ਪੰਜਾਬ 'ਚ ਆਮ ਨਾਲੋਂ ਵਧ ਤਾਪਮਾਨ, ਸ਼ਹਿਰਾਂ ਦੇ AQI 'ਚ ਹੋਇਆ ਸੁਧਾਰ | Punjab weather Higher than normal temperature in improvement in AQI of cities know full detail in punjabi Punjabi news - TV9 Punjabi

ਪੰਜਾਬ ‘ਚ ਆਮ ਨਾਲੋਂ ਵਧ ਤਾਪਮਾਨ, ਸ਼ਹਿਰਾਂ ਦੇ AQI ‘ਚ ਹੋਇਆ ਸੁਧਾਰ

Updated On: 

30 Oct 2024 11:13 AM

Punjab Weather: ਮੌਸਮ ਵਿਭਾਗ ਮੁਤਾਬਕ ਪੰਜਾਬ 'ਚ ਮੀਂਹ ਲਈ ਥੋੜਾ ਹੋਰ ਇੰਤਜ਼ਾਰ ਕਰਨਾ ਪਵੇਗਾ। ਕੱਲ੍ਹ ਅੰਮ੍ਰਿਤਸਰ, ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਸੀ ਪਰ ਮੀਂਹ ਨਹੀਂ ਪਿਆ। ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਲੱਗਦਾ ਹੈ ਕਿ ਹਫਤੇ ਭਰ ਕਿਤੇ ਵੀ ਮੀਂਹ ਪੈਣ ਦੀ ਉਮੀਦ ਨਹੀਂ ਹੈ।

ਪੰਜਾਬ ਚ ਆਮ ਨਾਲੋਂ ਵਧ ਤਾਪਮਾਨ, ਸ਼ਹਿਰਾਂ ਦੇ AQI ਚ ਹੋਇਆ ਸੁਧਾਰ

ਪਰਾਲੀ ਪ੍ਰਦੂਸ਼ਨ

Follow Us On

Punjab Weather: ਪੰਜਾਬ ਦੇ ਤਾਪਮਾਨ ‘ਚ ਲਗਾਤਾਰ ਗਿਰਾਵਟ ਮੰਗਲਵਾਰ ਨੂੰ ਰੁਕ ਗਈ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਇਸ ‘ਚ ਜ਼ਿਆਦਾ ਬਦਲਾਅ ਨਹੀਂ ਦੇਖਿਆ ਗਿਆ ਹੈ। ਪੰਜਾਬ ਵਿੱਚ ਹੁਣ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਮੰਗਲਵਾਰ ਸ਼ਾਮ ਨੂੰ 36.6 ਡਿਗਰੀ ਦਰਜ ਕੀਤਾ ਗਿਆ ਜਦੋਂਕਿ ਫਰੀਦਕੋਟ ਵਿੱਚ ਤਾਪਮਾਨ 34.5 ਡਿਗਰੀ ਦਰਜ ਕੀਤਾ ਗਿਆ। ਰਾਜਧਾਨੀ ਚੰਡੀਗੜ੍ਹ ਵਿੱਚ ਤਾਪਮਾਨ 32.1 ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਪੰਜਾਬ ‘ਚ ਮੀਂਹ ਲਈ ਥੋੜਾ ਹੋਰ ਇੰਤਜ਼ਾਰ ਕਰਨਾ ਪਵੇਗਾ। ਕੱਲ੍ਹ ਅੰਮ੍ਰਿਤਸਰ, ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਸੀ ਪਰ ਮੀਂਹ ਨਹੀਂ ਪਿਆ। ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਲੱਗਦਾ ਹੈ ਕਿ ਹਫਤੇ ਭਰ ਕਿਤੇ ਵੀ ਮੀਂਹ ਪੈਣ ਦੀ ਉਮੀਦ ਨਹੀਂ ਹੈ।

ਜੇਕਰ ਪੰਜਾਬ ਵਿੱਚ ਪ੍ਰਦੂਸ਼ਣ ਦੀ ਗੱਲ ਕਰੀਏ ਤਾਂ ਸਥਿਤੀ ਵਿੱਚ ਮਾਮੂਲੀ ਸੁਧਾਰ ਨਜ਼ਰ ਆ ਰਿਹਾ ਹੈ। ਚੰਡੀਗੜ੍ਹ ਨੂੰ ਛੱਡ ਕੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਪ੍ਰਦੂਸ਼ਣ 200 ਤੋਂ ਹੇਠਾਂ ਦਰਜ ਕੀਤਾ ਜਾ ਰਿਹਾ ਹੈ। ਪਰ ਜੇਕਰ ਚੰਡੀਗੜ੍ਹ ਵਿਚ ਪ੍ਰਦੂਸ਼ਣ ਦੀ ਸਥਿਤੀ ‘ਤੇ ਨਜ਼ਰ ਮਾਰੀਏ ਤਾਂ ਇਹ ਸਭ ਤੋਂ ਮਾੜੀ ਹੈ। ਇੱਥੇ ਔਸਤ AQI 200 ਨੂੰ ਪਾਰ ਕਰ ਗਿਆ ਹੈ ਅਤੇ ਹੁਣ ਇਹ 206 ਤੱਕ ਪਹੁੰਚ ਗਿਆ ਹੈ।

ਦਿੱਲੀ ਵਿੱਚ ਖ਼ਤਰਨਾਕ ਮੌਸਮ

ਦਿੱਲੀ ‘ਚ ਹਵਾ ਪ੍ਰਦੂਸ਼ਣ ਖਰਾਬ ਸ਼੍ਰੇਣੀ ‘ਚ ਬਣਿਆ ਹੋਇਆ ਹੈ, ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ‘ਚ ਦਿੱਕਤ ਆ ਰਹੀ ਹੈ। ਖਰਾਬ ਹਵਾ ਕਾਰਨ ਲੋਕ ਖੰਘ ਅਤੇ ਜ਼ੁਕਾਮ ਦਾ ਸ਼ਿਕਾਰ ਹੋ ਰਹੇ ਹਨ। ਸਫਰ ਇੰਡੀਆ ਮੁਤਾਬਕ 30 ਅਕਤੂਬਰ ਤੋਂ 1 ਨਵੰਬਰ ਤੱਕ ਹਵਾ ਦੀ ਗੁਣਵੱਤਾ ਬਹੁਤ ਖਰਾਬ ਸ਼੍ਰੇਣੀ ‘ਚ ਰਹਿਣ ਦੀ ਸੰਭਾਵਨਾ ਹੈ। ਪਟਾਕਿਆਂ ਅਤੇ ਪਰਾਲੀ/ਕੂੜੇ ਦੀ ਅੱਗ ਤੋਂ ਵਾਧੂ ਨਿਕਾਸ ਦੇ ਮਾਮਲੇ ਵਿੱਚ, 31 ਅਕਤੂਬਰ ਅਤੇ 1 ਨਵੰਬਰ ਨੂੰ ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ਵਿੱਚ ਪਹੁੰਚ ਸਕਦੀ ਹੈ। ਅਗਲੇ 6 ਦਿਨਾਂ ਦੇ ਪੂਰਵ ਅਨੁਮਾਨ ਦੇ ਅਨੁਸਾਰ, ਹਵਾ ਦੀ ਗੁਣਵੱਤਾ ਬਹੁਤ ਖਰਾਬ ਤੋਂ ਗੰਭੀਰ ਸ਼੍ਰੇਣੀ ਵਿੱਚ ਰਹਿਣ ਦੀ ਸੰਭਾਵਨਾ ਹੈ।

Exit mobile version