰਦ

ਪੰਜਾਬ ਵਿੱਚ ਆਉਣ ਵਾਲੇ ਪੰਜ ਦਿਨਾਂ ਦੌਰਾਨ ਮੌਸਮ ਦਾ ਮਿਜ਼ਾਜ ਲਗਭਗ ਸਥਿਰ ਰਹਿਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦੇ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਕਿਸੇ ਵੱਡੇ ਉਤਰਾਅ-ਚੜ੍ਹਾਅ ਦੀ ਸੰਭਾਵਨਾ ਨਹੀਂ ਹੈ। ਵਿਭਾਗ ਦੀ ਤਾਜ਼ਾ ਰਿਪੋਰਟ ਮੁਤਾਬਕ ਅੱਜ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ ਅਤੇ ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ਵਿੱਚ ਬਹੁਤ ਹਲਕੀ ਤੋਂ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਇਲਾਕਿਆਂ ਵਿੱਚ ਰਾਤ ਅਤੇ ਤੜਕਸਾਰ ਵੇਲੇ ਹਲਕੀ ਤੋਂ ਦਰਮਿਆਨੀ ਧੁੰਦ ਛਾਏ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।

ਬੀਤੇ 24 ਘੰਟਿਆਂ ਦੌਰਾਨ ਪੰਜਾਬ ਦੇ ਕਿਸੇ ਵੀ ਹਿੱਸੇ ਵਿੱਚ ਮੀਂਹ ਦਰਜ ਨਹੀਂ ਕੀਤਾ ਗਿਆ। ਹਾਲਾਂਕਿ, ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਵੇਖਣ ਨੂੰ ਮਿਲਿਆ ਹੈ, ਜਿਸ ਕਾਰਨ ਇਹ ਆਮ ਨਾਲੋਂ 1.8 ਡਿਗਰੀ ਵੱਧ ਬਣਿਆ ਹੋਇਆ ਹੈ। ਸੂਬੇ ਭਰ ਵਿੱਚੋਂ ਬਠਿੰਡਾ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 33.1 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਪੱਛਮੀ ਗੜਬੜੀ ਕਾਰਨ ਬਦਲਿਆ ਮੌਸਮ ਦਾ ਮਿਜ਼ਾਜ

ਮੌਸਮ ਵਿਗਿਆਨੀਆਂ ਅਨੁਸਾਰ ਕਸ਼ਮੀਰ ਅਤੇ ਇਸ ਦੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਪੱਛਮੀ ਗੜਬੜੀ (ਵੈਸਟਰਨ ਡਿਸਟਰਬੈਂਸ) ਸਰਗਰਮ ਹੈ। ਇਸ ਦੇ ਪ੍ਰਭਾਵ ਸਦਕਾ ਮੱਧ ਟਰੋਪੋਸਫੀਅਰ ਵਿੱਚ ਪੱਛਮੀ ਹਵਾਵਾਂ ਦਾ ਅਸਰ ਬਣਿਆ ਹੋਇਆ ਹੈ। ਇਨ੍ਹਾਂ ਮੌਸਮੀ ਹਾਲਾਤਾਂ ਦੇ ਚੱਲਦਿਆਂ ਹੀ ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਹਲਕੀ ਬੂੰਦਾ-ਬਾਂਦੀ ਜਾਂ ਮੀਂਹ ਪੈਣ ਦੇ ਆਸਾਰ ਬਣੇ ਹਨ। ਇਸ ਤੋਂ ਬਾਅਦ ਸਮੁੱਚੇ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ।

ਅਗਲੇ 5 ਦਿਨ ਤਾਪਮਾਨ ਵਿੱਚ ਵੱਡੀ ਤਬਦੀਲੀ ਦੇ ਆਸਾਰ ਨਹੀਂ

ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਅਨੁਮਾਨ ਮੁਤਾਬਕ ਅਗਲੇ ਪੰਜ ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਦੇ ਦਿਨ ਤੇ ਰਾਤ ਦੇ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਆਵੇਗੀ। 13 ਨਵੰਬਰ ਤੋਂ ਬਾਅਦ ਮੌਸਮ ਪੂਰੀ ਤਰ੍ਹਾਂ ਸਾਫ਼ ਅਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ਠੰਢ ਦੀ ਦਸਤਕ ਦੇ ਨਾਲ ਰਾਤ ਅਤੇ ਸਵੇਰ ਦੇ ਸਮੇਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਧੁੰਦ ਵਿਜ਼ੀਬਿਲਟੀ ਨੂੰ ਪ੍ਰਭਾਵਿਤ ਕਰ ਸਕਦੀ ਹੈ।

ਚੰਡੀਗੜ੍ਹ ਦੇ ਮੁਕਾਬਲੇ ਪੰਜਾਬ ਦੇ 7 ਸ਼ਹਿਰਾਂ ਦੀ ਹਵਾ ਜ਼ਿਆਦਾ ਪ੍ਰਦੂਸ਼ਿਤ

ਪਰਾਲੀ ਸਾੜਨ ਦੀਆਂ ਘਟਨਾਵਾਂ ਦਰਮਿਆਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਚਿੰਤਾਜਨਕ ਬਣਿਆ ਹੋਇਆ ਹੈ। ਤਾਜ਼ਾ ਅੰਕੜਿਆਂ ਅਨੁਸਾਰ ਚੰਡੀਗੜ੍ਹ ਵਿੱਚ ਏਅਰ ਕੁਆਲਿਟੀ ਇੰਡੈਕਸ (AQI) 91 ਦਰਜ ਕੀਤਾ ਗਿਆ, ਜਦਕਿ ਪੰਜਾਬ ਦੇ 7 ਪ੍ਰਮੁੱਖ ਸ਼ਹਿਰਾਂ ਵਿੱਚ ਪ੍ਰਦੂਸ਼ਣ ਦਾ ਪੱਧਰ ਇਸ ਤੋਂ ਕਿਤੇ ਜ਼ਿਆਦਾ ਰਿਹਾ।

ਸੂਬੇ ਭਰ ਵਿੱਚੋਂ ਲੁਧਿਆਣਾ ਦੀ ਹਵਾ ਸਭ ਤੋਂ ਵੱਧ ਖ਼ਰਾਬ ਰਹੀ, ਜਿੱਥੇ AQI 288 ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਬਠਿੰਡਾ ਵਿੱਚ 246, ਅੰਮ੍ਰਿਤਸਰ ਵਿੱਚ 221, ਪਟਿਆਲਾ ਵਿੱਚ 211, ਖੰਨਾ ਵਿੱਚ 174, ਮੰਡੀ ਗੋਬਿੰਦਗੜ੍ਹ ਵਿੱਚ 155 ਅਤੇ ਜਲੰਧਰ ਵਿੱਚ 150 AQI ਰਿਕਾਰਡ ਕੀਤਾ ਗਿਆ। ਦੂਜੇ ਪਾਸੇ, ਰੂਪਨਗਰ ਵਿੱਚ ਹਵਾ ਸਭ ਤੋਂ ਸਾਫ਼ ਰਹੀ, ਜਿੱਥੇ AQI ਮਹਿਜ਼ 50 ਦਰਜ ਕੀਤਾ ਗਿਆ, ਜੋ ਕਿ ਚੰਡੀਗੜ੍ਹ ਨਾਲੋਂ ਵੀ 41 ਅੰਕ ਘੱਟ ਹੈ।

Loading...
Unable to load recommendations.
Follow Us